ਰਾਜਸਥਾਨ ’ਚ 74 ਫ਼ੀਸਦੀ ਤੋਂ ਵੱਧ ਵੋਟਿੰਗ, 4 ਦੀ ਮੌਤ
Sunday, Nov 26, 2023 - 10:52 AM (IST)
ਜੈਪੁਰ (ਭਾਸ਼ਾ)- ਰਾਜਸਥਾਨ ’ਚ ਸ਼ਨੀਵਾਰ ਨੂੰ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਦੇ ਵੋਟਰਾਂ ਨੇ ਵੋਟਿੰਗ 'ਚ ਵੱਧ ਚੜ੍ਹ ਕੇ ਆਪਣੀ ਭਾਈਵਾਲੀ ਨਿਭਾਈ। 74 ਫ਼ੀਸਦੀ ਤੋਂ ਵੱਧ ਵੋਟਰਾਂ ਨੇ ਵੋਟ ਦੇਣ ਦੇ ਆਪਣੇ ਅਧਿਕਾਰ ਦੀ ਵਰਤੋਂ ਕੀਤੀ। ਸੂਬੇ ਵਿਚ ਮੁੱਖ ਮੁਕਾਬਲਾ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਰਮਿਆਨ ਹੈ। ਦੋਵੇਂ ਹੀ ਪਾਰਟੀਆਂ ਦੇ ਨੇਤਾ ਆਪਣੀ-ਆਪਣੀ ਪਾਰਟੀ ਦੀ ਸਰਕਾਰ ਬਣਾਉਣ ਦੇ ਦਾਅਵੇ ਕਰ ਰਹੇ ਹਨ।
ਇਹ ਵੀ ਪੜ੍ਹੋ : ਥਾਈਲੈਂਡ ਦੇ ਯਾਤਰੀਆਂ ਲਈ ਏਅਰ ਇੰਡੀਆ ਦਾ ਵੱਡਾ ਐਲਾਨ, 15 ਦਸੰਬਰ ਤੋਂ ਮਿਲੇਗੀ ਇਹ ਖ਼ਾਸ ਸਹੂਲਤ
ਅਧਿਕਾਰੀਆਂ ਮੁਤਾਬਕ ਹਿੰਸਾ ਦੀਆਂ ਇੱਕਾ-ਦੁੱਕਾ ਘਟਨਾਵਾਂ ਦੌਰਾਨ 4 ਵੋਟਰਾਂ ਦੀ ਮੌਤ ਹੋ ਗਈ। ਸਾਲ 2018 ਦੀਆਂ ਵਿਧਾਨ ਸਭਾ ਚੋਣਾਂ ’ਚ ਸੂਬੇ ’ਚ ਕੁੱਲ 74.06 ਫੀਸਦੀ ਵੋਟਿੰਗ ਹੋਈ ਸੀ। ਮੁੱਖ ਚੋਣ ਅਧਿਕਾਰੀ ਪ੍ਰਵੀਨ ਗੁਪਤਾ ਨੇ ਦੱਸਿਆ ਕਿ ਸ਼ਾਮ 5 ਵਜੇ ਤੱਕ 68.24 ਫੀਸਦੀ ਵੋਟਰਾਂ ਨੇ ਆਪਣੀ ਵੋਟ ਪਾਈ ਸੀ। ਉਨ੍ਹਾਂ ਕਿਹਾ ਕਿ ਕਈ ਥਾਵਾਂ ’ਤੇ ਵੋਟਰ ਪੋਲਿੰਗ ਕੇਂਦਰਾਂ ’ਤੇ ਕਤਾਰਾਂ ’ਚ ਖੜ੍ਹੇ ਸਨ। ਉਨ੍ਹਾਂ ਦੱਸਿਆ ਕਿ ਸ਼ਾਮ 6 ਵਜੇ ਤੱਕ 74.96 ਫ਼ੀਸਦੀ ਵੋਟਰਾਂ ਨੇ ਵੋਟਾਂ ਪਈਆਂ । ਉਨ੍ਹਾਂ ਕਿਹਾ ਕਿ ਇਸ ਜੇਕਰ ਡਾਕ ਰਾਹੀਂ ਵੋਟਾਂ ਦਾ ਫੀਸਦੀ ਜੋੜ ਲਿਆ ਜਾਵੇ ਤਾਂ ਵੋਟਿੰਗ ਫੀਸਦੀ 69 ਫੀਸਦੀ ਤੋਂ ਜ਼ਿਆਦਾ ਹੋ ਜਾਂਦੀ ਹੈ। ਕਮਿਸ਼ਨ ਮੁਤਾਬਕ ਸ਼ਾਮ 5 ਵਜੇ ਤੱਕ ਸਭ ਤੋਂ ਜ਼ਿਆਦਾ ਵੋਟਿੰਗ ਜੈਸਲਮੇਰ ਜ਼ਿਲ੍ਹੇ ਵਿਚ ਹੋਈ। ਹਨੁਮਾਨਗੜ੍ਹ ਅਤੇ ਧੌਲਪੁਰ ਜ਼ਿਲੇ ਦੂਜੇ ਨੰਬਰ ’ਤੇ ਰਹੇ। ਗੁਪਤਾ ਨੇ ਕਿਹਾ ਕਿ ਜਿਨ੍ਹਾਂ ਵੋਟਿੰਗ ਕੇਂਦਰਾਂ ’ਤੇ ਝੜਪ ਦੀਆਂ ਘਟਨਾਵਾਂ ਵਾਪਰੀਆਂ ਹਨ ਉਥੇ ਮੁੜ ਵੋਟਿੰਗ ਬਾਰੇ ਫ਼ੈਸਲਾ ਸੁਪਰਵਾਈਜ਼ਰਾਂ ਦੀ ਰਿਪੋਰਟ ਤੋਂ ਬਾਅਦ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਿਤੇ ਵੀ ਵੋਟਿੰਗ ਪ੍ਰਕਿਰਿਆ ਰੁਕਣ ਦੀ ਸੂਚਨਾ ਨਹੀਂ ਹੈ। ਕੁਝ ਬੂਥਾਂ ’ਤੇ ਈ. ਵੀ. ਐੱਮ. ਦੀ ਖਰਾਬੀ ’ਤੇ ਉਨ੍ਹਾਂ ਕਿਹਾ ਕਿ ਗੜਬੜੀ ਦੀ ਗਿਣਤੀ ਰਾਸ਼ਟਰੀ ਔਸਤ ਤੋਂ ਘੱਟ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8