ਅਮਰਨਾਥ ਯਾਤਰਾ ਲਈ ਹੁਣ ਤੱਕ 20 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਕਰਵਾਈ ਰਜਿਸਟ੍ਰੇਸ਼ਨ

04/28/2022 10:01:36 AM

ਜੰਮੂ- ਜਿਵੇਂ-ਜਿਵੇਂ ਅਮਰਨਾਥ ਯਾਤਰਾ ਸ਼ੁਰੂ ਹੋਣ ਦੀ ਤਾਰੀਖ ਨੇੜੇ ਆ ਰਹੀ ਹੈ, ਬੈਕਾਂ ’ਚ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਤੇਜ਼ ਹੁੰਦੀ ਜਾ ਰਹੀ ਹੈ। ਰਜਿਸਟ੍ਰੇਸ਼ਨ ਦੀ ਸ਼ੁਰੂਆਤ ਤੋਂ ਬਾਅਦ ਦੋ ਹਫਤੇ ਤੋਂ ਵੀ ਘੱਟ ਸਮੇਂ ’ਚ ਦੇਸ਼ ਭਰ ਦੇ 20,000 ਤੋਂ ਵੱਧ ਸ਼ਰਧਾਲੂਆਂ ਨੇ ਜੰਮੂ ਅਤੇ ਕਸ਼ਮੀਰ ਬੈਂਕ ਕਾਊਂਟਰਾਂ ਜ਼ਰੀਏ ਯਾਤਰਾ ਰਜਿਸਟ੍ਰੇਸ਼ਨ ਕਰਾਇਆ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। 

ਆਉਣ ਵਾਲੀ 30 ਜੂਨ ਤੋਂ 11 ਅਗਸਤ ਦਰਮਿਆਨ ਹੋਣ ਵਾਲੀ ਅਮਰਨਾਥ ਯਾਤਰਾ ਦੋ ਸਾਲ ਦੇ ਵਕਫ਼ੇ ਮਗਰੋਂ ਆਯੋਜਿਤ ਕੀਤੀ ਜਾ ਰਹੀ ਹੈ। ਕੋਵਿਡ-19 ਮਹਾਮਾਰੀ ਕਾਰਨ ਯਾਤਰਾ ਨਹੀਂ ਹੋ ਸਕੀ ਸੀ। ਜੰਮੂ-ਕਸ਼ਮੀਰ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਅਤੇ ਸੀ. ਈ. ਓ. ਬਲਦੇਵ ਪ੍ਰਕਾਸ਼ ਨੇ ਕਿਹਾ ਕਿ 11 ਅਪ੍ਰੈਲ ਨੂੰ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਤੋਂ ਬਾਅਦ ਸਿਰਫ 13 ਕੰਮ ਕਰਨ ਦੇ ਦਿਨਾਂ ’ਚ ਬੈਂਕ ਨੇ 20,599 ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ਕੀਤੀ ਹੈ।

ਪ੍ਰਕਾਸ਼ ਨੇ ਉਮੀਦ ਜਤਾਈ ਹੈ ਕਿ ਇਸ ਸਾਲ ਹੋਣ ਵਾਲੀ ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਗਿਣਤੀ ’ਚ ਵਾਧਾ ਹੋਵੇਗਾ। ਬੈਂਕ ਦੇ ਉੱਚ ਅਧਿਕਾਰੀਆਂ ਮੁਤਾਬਕ ਬੈਂਕ ਦੀ ਵਪਾਰਕ ਇਕਾਈ ਨੇ ਦੇਸ਼ ’ਚ ਸ਼ਰਧਾਲੂਆਂ ਦੀ ਸਹੂਲਤ ਲਈ ਦੋ ਵਿਸ਼ੇਸ਼ ਕਾਊਂਟਰ, 4 ਏ. ਟੀ. ਐੱਮ. ਅਤੇ ਦੋ ਮਾਈਕ੍ਰੋ ਏ. ਟੀ. ਐੱਮ. ਸਥਾਪਤ ਕੀਤੇ ਹਨ।


Tanu

Content Editor

Related News