ਦੇਸ਼ ’ਚ ਕੋਰੋਨਾ ਦੇ ਕਹਿਰ ਤੋਂ ਰਾਹਤ! ਪਿਛਲੇ 24 ਘੰਟਿਆਂ ’ਚ 10,126 ਨਵੇਂ ਮਾਮਲੇ ਆਏ ਸਾਹਮਣੇ

11/09/2021 11:51:43 AM

ਨਵੀਂ ਦਿੱਲੀ (ਵਾਰਤਾ)- ਦੇਸ਼ ’ਚ ਕੋਰੋਨਾ ਸੰਕਰਮਣ ਦੇ ਮਾਮਲਿਆਂ ’ਚ ਗਿਰਾਵਟ ਦੇ ਦੌਰ ਦਰਮਿਆਨ ਪਿਛਲੇ 24 ਘੰਟਿਆਂ ’ਚ 10 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇਸ ਦੀ ਤੁਲਨਾ ’ਚ 11 ਹਜ਼ਾਰ ਤੋਂ ਵੱਧ ਮਰੀਜ਼ ਸਿਹਤਮੰਦ ਹੋਏ ਹਨ। ਇਸ ਵਿਚ ਦੇਸ਼ ’ਚ ਸੋਮਵਾਰ ਨੂੰ 59 ਲੱਖ 8 ਹਜ਼ਾਰ 440 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ ਅਤੇ ਹੁਣ ਤੱਕ ਇਕ ਅਰਬ 9 ਕਰੋੜ 8 ਲੱਖ 16 ਹਜ਼ਾਰ 356 ਲੋਕਾਂ ਦੀ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਮੰਗਲਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਪਿਛਲੇ 24 ਘੰਟਿਆਂ ’ਚ ਕੋਰੋਨਾ ਵਾਇਰਸ ਦੇ 10,126 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਇਸੇ ਦੇ ਨਾਲ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 43 ਲੱਖ 77 ਹਜ਼ਾਰ 113 ਹੋ ਗਿਆ ਹੈ। ਇਸੇ ਦੌਰਾਨ 11,982 ਮਰੀਜ਼ ਸਿਹਤਮੰਦ ਹੋਏ ਹਨ ਅਤੇ ਇਸ ਦੇ ਨਾਲ ਹੀ ਇਸ ਮਹਾਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ ਤਿੰਨ ਕਰੋੜ 37 ਲੱਖ 75  ਹਜ਼ਾਰ 086 ਹੋ ਗਈ ਹੈ। ਦੇਸ਼ ’ਚ ਸਰਗਰਮ ਮਾਮਲੇ 2,188 ਘੱਟ ਕੇ 1,40,638 ਰਹਿ ਗਏ ਹਨ।

PunjabKesari

ਇਸੇ ਮਿਆਦ ’ਚ 332 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4 ਲੱਖ61 ਹਜ਼ਾਰ 389 ਹੋ ਗਿਆ ਹੈ। ਦੇਸ਼ ’ਚ ਸਰਗਰਮ ਮਾਮਲਿਆਂ ਦੀ ਦਰ 0.41 ਫੀਸਦੀ, ਰਿਕਵਰੀ ਦਰ 98.25 ਫੀਸਦੀ ਅਤੇ ਮੌਤ ਦਰ 1.34 ਫੀਸਦੀ ’ਤੇ ਬਰਕਰਾਰ ਹੈ। ਸਰਗਰਮ ਮਾਮਲਿਆਂ ’ਚ ਕੇਰਲ ਦੇਸ਼ ’ਚ ਪਹਿਲੇ ਸਥਾਨ ’ਤੇ ਹੈ, ਜਿੱਥੇ ਸਰਗਰਮ ਮਾਮਲੇ 994 ਘੱਟ ਕੇ 71,938 ਰਹਿ ਗਏ ਹਨ। ਸੂਬੇ ’ਚ 6136 ਮਰੀਜ਼ਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4914993 ਹੋ ਗਈ ਹੈ। ਇਸੇ ਮਿਆਦ ’ਚ 262 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 33978 ਹੋ ਗਈ ਹੈ। ਮਹਾਰਾਸ਼ਟਰ ’ਚ ਸਰਗਰਮ ਮਾਮਲੇ 877 ਘੱਟ ਕੇ 17281 ਰਹਿ ਗਏ ਹਨ, ਜਦੋਂ ਕਿ 15 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ ਵੱਧ ਕੇ 140403 ਹੋ ਗਈ ਹੈ। ਉੱਥੇ ਹੀ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 1555 ਘੱਟ ਕੇ 6460663 ਰਹਿ ਗਈ ਹੈ।

ਇਹ ਵੀ ਪੜ੍ਹੋ : ਭਾਜਪਾ ਨੇਤਾਵਾਂ ਦੀ ਭਾਸ਼ਾ ਸੁਣ ਕੇ ਲੱਗਦੈ ਕਿਤੇ ਇਨ੍ਹਾਂ ਦਾ ਸੰਬੰਧ ਤਾਲਿਬਾਨ ਨਾਲ ਤਾਂ ਨਹੀਂ : ਰਾਕੇਸ਼ ਟਿਕੈਤ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News