ਕਸ਼ਮੀਰ ’ਚ ਇਸ ਸਾਲ ਸੁਰੱਖਿਆ ਫ਼ੋਰਸਾਂ ਨੇ 100 ਤੋਂ ਵੱਧ ਅੱਤਵਾਦੀ ਕੀਤੇ ਢੇਰ

Tuesday, Aug 24, 2021 - 04:07 PM (IST)

ਸ਼੍ਰੀਨਗਰ- ਜੰਮੂ ਕਸ਼ਮੀਰ ’ਚ ਸਾਰੀਆਂ ਸੁਰੱਖਿਆ ਏਜੰਸੀਆਂ ਦੀ ਸਮੂਹਿਕ ਕੋਸ਼ਿਸ਼ ਨਾਲ ਇਸ ਸਾਲ ਘਾਟੀ ’ਚ ਹੁਣ ਤੱਕ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਕਸ਼ਮੀਰ ਰੇਂਜ ਦੇ ਪੁਲਸ ਜਨਰਲ ਇੰਸਪੈਕਟਰ (ਆਈ.ਜੀ.ਪੀ.) ਵਿਜੇ ਕੁਮਾਰ ਨੇ ਮੰਗਲਵਾਰ ਨੂੰ ਦੱਸਿਆ ਕਿ ਜੰਮੂ ਕਸ਼ਮੀਰ ਪੁਲਸ, ਫ਼ੌਜ, ਕੇਂਦਰੀ ਰਿਜ਼ਰਵ ਪੁਲਸ ਫ਼ੋਰਸ (ਸੀ.ਆਰ.ਪੀ.ਐੱਫ.) ਅਤੇ ਕਸ਼ਮੀਰ ਦੇ ਲੋਕਾਂ ਦੀਆਂ ਸਮੂਹਿਕ ਕੋਸ਼ਿਸ਼ਾਂ ਨਾਲ ਕਸ਼ਮੀਰ ਡਿਵੀਜ਼ਨ ’ਚ 2021 ’ਚ ਹੁਣ ਤੱਕ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਕੁਮਾਰ ਨੇ ਅੱਤਵਾਦੀਆਂ ਦਾ ਰਸਤਾ ਅਪਣਾਉਣ ਵਾਲੇ ਸਾਰੇ ‘ਗੁੰਮਰਾਹ ਨੌਜਵਾਨਾਂ’ ਨੂੰ ਇਕ ਵਾਰ ਮੁੜ ਅਪੀਲ ਕੀਤੀ ਕਿ ਉਹ ਹਿੰਸਾ ਦਾ ਰਸਤਾ ਛੱਡ ਕੇ ਵਾਪਸ ਆਉਣ। ਉਨ੍ਹਾਂ ਕਿਹਾ ਕਿ ਪੁਲਸ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਵੀਕਾਰ ਕਰਨ ਲਈ ਵਚਨਬੱਧ ਹੈ, ਕਿਉਂਕਿ ਸਮਾਜ ਨੂੰ, ਵਿਸ਼ੇਸ਼ ਰੂਪ ਨਾਲ ਉਨ੍ਹਾਂ ਦੇ ਮਾਤਾ-ਪਿਤਾ ਨੂੰ ਉਨ੍ਹਾਂ ਦੀ ਸਭ ਤੋਂ ਵੱਧ ਜ਼ਰੂਰਤ ਹੈ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਬਾਰਾਮੂਲਾ ਜ਼ਿਲ੍ਹੇ ’ਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ’ਚ 3 ਅੱਤਵਾਦੀ ਢੇਰ

ਦੱਸਣਯੋਗ ਹੈ ਕਿ ਪਿਛਲੇ 24 ਘੰਟਿਆਂ ਦੌਰਾਨ, ਕਸ਼ਮੀਰ ਘਾਟੀ ’ਚ ਸੁਰੱਖਿਆ ਫ਼ੋਰਸਾਂ ਨਾਲ 2 ਵੱਖ-ਵੱਖ ਮੁਕਾਬਲਿਆਂ ’ਚ ਲਸ਼ਕਰ-ਏ-ਤੋਇਬਾ ਦੇ 2 ਸੀਨੀਅਰ ਕਮਾਂਡਰਾਂ ਸਮੇਤ 4 ਅੱਤਵਾਦੀ ਮਾਰੇ ਗਏ ਹਨ। ਸ਼੍ਰੀਨਗਰ ਦੇ ਅਲੋਚੀ ਬਾਗ਼ ਇਲਾਕੇ ’ਚ ਸੋਮਵਾਰ ਸ਼ਾਮ ਜੰਮੂ ਕਸ਼ਮੀਰ ਪੁਲਸ ਨਾਲ ਹੋਏ ਇਕ ਮੁਕਾਬਲੇ ’ਚ ਲਸ਼ਕਰ ਦੇ 2 ਸੀਨੀਅਰ ਕਮਾਂਡਰ ਅੱਬਾਸ ਸ਼ੇਖ ਅਤੇ ਸਾਕਿਰ ਮਨੂਰ ਡਾਰ ਮਾਰੇ ਗਏ। ਉੱਤਰੀ ਕਸ਼ਮੀਰ ’ਚ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ’ਚ ਸੁਰੱਖਿਆ ਫ਼ੋਰਸਾਂ ਦੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਮੰਗਲਵਾਰ ਨੂੰ ਹੋਏ ਮੁਕਾਬਲੇ ’ਚ 2 ਅਣਪਛਾਤੇ ਅੱਤਵਾਦੀ ਮਾਰੇ ਗਏ।

ਇਹ ਵੀ ਪੜ੍ਹੋ : ਗੋਲਗੱਪੇ ਵੇਚਣ ਵਾਲੇ ਦੀ ਘਿਨੌਣੀ ਹਰਕਤ, ਪਾਣੀ ’ਚ ਮਿਲਾਇਆ ਪਿਸ਼ਾਬ, ਵੀਡੀਓ ਵਾਇਰਲ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News