ਮਿਜ਼ੋਰਮ ''ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ 450 ਤੋਂ ਵੱਧ ਘਰਾਂ ਨੂੰ ਪੁੱਜਾ ਨੁਕਸਾਨ
Tuesday, Apr 23, 2024 - 09:02 PM (IST)
ਆਈਜ਼ੌਲ — ਮਿਜ਼ੋਰਮ ਦੇ ਕੁਝ ਹਿੱਸਿਆਂ 'ਚ ਭਾਰੀ ਮੀਂਹ ਅਤੇ ਗੜੇਮਾਰੀ ਕਾਰਨ 450 ਤੋਂ ਵੱਧ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਦੋ ਦਿਨਾਂ ਦੌਰਾਨ ਸੂਬੇ 'ਚ ਆਈ ਤਬਾਹੀ ਤੋਂ ਆਈਜ਼ੌਲ, ਕੋਲਾਸਿਬ, ਚੰਫਈ ਅਤੇ ਖਜੌਲ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।
ਆਫ਼ਤ ਪ੍ਰਬੰਧਨ ਅਤੇ ਮੁੜ ਵਸੇਬਾ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਸਾਮ ਦੀ ਸਰਹੱਦ ਨਾਲ ਲੱਗਦੇ ਕੋਲਾਸਿਬ ਜ਼ਿਲ੍ਹੇ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਘੱਟੋ-ਘੱਟ 265 ਘਰ ਨੁਕਸਾਨੇ ਗਏ ਅਤੇ 13,900 ਤੋਂ ਵੱਧ ਲੋਕ ਪ੍ਰਭਾਵਿਤ ਹੋਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇੱਕ ਆਂਗਣਵਾੜੀ ਕੇਂਦਰ ਅਤੇ ਕੁਝ ਸਰਕਾਰੀ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਅਧਿਕਾਰੀ ਨੇ ਦੱਸਿਆ ਕਿ ਕੋਲਾਸਿਬ ਜ਼ਿਲ੍ਹੇ ਦੇ ਕੋਲਾਸਿਬ ਸ਼ਹਿਰ ਅਤੇ ਥਿੰਗਦਾਵਲ ਪਿੰਡ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਆਈਜ਼ੌਲ ਜ਼ਿਲ੍ਹੇ ਵਿੱਚ ਘੱਟੋ-ਘੱਟ 178 ਘਰਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਚੰਫਈ ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਜਦੋਂਕਿ ਖੋਜੌਲ ਜ਼ਿਲ੍ਹੇ ਵਿੱਚ 10 ਘਰਾਂ ਅਤੇ ਦੋ ਚਰਚਾਂ ਨੂੰ ਨੁਕਸਾਨ ਪਹੁੰਚਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e