ਸਿੱਧੂ ਮੂਸੇਵਾਲਾ ਕਤਲਕਾਂਡ: ਪਰਿਵਾਰ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਕੀਤੀ ਮੰਗ

Thursday, Jun 02, 2022 - 03:08 PM (IST)

ਸਿੱਧੂ ਮੂਸੇਵਾਲਾ ਕਤਲਕਾਂਡ: ਪਰਿਵਾਰ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਕੇਂਦਰੀ ਏਜੰਸੀਆਂ ਤੋਂ ਜਾਂਚ ਦੀ ਕੀਤੀ ਮੰਗ

ਨੈਸ਼ਨਲ ਡੈਸਕ– ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਜਾਂਚ ਉਨ੍ਹਾਂ ਦੇ ਮਾਤਾ-ਪਿਤਾ ਨੇ ਕੇਂਦਰੀ ਏਜੰਸੀਆਂ NIA ਜਾਂ CBI ਤੋਂ ਕਰਾਉਣ ਦੀ ਮੰਗ ਕੀਤੀ ਹੈ। ਇਸ ਸਬੰਧ ’ਚ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਇਸ ਗੱਲ ਦੀ ਜਾਣਕਾਰੀ ਕੇਂਦਰੀ ਮੰਤਰੀ ਗਜਿੰਦਰ ਸ਼ੇਖਾਵਤ ਨੇ ਦਿੱਤੀ ਹੈ। ਸ਼ੇਖਾਵਤ ਨੇ ਦੱਸਿਆ ਕਿ ਮੂਸੇਵਾਲਾ ਦੇ ਪਰਿਵਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਆਪਣੇ ਪੁੱਤਰ ਮੂਸੇਵਾਲਾ ਦੇ ਕਤਲ ਦੀ ਜਾਂਚ ਕੇਂਦਰੀ ਏਜੰਸੀਆਂ ਤੋਂ ਕਰਾਉਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਨੀਰਜ ਬਵਾਨਾ ਨੂੰ ਕਿਹਾ ਜਾਂਦੈ ‘ਦਿੱਲੀ ਦਾ ਦਾਊਦ’, ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦਾ ਕੀਤਾ ਐਲਾਨ

PunjabKesari

ਸ਼ੇਖਾਵਤ ਨੇ ਦੱਸਿਆ ਕਿ ਅੱਜ ਹੀ ਉਨ੍ਹਾਂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕੀਤੀ। ਸ਼ੇਖਾਵਤ ਨੇ ਟਵੀਟ ਕਰ ਕੇ ਕੁਝ ਤਸਵੀਰਾਂ ਨੂੰ ਵੀ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ, ‘‘ਜਵਾਨ ਪੁੱਤਰ ਦੀ ਬੇਰਹਿਮੀ ਨਾਲ ਕਤਲ ਮਗਰੋਂ ਪਿਤਾ ਦੇ ਅੰਦਰ ਬਹੁਤ ਕੁਝ ਟੁੱਟਿਆ ਹੈ ਪਰ ਸਲਾਮ ਹੈ ਉਨ੍ਹਾਂ ਦੇ ਹੌਸਲੇ ਨੂੰ ਕਿ ਉਨ੍ਹਾਂ ਨੇ ਖ਼ੁਦ ਨੂੰ ਮਜ਼ਬੂਤ ਰੱਖਿਆ ਹੈ। ਉਨ੍ਹਾਂ ਦਾ ਜਜ਼ਬਾ ਨਿਆਂ ਮੰਗ ਰਿਹਾ ਹੈ।

PunjabKesari

ਅੱਜ ਪੰਜਾਬ ’ਚ ਮਰਹੂਮ ਗਾਇਕ ਅਤੇ ਯੂਥ ਲੀਡਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਸਿੱਧੂ ਮੂਸੇਵਾਲਾ ਦੇ ਕਤਲ ਨੇ ਹਰ ਇਕ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਮੂਸੇਵਾਲਾ ਦੀ ਮੌਤ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਨੂੰ ਘੱਟ ਕੀਤਾ ਸੀ, ਜਿਸ ਦੀ ਆਲੋਚਨਾ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ‘ਮਾਸੀ ਦਾ ਪਤਾ ਲੈਣ ਨਿਕਲਿਆ ਸੀ ਸਿੱਧੂ, ਪੈਂਚਰ ਸੀ ਪਜੈਰੋ, ਕਹਿੰਦਾ ਥਾਰ ਕਦੇ ਲੈ ਕੇ ਨਹੀਂ ਗਏ, ਅੱਜ ਇਸ ਨੂੰ ਹੀ ਲੈ ਚੱਲਦੇ ਹਾਂ’

ਦੱਸ ਦੇਈਏ 28 ਸਾਲਾ ਸਿੱਧੂ ਮੂਸੇਵਾਲਾ ਦੇ ਭਾਰਤ ਹੀ ਨਹੀਂ ਸਗੋਂ ਵਿਦੇਸ਼ਾਂ ’ਚ ਵੀ ਪ੍ਰਸ਼ੰਸਕ ਹਨ। ਐਤਵਾਰ ਯਾਨੀ ਕਿ 29 ਮਈ ਨੂੰ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ’ਚ ਉਨ੍ਹਾਂ ਦੇ ਘਰ ਤੋਂ ਕੁਝ ਦੂਰੀ ’ਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਉਨ੍ਹਾਂ ਦੇ ਕਤਲ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ। ਇਸ ਦਰਮਿਆਨ ਮਾਮਲੇ ’ਚ ਕੇਂਦਰੀ ਏਜੰਸੀਆਂ ਨੂੰ ਵੀ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੈਨੇਡਾ ਦੇ ਗੈਂਗਸਟਰ ਗੋਲਡੀ ਬਰਾੜ ਨੇ ਗਾਇਕ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਫੇਸਬੁੱਕ ’ਤੇ ਪੋਸਟ ਪਾ ਕੇ ਲਈ ਸੀ। 

ਇਹ ਵੀ ਪੜ੍ਹੋ- ਜਾਣੋ ਕੌਣ ਹਨ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ? ਜਿਨ੍ਹਾਂ ਨੇ ‘ਸਿੱਧੂ ਮੂਸੇਵਾਲਾ’ ਦੇ ਕਤਲ ਦੀ ਲਈ ਜ਼ਿੰਮੇਵਾਰੀ


author

Tanu

Content Editor

Related News