ਪਹਿਲੇ ਦੋ ਨਰਾਤਿਆਂ ’ਤੇ 50 ਹਜ਼ਾਰ ਤੋਂ ਵਧ ਸ਼ਰਧਾਲੂਆਂ ਨੇ ਮਾਂ ਵੈਸ਼ਣੋ ਦੇਵੀ ਦੇ ਕੀਤੇ ਦਰਸ਼ਨ

10/09/2021 9:58:27 AM

ਕਟੜਾ (ਅਮਿਤ)- ਸਰਦੀਆਂ ਦੇ ਜਾਰੀ ਨਰਾਤਿਆਂ ਦੇ ਦੂਜੇ ਦਿਨ ਸ਼ੁੱਕਰਵਾਰ ਮਾਂ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਪਹੁੰਚੇ ਸ਼ਰਧਾਲੂਆਂ ਦੀ ਗਿਣਤੀ ’ਚ ਵਾਧਾ ਦਰਜ ਕੀਤਾ ਗਿਆ। ਦੂਜੇ ਨਰਾਤੇ ’ਤੇ ਰਾਤ ਦੇਰ ਗਏ ਤੱਕ 24900 ਸ਼ਰਧਾਲੂਆਂ ਨੂੰ ਯਾਤਰਾ ਪਰਚੀ ਲੈ ਕੇ ਭਵਨ ਵੱਲ ਰਵਾਨਾ ਕੀਤਾ ਗਿਆ ਸੀ। ਵੈਸ਼ਣੋ ਦੇਵੀ ਭਵਨ ਤੋਂ ਮਿਲੀ ਜਾਣਕਾਰੀ ਮੁਤਾਬਕ ਪਹਿਲੇ ਨਰਾਤੇ ’ਤੇ 25100 ਸ਼ਰਧਾਲੂਆਂ ਨੇ ਮਾਂ ਭਗਵਤੀ ਦੀਆਂ ਕੁਦਰਤੀ ਪਿੰਡੀਆਂ ਦੇ ਸਾਹਮਣੇ ਨਮਨ ਕਰ ਕੇ ਅਸ਼ੀਰਵਾਦ ਹਾਸਲ ਕੀਤਾ।

ਇਹ ਵੀ ਪੜ੍ਹੋ : ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਣੋ ਦੇਵੀ ਦੇ ਦਰਬਾਰ ’ਚ 20,000 ਸ਼ਰਧਾਲੂਆਂ ਨੇ ਟੇਕਿਆ ਮੱਥਾ

ਵੈਸ਼ਣੋ ਦੇਵੀ ਯਾਤਰਾ ਮਾਰਗ ਦੀ ਗੱਲ ਕਰੀਏ ਤਾਂ ਕੋਵਿਡ-19 ਕਾਰਨ ਸ਼ਰਧਾਲੂਆਂ ਨੂੰ ਯਾਤਰਾ ਮਾਰਗ ’ਤੇ ਕੇਂਦਰ ਸਰਕਾਰ ਵਲੋਂ ਜਾਰੀ ਐੱਸ.ਓ.ਪੀ. ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਇਨਫੈਕਸ਼ਨ ਨਾ ਫੈਲੇ।

ਇਹ ਵੀ ਪੜ੍ਹੋ : ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ,ਅੰਮ੍ਰਿਤਸਰ ਤੋਂ ਜੰਮੂ ਲਈ 10 ਅਕਤੂਬਰ ਤੋਂ ਸ਼ੁਰੂ ਹੋਵੇਗੀ ਫਲਾਈਟ

DIsha

This news is Content Editor DIsha