ਮਾਂ ਵੈਸ਼ਣੋ ਦੇਵੀ ਦੇ ਦਰਬਾਰ ਲੱਗੀ ਸ਼ਰਧਾਲੂਆਂ ਦੀ ਭੀੜ, ਇਸ ਸਾਲ 51 ਲੱਖ ਲੋਕ ਕਰ ਚੁੱਕੇ ਹਨ ਦਰਸ਼ਨ

Monday, Dec 13, 2021 - 11:32 AM (IST)

ਮਾਂ ਵੈਸ਼ਣੋ ਦੇਵੀ ਦੇ ਦਰਬਾਰ ਲੱਗੀ ਸ਼ਰਧਾਲੂਆਂ ਦੀ ਭੀੜ, ਇਸ ਸਾਲ 51 ਲੱਖ ਲੋਕ ਕਰ ਚੁੱਕੇ ਹਨ ਦਰਸ਼ਨ

ਜੰਮੂ- ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਸ਼ਰਧਾਲੂਆਂ ਦੀ ਭੀੜ ਲੱਗੀ ਹੋਈ ਹੈ। ਇਸ ਸਾਲ ਹੁਣ ਤੱਕ 51.22 ਲੱਖ ਸ਼ਰਧਾਲੂ ਵੈਸ਼ਣੋ ਦੇਵੀ ਦੇ ਦਰਸ਼ਨ ਕਰ ਚੁਕੇ ਹਨ। ਸ਼੍ਰੀਮਾਤਾ ਵੈਸ਼ਣੋ ਦੇਵੀ ਸ਼ਰਾਈਨ ਬੋਰਡ ਅਨੁਸਾਰ ਹਰ ਦਿਨ 20 ਹਜ਼ਾਰ ਸ਼ਰਧਾਲੂ ਕੱਟੜਾ ਬੇਸ ਕੈਂਪ ’ਚ ਪਹੁੰਚ ਰਹੇ ਹਨ। ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਵਰਗੇ ਗੁਆਂਢੀ ਸੂਬਿਆਂ ਸਮੇਤ ਦੇਸ਼ ਭਰ ਤੋਂ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ। ਗੁਆਂਢੀ ਸੂਬਿਆਂ ਦੇ ਸ਼ਰਧਾਲੂ ਸ਼ਨੀਵਾਰ ਨੂੰ ਜ਼ਿਆਦਾ ਆਉਂਦੇ ਹਨ। ਬੋਰਡ ਦੇ ਇਕ ਸੀਨੀਅਰ ਅਧਿਕਾਰੀ ਅਨੁਸਾਰ ਨਵੇਂ ਸਾਲ ਦੌਰਾਨ ਸ਼ਰਧਾਲੂਆਂ ਦੀ ਗਿਣਤੀ ਹੋਰ ਵਧਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਸੰਸਦ ਹਮਲੇ ਦੀ 20ਵੀਂ ਬਰਸੀ ’ਤੇ PM ਮੋਦੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਕੋਰੋਨਾ ਕਾਲ ਦੇ ਮੱਦੇਨਜ਼ਰ ਬੋਰਡ ਨੇ ਸ਼ਰਧਾਲੂਆਂ ਲਈ ਐਡਵਾਇਜ਼ਰੀ ਵੀ ਜਾਰੀ ਕੀਤੀ ਹੈ। ਬੋਰਡ ਦਾ ਕਹਿਣਾ ਹੈ ਕਿ ਮਾਤਾ ਦੇ ਦਰਸ਼ਨ ਲਈ ਆਉਣ ਵਾਲੇ ਸ਼ਰਧਾਲੂ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ। ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਕਾਰਨ ਹੋਰ ਵੱਧ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਬੋਰਡ ਦੇ ਇਕ ਸੀਨੀਅਰ ਅਧਿਕਾਰੀ ਨੇ ਇਕ ਨਿਊਜ਼ ਚੈਨਲ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਕਈ ਕਦਮ ਚੁੱਕੇ ਗਏ ਹਨ। ਇਨ੍ਹਾਂ ’ਚ ਪੂਰੇ ਕੰਪਲੈਕਸ ਨੂੰ ਸੈਨੇਟਾਈਜ਼ ਕੀਤਾ ਜਾਂਦਾ ਹੈ। ਬੋਰਡ ਨੇ ਸਾਰੇ ਸ਼ਰਧਾਲੂਆਂ ਨੇ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਬਣਾਉਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : PM ਮੋਦੀ ਨੇ ਸਰਊ ਨਹਿਰ ਪ੍ਰਾਜੈਕਟ ਰਾਸ਼ਟਰ ਨੂੰ ਕੀਤਾ ਸਮਰਪਿਤ, 29 ਲੱਖ ਕਿਸਾਨਾਂ ਨੂੰ ਮਿਲੇਗਾ ਲਾਭ

ਸ਼ਰਧਾਲੂਆਂ ਲਈ ਨੈਗੇਟਿਵ ਆਰ.ਟੀ.ਪੀ.ਸੀ.ਆਰ. ਟੈਸਟ ਰਿਪੋਰਟ ਜ਼ਰੂਰੀ ਕੀਤੀ ਗਈ ਹੈ। ਰਿਪੋਰਟ 72 ਘੰਟਿਆਂ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਸ਼ਰਧਾਲੂਆਂ ਦੀ ਥਰਮਲ ਸਕੈਨਿੰਗ ਕਰ ਕੇ ਤਾਪਮਾਨ ਦੀ ਜਾਂਚ ਹੁੰਦੀ ਹੈ। ਇਸ ਮਹੀਨੇ ਦੇ ਪਹਿਲੇ ਹਫ਼ਤੇ ਬੇਸ ਕੈਂਪ ’ਚ ਜਾਂਚ ’ਚ 200 ਸ਼ਰਧਾਲੂ ਪਾਜ਼ੇਟਿਵ ਪਾਏ ਗਏ ਸਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News