ਹਿਮਾਚਲ ਦੇ ਕਈ ਹਿੱਸਿਆਂ ''ਚ 100 ਤੋਂ ਵੱਧ ਸੜਕਾਂ ਬੰਦ, 10 ਅਗਸਤ ਨੂੰ ਭਾਰੀ ਬਾਰਿਸ਼ ਦੀ ਭਵਿੱਖਬਾਣੀ
Thursday, Aug 08, 2024 - 02:29 AM (IST)

ਸ਼ਿਮਲਾ (ਭਾਸ਼ਾ) : ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ ਸੂਬੇ ਵਿਚ 100 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਨੇ 10 ਅਗਸਤ ਨੂੰ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਦਰਮਿਆਨੀ ਤੋਂ ਭਾਰੀ ਬਾਰਿਸ਼, ਗਰਜ ਅਤੇ ਬਿਜਲੀ ਡਿੱਗਣ ਦਾ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : JDU ਬਲਾਕ ਪ੍ਰਧਾਨ ਦਾ ਕਤਲ, ਬਦਮਾਸ਼ਾਂ ਨੇ ਸੈਲੂਨ 'ਚ ਦਾਖ਼ਲ ਹੋ ਕੇ ਸਿਰ 'ਚ ਮਾਰੀ ਗੋਲੀ
ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਕਾਂਗੜਾ, ਸਿਰਮੌਰ, ਚੰਬਾ, ਸ਼ਿਮਲਾ, ਕੁੱਲੂ, ਕਿਨੌਰ ਅਤੇ ਮੰਡੀ ਜ਼ਿਲ੍ਹਿਆਂ ਦੇ ਵੱਖ-ਵੱਖ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਹੜ੍ਹ ਦੀ ਚਿਤਾਵਨੀ ਦਿੱਤੀ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਅਨੁਸਾਰ, ਮੰਡੀ ਵਿਚ 37, ਸ਼ਿਮਲਾ ਵਿਚ 29, ਕੁੱਲੂ ਵਿਚ 26, ਕਾਂਗੜਾ ਵਿਚ 6, ਕਿਨੌਰ ਅਤੇ ਲਾਹੌਲ-ਸਪੀਤੀ ਵਿਚ ਚਾਰ-ਚਾਰ, ਸਿਰਮੌਰ ਵਿਚ 2 ਅਤੇ ਹਮੀਰਪੁਰ ਵਿਚ 1 ਸਮੇਤ ਕੁੱਲ 109 ਸੜਕਾਂ ਬੰਦ ਹਨ। ਅਗਲੇ ਪੰਜ ਤੋਂ ਛੇ ਦਿਨਾਂ ਦੌਰਾਨ ਮਾਨਸੂਨ ਦੀ ਗਤੀਵਿਧੀ ਦੀ ਤੀਬਰਤਾ ਅਤੇ ਪ੍ਰਭਾਵ ਖੇਤਰ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕੁਝ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਹੜ੍ਹਾਂ ਦੀ ਸੰਭਾਵਨਾ ਬਾਰੇ ਵੀ ਚਿਤਾਵਨੀ ਦਿੱਤੀ ਹੈ। ਵਿਭਾਗ ਨੇ ਤੇਜ਼ ਹਵਾਵਾਂ ਅਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਬਾਗਾਂ, ਫਸਲਾਂ, ਕਮਜ਼ੋਰ ਢਾਂਚੇ ਅਤੇ ਕੱਚੇ ਮਕਾਨਾਂ ਨੂੰ ਨੁਕਸਾਨ ਹੋਣ ਦਾ ਵੀ ਖਦਸ਼ਾ ਪ੍ਰਗਟਾਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8