ਮੁਰਾਦਾਬਾਦ ''ਚ ਟਰੈਕਟਰ-ਟਰਾਲੀ ਪਲਟਣ ਕਾਰਨ 6 ਲੋਕਾਂ ਦੀ ਮੌਤ

05/13/2019 9:09:09 AM

ਮੁਰਾਦਾਬਾਦ—ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ 'ਚ ਤੇਜ਼ ਰਫਤਾਰ ਟਰੈਕਟਰ ਟਰਾਲੀ ਪਲਟਣ ਕਾਰਨ ਦਰਦਨਾਕ ਹਾਦਸਾ ਵਾਪਰਿਆ। ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ ਅਤੇ 46 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਟ੍ਰੈਕਟਰ ਟਰਾਲੀ ਅਣਕੰਟਰੋਲ ਹੋ ਕੇ ਸੜਕ ਕਿਨਾਰੇ ਬਣੇ ਤਲਾਬ 'ਚ ਪਲਟ ਗਿਆ। ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਪੁਲਸ ਪਹੁੰਚੀ। ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਅਤੇ ਮ੍ਰਿਤਕ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। ਦੱਸ ਦੇਈਏ ਕਿ ਮ੍ਰਿਤਕ ਲੋਕਾਂ 'ਚ 2 ਬੱਚੇ, 3 ਮਹਿਲਾਵਾਂ ਸਮੇਤ 1 ਪੁਰਸ਼ ਸ਼ਾਮਲ ਹੈ।

PunjabKesari


Iqbalkaur

Content Editor

Related News