ਵਿਆਹ ''ਚ ਖਾਣਾ ਖਾਣ ਨਾਲ 100 ਤੋਂ ਜ਼ਿਆਦਾ ਲੋਕ ਬੀਮਾਰ
Friday, May 12, 2023 - 05:34 PM (IST)
![ਵਿਆਹ ''ਚ ਖਾਣਾ ਖਾਣ ਨਾਲ 100 ਤੋਂ ਜ਼ਿਆਦਾ ਲੋਕ ਬੀਮਾਰ](https://static.jagbani.com/multimedia/2023_5image_17_33_566796059wedding.jpg)
ਜੈਪੁਰ- ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੇਪੁਰਵਾਟੀ 'ਚ ਇਕ ਵਿਆਹ ਸਮਾਗਮ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਜ਼ਿਆਦਾ ਲੋਕ ਬੀਮਾਰ ਹੋ ਗਏ, ਜਿਨ੍ਹਾਂ 'ਚੋਂ 50 ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਕ ਅਧਿਕਾਰੀ ਨੇ ਇਸਦੀ ਜਾਣਕਾਰੀ ਦਿੱਤੀ।
ਝੁੰਝੁਨੂੰ ਦੇ ਮੁੱਖ ਮੈਡੀਕਲ ਅਤੇ ਸਿਹਤ ਅਧਿਕਾਰੀ ਡਾਕਟਰ ਰਾਜਕੁਮਾਰ ਡਾਂਗੀ ਨੇ ਦੱਸਿਆ ਕਿ ਢਾਣੀ ਖੇਡਾਵਾਲੀ 'ਚ ਇਕ ਵਿਆਹ ਦੇ ਪ੍ਰੋਗਰਾਮ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਜ਼ਿਆਦਾ ਲੋਕ ਬੀਮਾਰ ਹੋ ਗਏ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਸਵੇਰ ਤਕ 50 ਲੋਕਾਂ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਵਿਆਹ 'ਚ ਖਾਣਾ ਖਾਣ ਤੋਂ ਬਾਅਦ ਸ਼ੁੱਕਰਵਾਰ ਸਵੇਰ ਤਕ 100 ਤੋਂ ਜ਼ਿਆਦਾ ਲੋਕਾਂ ਨੂੰ ਉਲਟੀ-ਦਸਤ ਦੀ ਸ਼ਿਕਾਇਤ ਹੋਣ 'ਤੇ ਹਸਪਤਾਲ ਪਹੁੰਚਾਇਆ ਗਿਆ ਜਿਥੇ ਕੁਝ ਨੂੰ ਮੁੱਢਲਾ ਇਲਾਜ ਕਰਨ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਜਦਕਿ 50 ਲੋਕ ਅਜੇ ਵੀ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਮਿਠਾਈ ਦੇ ਨਮੂਨਿਆਂ ਨੂੰ ਜਾਂਚ ਲਈ ਭੇਜਿਆ ਜਾ ਰਿਹਾ ਹੈ।