ਦੇਸ਼ 'ਚ ਮੁੜ ਵਧੀ ਕੋਰੋਨਾ ਦੀ ਰਫ਼ਤਾਰ, ਬੀਤੇ 24 ਘੰਟਿਆਂ 'ਚ 44 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ
Friday, Jul 30, 2021 - 11:00 AM (IST)
ਨਵੀਂ ਦਿੱਲੀ- ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ (ਕੋਵਿਡ-19) ਦੇ 44 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 555 ਲੋਕਾਂ ਨੇ ਇਸ ਕਾਰਨ ਜਾਨ ਗੁਆਈ। ਇਸ ਵਿਚ ਵੀਰਵਾਰ ਨੂੰ 51 ਲੱਖ 83 ਹਜ਼ਾਰ 180 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ। ਦੇਸ਼ 'ਚ ਹੁਣ ਤੱਕ 45 ਕਰੋੜ 60 ਲੱਖ 33 ਹਜ਼ਾਰ 754 ਲੋਕਾਂ ਦਾ ਟੀਕਾਕਰਨ ਕੀਤਾ ਜਾ ਚੁਕਿਆ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ 24 ਘੰਟਿਆਂ 'ਚ ਕੋਰੋਨਾ ਦੇ 44,230 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ ਵੱਧ ਕੇ 3 ਕਰੋੜ 15 ਲੱਖ 72 ਹਜ਼ਾਰ 344 ਹੋ ਗਿਆ ਹੈ।
ਇਸ ਦੌਰਾਨ 42 ਹਜ਼ਾਰ 360 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਇਸ ਮਹਾਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਕੁੱਲ ਗਿਣਤੀ ਵੱਧ ਕੇ 3,07,43,972 ਹੋ ਗਈ ਹੈ। ਸਰਗਰਮ ਮਾਮਲੇ 1315 ਵੱਧ ਕੇ 4 ਲੱਖ 5 ਹਜ਼ਾਰ 155 ਹੋ ਗਏ ਹਨ। ਇਸ ਮਿਆਦ 'ਚ 555 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 4 ਲੱਖ 23 ਹਜ਼ਾਰ 217 ਹੋ ਗਿਆ ਹੈ। ਦੇਸ਼ 'ਚ ਸਰਗਰਮ ਮਾਮਲਿਆਂ ਦੀ ਦਰ ਘੱਟ ਕੇ 1.28 ਫੀਸਦੀ, ਰਿਕਵਰੀ ਦਰ ਵੱਧ ਕੇ 97.38 ਫੀਸਦੀ ਅਤੇ ਮੌਤ ਦਰ 1.34 ਫੀਸਦੀ ਹੈ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ ਦੌਰਾਨ ਸਰਗਰਮ ਮਾਮਲੇ 3980 ਘੱਟ ਕੇ 81933 ਰਹਿ ਗਏ ਹਨ। ਇਸ ਦੌਰਾਨ ਸੂਬੇ 'ਚ 11032 ਮਰੀਜ਼ਾਂ ਦੇ ਸਿਹਤਮੰਦ ਹੋਣ ਤੋਂ ਬਾਅਦ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 6075888 ਹੋ ਗਈ ਹੈ, ਜਦੋਂ ਕਿ 190 ਮਰੀਜ਼ਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ ਵੱਧ ਕੇ 132335 ਹੋ ਗਿਆ ਹੈ।
ਨੋਟ : ਕੋਰੋਨਾ ਦੇ ਮੁੜ ਵੱਧ ਰਹੇ ਮਾਮਲਿਆਂ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ