ਦੇਸ਼ ’ਚ ਇਕ ਦਿਨ ’ਚ ਕੋਰੋਨਾ ਦੇ 7 ਹਜ਼ਾਰ ਤੋਂ ਵੱਧ ਮਾਮਲੇ ਆਏ ਸਾਹਮਣੇ, 343 ਮਰੀਜ਼ਾਂ ਦੀ ਹੋਈ ਮੌਤ

Thursday, Dec 16, 2021 - 12:06 PM (IST)

ਨਵੀਂ ਦਿੱਲੀ- ਦੇਸ਼ ’ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਸੰਕਰਮਣ ਦੇ 7,974 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ’ਚ ਪੀੜਤਾਂ ਦੀ ਗਿਣਤੀ ਗਿਣਤੀ ਵੱਧ ਕੇ 3,47,18,602 ਹੋ ਗਈ ਹੈ। ਇਹ ਅੰਕੜਾ ਇਕ ਦਿਨ ਪਹਿਲਾਂ ਸਾਹਮਣੇ ਆਏ ਮਾਮਲਿਆਂ ਦੇ ਮੁਕਾਬਲੇ 14.2 ਫੀਸਦੀ ਵੱਧ ਹੈ। ਉੱਥੇ ਹੀ ਦੇਸ਼ ’ਚ ਮੌਤਾਂ ਦੀ ਗਿਣਤੀ ’ਚ  ਵੀ ਵਾਧਾ ਹੋਇਆ ਹੈ। ਬੁੱਧਵਾਰ ਨੂੰ ਜਿੱਥੇ ਇਕ ਦਿਨ ’ਚ 247 ਮੌਤਾਂ ਹੋਈਆਂ ਸਨ, ਉੱਥੇ ਹੀ ਵੀਰਵਾਰ ਦੀ ਸਵੇਰ 343 ਲੋਕਾਂ ਦੀ ਮੌਤ ਦਰਜ ਹੋਈ ਹੈ। ਉੱਥੇ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 87,245 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਵੀਰਵਾਰ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ’ਚ 343 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 4,76,478 ਹੋ ਗਈ ਹੈ।

PunjabKesari

ਅੰਕੜਿਆਂ ਅਨੁਸਾਰ ਦੇਸ਼ ’ਚ ਲਗਾਤਾਰ 49 ਦਿਨਾਂ ਤੋਂ ਕੋਰੋਨਾ ਦੇ ਰੋਜ਼ਾਨਾ ਮਾਮਲੇ 15 ਹਜ਼ਾਰ ਤੋਂ ਘੱਟ ਸਾਹਮਣੇ ਆ ਰਹੇ ਹਨ। ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 87,245 ਹੋ ਗਈ ਹੈ, ਜੋ ਸੰਕਰਮਣ ਦੇ ਕੁੱਲ ਮਾਮਲਿਆਂ ਦਾ 0.25 ਫੀਸਦੀ ਹੈ। ਇਹ ਦਰ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਘੱਟ ਹੈ। ਪਿਛਲੇ 24 ਘੰਟਿਆਂ ’ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ’ਚ 317 ਦੀ ਕਮੀ ਦਰਜ ਕੀਤੀ ਗਈ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.38 ਫੀਸਦੀ ਹੈ, ਜੋ ਮਾਰਚ 2020 ਦੇ ਬਾਅਦ ਤੋਂ ਸਭ ਤੋਂ ਵੱਧ ਹੈ। ਉੱਥੇ ਹੀ ਦੇਸ਼ਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਪਿਛਲੇ 24 ਘੰਟਿਆਂ ’ਚ 60 ਲੱਖ 12 ਹਜ਼ਾਰ 425 ਕੋਰੋਨਾ ਟੀਕੇ ਲਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰ 7 ਵਜੇ ਤੱਕ 135 ਕਰੋੜ 25 ਲੱਖ 36 ਹਜ਼ਾਰ 986 ਕੋਰੋਨਾ ਟੀਕੇ ਲਾਏ ਗਏ ਹਨ। 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News