‘ਔਰਤਾਂ ’ਤੇ ਤੇਜ਼ਾਬ ਹਮਲਿਆਂ ਨਾਲ ਨਜਿੱਠਣ ਲਈ ਹੋਰ ਸਖ਼ਤ ਬਣਾਏ ਜਾਣਗੇ ਕਾਨੂੰਨ’

Saturday, Jun 11, 2022 - 05:12 PM (IST)

‘ਔਰਤਾਂ ’ਤੇ ਤੇਜ਼ਾਬ ਹਮਲਿਆਂ ਨਾਲ ਨਜਿੱਠਣ ਲਈ ਹੋਰ ਸਖ਼ਤ ਬਣਾਏ ਜਾਣਗੇ ਕਾਨੂੰਨ’

ਹੁੱਬਲੀ– ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਾਈ ਨੇ ਸ਼ਨੀਵਾਰ ਨੂੰ ਕਿਹਾ ਕਿ ਦੋ ਮਹੀਨਿਆਂ ਦੇ ਅੰਦਰ ਔਰਤਾਂ 'ਤੇ ਤੇਜ਼ਾਬ ਹਮਲਿਆਂ ਦੀਆਂ ਦੋ ਘਟਨਾਵਾਂ ਸਾਹਮਣੇ ਆਈਆਂ ਹਨ। ਅਜਿਹੇ ਅਪਰਾਧ ਦੇ ਦੋਸ਼ੀਆਂ ਨਾਲ ਨਜਿੱਠਣ ਲਈ ਹੋਰ ਸਖ਼ਤ ਕਾਨੂੰਨ ਬਣਾਏ ਜਾਣਗੇ। ਬੋਮਈ ਨੇ ਇੱਥੇ ਪੱਤਰਕਾਰਾਂ ਨੂੰ ਕਿਹਾ, ''ਇਹ ਬਹੁਤ ਮੰਦਭਾਗਾ ਹੈ। ਅਸੀਂ ਤੇਜ਼ਾਬ ਹਮਲਿਆਂ ਵਿਚ ਸ਼ਾਮਲ ਲੋਕਾਂ ਨਾਲ ਨਜਿੱਠਣ ਲਈ ਮੌਜੂਦਾ ਕਾਨੂੰਨਾਂ ਨੂੰ ਹੋਰ ਮਜ਼ਬੂਤ ​​ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਆਉਣ ਵਾਲੇ ਦਿਨਾਂ ਵਿਚ ਇਨ੍ਹਾਂ ਨਾਲ ਨਜਿੱਠਣ ਲਈ ਸਖ਼ਤ ਕਾਨੂੰਨ ਬਣਾਵਾਂਗੇ।’’

ਮੁੱਖ ਮੰਤਰੀ ਨੇ ਕਿਹਾ ਕਿ ਉਹ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨਗੇ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸ਼ਹਿਰ ਦੇ ਸਰਕੀ 'ਚ ਇਕ ਵਿਅਕਤੀ ਨੇ ਤਿੰਨ ਬੱਚਿਆਂ ਦੀ ਤਲਾਕਸ਼ੁਦਾ ਮਾਂ 'ਤੇ ਤੇਜ਼ਾਬ ਸੁੱਟ ਦਿੱਤਾ, ਜਿਸ ਕਾਰਨ ਉਹ ਝੁਲਸ ਗਈ। ਔਰਤ ਵੱਲੋਂ ਵਿਆਹ ਦਾ ਪ੍ਰਸਤਾਵ ਠੁਕਰਾਏ ਜਾਣ ਤੋਂ ਨਾਰਾਜ਼ ਦੋਸ਼ੀ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਕਰੀਬ ਦੋ ਮਹੀਨੇ ਪਹਿਲਾਂ ਵੀ ਇਕ ਔਰਤ ਉਸ ਸਮੇਂ ਗੰਭੀਰ ਰੂਪ ਵਿਚ ਝੁਲਸ ਗਈ ਸੀ, ਜਦੋਂ ਉਸ ਨੂੰ ਕਈ ਮਹੀਨਿਆਂ ਤੋਂ ਤੰਗ-ਪ੍ਰੇਸ਼ਾਨ ਕਰ ਰਹੇ ਵਿਅਕਤੀ ਨੇ ਵਿਆਹ ਤੋਂ ਇਨਕਾਰ ਕਰਨ 'ਤੇ ਗੁੱਸੇ ਵਿਚ ਆ ਕੇ ਉਸ 'ਤੇ ਤੇਜ਼ਾਬ ਸੁੱਟ ਦਿੱਤਾ ਸੀ।


author

Tanu

Content Editor

Related News