ਮੋਰਬੀ ਪੁਲ ਹਾਦਸਾ: PM ਮੋਦੀ ਨੇ ਘਟਨਾ ਵਾਲੀ ਥਾਂ ਦਾ ਕੀਤਾ ਹਵਾਈ ਸਰਵੇਖਣ

Tuesday, Nov 01, 2022 - 04:27 PM (IST)

ਮੋਰਬੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਗੁਜਰਾਤ ਦੇ ਮੋਰਬੀ ਪਹੁੰਚੇ। ਪ੍ਰਧਾਨ ਮੰਤਰੀ ਮੋਦੀ ਨੇ ਮੋਰਬੀ ’ਚ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਹਵਾਈ ਸਰਵੇਖਣ ਕੀਤਾ, ਜਿੱਥੇ ਐਤਵਾਰ ਨੂੰ ਮੱਛੂ ਨਦੀ 'ਤੇ ਕੇਬਲ ਪੁਲ ਹਾਦਸਾ ਵਾਪਰਿਆ ਸੀ। ਪ੍ਰਧਾਨ ਮੰਤਰੀ ਨੇ ਮੋਰਬੀ ਪੁਲ ਨੂੰ ਬਾਰੀਕੀ ਨਾਲ ਵੇਖਿਆ। ਉਨ੍ਹਾਂ ਨੇ ਕਾਫੀ ਦੇਰ ਤੱਕ ਘਟਨਾ ਵਾਲੀ ਥਾਂ ਦਾ ਹਵਾਈ ਸਰਵੇਖਣ ਕੀਤਾ।

ਇਹ ਵੀ ਪੜ੍ਹੋ- ਮੋਰਬੀ ਪੁਲ ਹਾਦਸਾ; PM ਮੋਦੀ ਦੇ ਦੌਰੇ ਤੋਂ ਪਹਿਲਾਂ ਰਾਤੋ-ਰਾਤ ਚਮਕਾਇਆ ਗਿਆ ਸਰਕਾਰੀ ਹਸਪਤਾਲ

PunjabKesari

ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਦੀ ਥਾਂ ਪਹੁੰਚ ਕੇ ਰਾਹਤ ਕੰਮ ਦਾ ਜਾਇਜ਼ਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਮੋਰਬੀ ਪੁਲ ਹਾਦਸੇ ਦੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਉਹ ਮੋਰਬੀ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਘੱਟੋ-ਘੱਟ 6 ਜ਼ਖ਼ਮੀਆਂ ਨੂੰ ਮਿਲੇ। ਪ੍ਰਧਾਨ ਮੰਤਰੀ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਵੀ ਮੁਲਾਕਾਤ ਕਰਨਗੇ। ਮੋਰਬੀ ਵਿਚ 30 ਅਕਤੂਬਰ ਦੀ ਸ਼ਾਮ ਨੂੰ ਹੋਏ ਪੁਲ ਹਾਦਸੇ ਵਿਚ ਹੁਣ ਤੱਕ 135 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ- ਮੋਰਬੀ ਪੁਲ ਹਾਦਸੇ ’ਚ BJP ਸੰਸਦ ਮੈਂਬਰ ਮੋਹਨ ਕੁੰਡਾਰੀਆ ਦੇ 12 ਰਿਸ਼ਤੇਦਾਰਾਂ ਦੀ ਮੌਤ

PunjabKesari

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨੇ ਸੋਮਵਾਰ ਰਾਤ ਆਪਣੇ ਗ੍ਰਹਿ ਸੂਬੇ ’ਚ ਗੁਜਰਾਤ ਪੁਲ ਹਾਦਸੇ ਨੂੰ ਲੈ ਕੇ ਹਾਈ  ਲੈਵਲ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ ਸੀ। ਇਸ ਮੀਟਿੰਗ ’ਚ ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭੁਪਿੰਦਰ ਪਟੇਲ, ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਅਤੇ ਆਲਾ ਅਧਿਕਾਰੀ ਤੋਂ ਹਾਦਸੇ ਦੀ ਜਾਣਕਾਰੀ ਲਈ ਅਤੇ ਲੋਕਾਂ ਦੀ ਪੂਰੀ ਮਦਦ ਕਰਨ ਦੇ ਨਿਰਦੇਸ਼ ਦਿੱਤੇ। 

ਇਹ ਵੀ ਪੜ੍ਹੋ- ਸੁਪਰੀਮ ਕੋਰਟ ਪੁੱਜਾ ਮੋਰਬੀ ਪੁਲ ਹਾਦਸੇ ਦਾ ਮਾਮਲਾ; 134 ਲੋਕਾਂ ਦੀ ਗਈ ਜਾਨ, ਹੁਣ ਤੱਕ 9 ਲੋਕ ਗ੍ਰਿਫ਼ਤਾਰ

PunjabKesari

ਦੱਸ ਦੇਈਏ ਕਿ ਮੋਰਬੀ 'ਚ ਪੁਲ ਦੇ ਟੁੱਟਣ ਕਾਰਨ ਮੱਛੂ ਨਦੀ 'ਚ ਡਿੱਗਣ ਨਾਲ ਮਰਨ ਵਾਲਿਆਂ ਦੀ ਗਿਣਤੀ 135 ਹੋ ਗਈ ਹੈ। ਇਸ ਦੌਰਾਨ NDRF ਦੀ ਟੀਮ ਮੰਗਲਵਾਰ ਨੂੰ ਵੀ ਮ੍ਰਿਤਕਾਂ ਦਾ ਪਤਾ ਲਗਾਉਣ ਲਈ ਤਲਾਸ਼ੀ ਮੁਹਿੰਮ ਚਲਾ ਰਹੀ ਹੈ। 


Tanu

Content Editor

Related News