ਤਾਲਾਬੰਦੀ ਦੀ ਉਲੰਘਣਾ ਕਰਨੀ ਪਈ ਮਹਿੰਗੀ, 18 ਹਜ਼ਾਰ ਤੋਂ ਵਧੇਰੇ ਲੋਕਾਂ ''ਤੇ ਲੱਗਾ ਜੁਰਮਾਨਾ

07/13/2020 2:06:13 PM

ਆਈਜ਼ੋਲ (ਭਾਸ਼ਾ)— ਮਿਜ਼ਰੋਮ ਵਿਚ ਤਾਲਾਬੰਦੀ ਦੇ ਨਿਯਮਾਂ ਦੀ ਉਲੰਘਣਾ ਕਰਨਾ ਲੋਕਾਂ ਨੂੰ ਕਾਫੀ ਮਹਿੰਗਾ ਪੈ ਗਿਆ। ਇੱਥੇ ਤਾਲਾਬੰਦੀ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ 4 ਮਈ ਤੋਂ ਹੁਣ ਤੱਕ 18 ਹਜ਼ਾਰ ਤੋਂ ਵਧੇਰੇ ਲੋਕਾਂ 'ਤੇ ਜੁਰਮਾਨਾ ਲਾਇਆ ਗਿਆ ਹੈ। ਪੁਲਸ ਵਲੋਂ ਜਾਰੀ ਬਿਆਨ ਵਿਚ ਦੱਸਿਆ ਗਿਆ ਹੈ ਕਿ ਕੋਵਿਡ-19 ਰੋਕਥਾਮ ਆਰਡੀਨੈਂਸ 2020 ਦੀ ਉਲੰਘਣਾ ਮਾਮਲੇ ਵਿਚ ਕੁੱਲ 18,247 ਲੋਕਾਂ ਤੋਂ ਜੁਰਮਾਨਾ ਵਸੂਲਿਆ ਗਿਆ। ਇਹ ਆਰਡੀਨੈਂਸ 4 ਮਈ ਨੂੰ ਲਾਗੂ ਕੀਤਾ ਗਿਆ ਸੀ। ਉਲੰਘਣਾ ਕਰਨ 'ਤੇ 18,247 ਲੋਕਾਂ ਤੋਂ ਕੁਲ 36,76 ਲੱਖ ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਗਏ ਹਨ। 

ਦੱਸ ਦੇਈਏ ਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ਭਰ 'ਚ ਤਾਲਾਬੰਦੀ ਲਾਗੂ ਕੀਤੀ ਗਈ ਸੀ। ਤਾਲਾਬੰਦੀ ਦੌਰਾਨ ਲੋਕਾਂ ਨੂੰ ਆਪਣੇ ਘਰਾਂ 'ਚ ਰਹਿਣ ਦੀ ਹਿਦਾਇਤ ਦਿੱਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਬਹੁਤ ਜ਼ਰੂਰੀ ਹੋਵੇ, ਉਦੋਂ ਹੀ ਘਰੋਂ ਬਾਹਰ ਨਿਕਲਿਆ ਜਾਵੇ। ਜ਼ਿਆਦਾਤਰ ਲੋਕਾਂ ਨੇ ਤਾਲਾਬੰਦੀ ਦੇ ਨਿਯਮਾਂ ਨੂੰ ਨਹੀਂ ਮੰਨਿਆ, ਜਿਸ ਕਾਰਨ ਜੁਰਮਾਨਾ ਭਰਨਾ ਪਿਆ। ਕੋਰੋਨਾ ਵਾਇਰਸ ਤੋਂ ਬਚਣ ਲਈ ਅਜੇ ਵੀ ਜ਼ਰੂਰੀ ਹੈ ਮਾਸਕ ਪਹਿਨ ਕੇ ਰੱਖੋ, ਸਮਾਜਿਕ ਦੂਰੀ ਬਣਾ ਕੇ ਰੱਖੋ ਅਤੇ ਬਹੁਤ ਜ਼ਰੂਰੀ ਹੈ ਤਾਂ ਹੀ ਆਪਣੇ ਘਰਾਂ 'ਚੋਂ ਬਾਹਰ ਜਾਓ। ਇਸ ਦੇ ਨਾਲ ਹੀ ਇਕ ਬਹੁਤ ਜ਼ਰੂਰੀ ਗੱਲ ਇਹ ਵੀ ਹੈ ਕਿ ਆਪਣੇ ਹੱਥਾਂ ਨੂੰ ਸਾਫ ਰੱਖੋ। ਸਾਬੁਣ ਨਾਲ ਧੋਵੋ ਜਾਂ ਸੈਨੇਟਾਈਜ਼ਰ ਦੀ ਵਰਤੋਂ ਕਰੋ, ਕਿਉਂਕਿ ਤੁਹਾਡੀ ਖੁਦ ਦੀ ਸੁਰੱਖਿਆ ਹੁਣ ਤੁਹਾਡੇ ਹੱਥ 'ਚ ਹੈ। ਘਰਾਂ 'ਚ ਰਹੋ, ਸੁਰੱਖਿਅਤ ਰਹੋ।

Tanu

This news is Content Editor Tanu