ਅਮਰਨਾਥ ਯਾਤਰਾ ਲਈ 65 ਹਜ਼ਾਰ ਤੋਂ ਵੱਧ ਲੋਕਾਂ ਨੇ ਕਰਵਾਈ ਰਜਿਸਟ੍ਰੇਸ਼ਨ
Saturday, May 18, 2024 - 02:40 AM (IST)

ਜੰਮੂ — ਜੰਮੂ-ਕਸ਼ਮੀਰ 'ਚ ਹੋਣ ਵਾਲੀ ਅਮਰਨਾਥ ਯਾਤਰਾ ਲਈ 65,000 ਤੋਂ ਜ਼ਿਆਦਾ ਸ਼ਰਧਾਲੂਆਂ ਨੇ ਐਡਵਾਂਸ ਰਜਿਸਟ੍ਰੇਸ਼ਨ ਕਰਵਾ ਲਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਯਾਤਰਾ 29 ਜੂਨ ਤੋਂ ਸ਼ੁਰੂ ਹੋ ਰਹੀ ਹੈ। ਸਾਲਾਨਾ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ 15 ਅਪ੍ਰੈਲ ਤੋਂ ਸ਼ੁਰੂ ਹੋਈ ਸੀ ਅਤੇ ਵੱਡੀ ਗਿਣਤੀ ਵਿਚ ਲੋਕ ਪਰਮਿਟ ਲੈਣ ਲਈ ਮਨੋਨੀਤ ਬੈਂਕ ਸ਼ਾਖਾਵਾਂ ਵਿਚ ਪਹੁੰਚੇ ਸਨ। ਪੀਐਨਬੀ ਦੇ ਇੱਕ ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, "ਦੇਸ਼ ਭਰ ਵਿੱਚ ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਦੀਆਂ ਵੱਖ-ਵੱਖ ਸ਼ਾਖਾਵਾਂ ਵਿੱਚ ਅੱਜ ਸ਼ਾਮ ਤੱਕ 65,000 ਤੋਂ ਵੱਧ ਯਾਤਰੀਆਂ ਨੂੰ ਰਜਿਸਟਰ ਕੀਤਾ ਗਿਆ ਹੈ।" ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ 70 ਪ੍ਰਤੀਸ਼ਤ ਪੁਰਸ਼ ਅਤੇ 30 ਪ੍ਰਤੀਸ਼ਤ ਔਰਤਾਂ ਹਨ।
ਇਹ ਵੀ ਪੜ੍ਹੋ- ਰੇਲ ਯਾਤਰੀ ਹੋ ਜਾਓ ਸਾਵਧਾਨ! ਇਹ ਗਲਤੀ ਕਰਨ 'ਤੇ ਹੁਣ ਲੱਗੇਗਾ ਜੁਰਮਾਨਾ, ਜਾਰੀ ਹੋਇਆ ਨਵਾਂ ਨਿਯਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e