ਭਾਰਤ ''ਚ ਹੁਣ ਤੱਕ ਕੋਵਿਡ-19 ਟੀਕਿਆਂ ਦੀਆਂ 133 ਕਰੋੜ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਗਈਆਂ : ਸਰਕਾਰ

Saturday, Dec 11, 2021 - 09:59 PM (IST)

ਭਾਰਤ ''ਚ ਹੁਣ ਤੱਕ ਕੋਵਿਡ-19 ਟੀਕਿਆਂ ਦੀਆਂ 133 ਕਰੋੜ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਗਈਆਂ : ਸਰਕਾਰ

ਨਵੀਂ ਦਿੱਲੀ-ਦੇਸ਼ ਵਿਆਪੀ ਕੋਰੋਨਾ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਦੇਸ਼ 'ਚ 133 ਕਰੋੜ ਤੋਂ ਜ਼ਿਆਦਾ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ ਜਿਨ੍ਹਾਂ 'ਚੋਂ ਕਰੀਬ 81 ਲੱਖ ਖੁਰਾਕਾਂ ਸ਼ਨੀਵਾਰ ਨੂੰ ਦਿੱਤਆਂ ਗਈਆਂ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲਾ ਨੇ ਦਿੱਤੀ।

ਇਹ ਵੀ ਪੜ੍ਹੋ : ਫਰਾਂਸ ਦੇ PM ਜੀਨ ਨੇ ਕਿਹਾ-ਕ੍ਰਿਸਮਸ ਮਨਾਓ ਪਰ ਕੋਵਿਡ ਰੋਕੂ ਨਿਯਮਾਂ ਦਾ ਕਰੋ ਪਾਲਣ

ਮੰਤਰਾਲਾ ਨੇ ਦੱਸਿਆ ਕਿ ਇਕ ਦਿਨ 'ਚ ਦਿੱਤੀਆਂ ਗਈਆਂ ਇਨ੍ਹਾਂ ਖੁਰਾਕਾਂ ਦੀ ਗਿਣਤੀ 'ਚ ਹੋਰ ਵਾਧਾ ਹੋਣ ਦੀ ਉਮੀਦ ਹੈ ਕਿਉਂਕਿ ਅੰਤਿਮ ਅੰਕੜਿਆਂ ਦਾ ਡਾਟਾ ਦੇਰ ਰਾਤ ਤੱਕ ਇਕੱਠਾ ਹੋਵੇਗਾ। ਜ਼ਿਕਰਯੋਗ ਹੈ ਕਿ ਦੇਸ਼ 'ਚ 16 ਜਨਵਰੀ ਤੋਂ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਹੋਈ ਸੀ। ਭਾਰਤ 'ਚ ਇਕ ਮਈ ਤੋਂ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਕੋਵਿਡ-19 ਟੀਕਾ ਲਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਯੂਕ੍ਰੇਨ ਵਿਰੁੱਧ ਕਾਰਵਾਈ ਦੀ ਰੂਸ ਨੂੰ ਚੁਕਾਉਣੀ ਪਵੇਗੀ ਵੱਡੀ ਕੀਮਤ : ਬ੍ਰਿਟੇਨ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News