ਪਟਨਾ 'ਚ ਦਿਨ ਦਿਹਾੜੇ ਵਾਪਰੀ ਵੱਡੀ ਵਾਰਦਾਤ, ਐਕਸਿਸ ਬੈਂਕ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੇ 17 ਲੱਖ ਤੋਂ ਵੱਧ ਰੁਪਏ

06/15/2024 6:18:27 PM

ਨੈਸ਼ਨਲ ਡੈਸਕ : ਬਿਹਾਰ 'ਚ ਪਟਨਾ ਜ਼ਿਲ੍ਹੇ ਦੇ ਬੀਹਟਾ ਥਾਣਾ ਖੇਤਰ 'ਚ ਸ਼ਨੀਵਾਰ ਨੂੰ ਉਸ ਸਮੇਂ ਹਫ਼ੜਾ-ਦਫ਼ੜੀ ਮਚ ਗਈ, ਜਦੋਂ ਬੇਖੌਫ਼ ਲੁਟੇਰੇ ਐਕਸਿਸ ਬੈਂਕ ਤੋਂ 17 ਲੱਖ 36 ਹਜ਼ਾਰ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਨੇ ਦੱਸਿਆ ਕਿ ਅਪਰਾਧੀਆਂ ਨੇ ਦੇਵਕੁਲੀ ਮੋਡ ਸਥਿਤ ਐਕਸਿਸ ਬੈਂਕ ਦੀ ਸ਼ਾਖਾ ਨੂੰ ਲੁੱਟ ਦਾ ਨਿਸ਼ਾਨਾ ਬਣਾਇਆ ਸੀ। 

ਇਹ ਵੀ ਪੜ੍ਹੋ - ਵੱਡੀ ਵਾਰਦਾਤ : ਅਪਾਰਟਮੈਂਟ 'ਚੋਂ ਬਰਾਮਦ ਹੋਈਆਂ ਤਿੰਨ ਭੈਣਾਂ ਸਮੇਤ ਚਾਰ ਲੋਕਾਂ ਦੀਆਂ ਲਾਸ਼ਾਂ, ਫੈਲੀ ਸਨਸਨੀ

ਮਿਲੀ ਜਾਣਕਾਰੀ ਅਨੁਸਾਰ ਬੈਂਕ ਵਿਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਆਏ ਲੁਟੇਰਿਆਂ ਨੇ ਬੈਂਕ ਵਿਚ ਮੌਜੂਦ ਕਰਮਚਾਰੀਆਂ ਅਤੇ ਲੋਕਾਂ ਨੂੰ ਪਹਿਲਾਂ ਬੰਦੂਕ ਦੀ ਨੋਕ 'ਤੇ ਬੰਧਕ ਬਣਾਇਆ ਅਤੇ ਫਿਰ 17.36 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਬੈਂਕ ਕਰਮਚਾਰੀਆਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਕਈ ਥਾਣਿਆਂ ਦੀ ਪੁਲਸ ਅਤੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਸ ਵਲੋਂ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - ਉੱਤਰਾਖੰਡ 'ਚ ਵੱਡਾ ਹਾਦਸਾ: 23 ਲੋਕਾਂ ਨੂੰ ਲਿਜਾ ਰਿਹਾ ਟੈਂਪੂ ਟਰੈਵਲਰ ਨਦੀ 'ਚ ਡਿੱਗਾ, ਹੁਣ ਤਕ 12 ਦੀ ਮੌਤ

ਦੋਸ਼ੀਆਂ ਦੀ ਪਛਾਣ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਦਿਨ-ਦਿਹਾੜੇ ਲੁੱਟ ਦੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਬੈਂਕ ਅਧਿਕਾਰੀ ਲੁੱਟੇ ਗਏ ਪੈਸੇ ਦੀ ਗਿਣਤੀ ਕਰ ਰਹੇ ਹਨ। ਪੈਸੇ ਦਾ ਮਿਲਾਨ ਕਰਨ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਕਿੰਨੀ ਲੁੱਟ ਹੋਈ ਹੈ ਪਰ ਫਿਲਹਾਲ 17.36 ਲੱਖ ਰੁਪਏ ਦੀ ਲੁੱਟ ਹੋਈ ਹੈ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ - 300 ਲੋਕਾਂ ਨੂੰ ਲੈ ਕੇ 9 ਘੰਟੇ ਉਡਦਾ ਰਿਹਾ ਬੋਇੰਗ ਜਹਾਜ਼, 7000 ਕਿਲੋਮੀਟਰ ਤੈਅ ਕੀਤਾ ਸਫ਼ਰ, ਨਹੀਂ ਹੋਈ ਲੈਂਡਿੰਗ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News