ਅਦਾਲਤਾਂ ’ਚ 5 ਕਰੋੜ ਤੋਂ ਜ਼ਿਆਦਾ ਮਾਮਲੇ ਪੈਂਡਿੰਗ, ਸੁਪਰੀਮ ਕੋਰਟ ’ਚ 80,000
Saturday, Dec 16, 2023 - 11:13 AM (IST)
ਨਵੀਂ ਦਿੱਲੀ (ਭਾਸ਼ਾ)- ਦੇਸ਼ ਦੀਆਂ ਵੱਖ-ਵੱਖ ਅਦਾਲਤਾਂ ਵਿਚ 5 ਕਰੋੜ ਤੋਂ ਜ਼ਿਆਦਾ ਮਾਮਲੇ ਪੈਂਡਿੰਗ ਹਨ, ਜਿਨ੍ਹਾਂ ਵਿਚ ਸੁਪਰੀਮ ਕੋਰਟ ਦੇ ਪੈਂਡਿੰਗ 80,000 ਮਾਮਲੇ ਸ਼ਾਮਲ ਹਨ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਦਿੱਤੀ ਗਈ। ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦੱਸਿਆ ਕਿ 1 ਦਸੰਬਰ ਤੱਕ ਦੇਸ਼ ਦੀਆਂ ਵੱਖ-ਵੱਖ ਅਦਾਲਤਾਂ ਵਿਚ 5,08,85,856 ਮਾਮਲੇ ਪੈਂਡਿੰਗ ਸਨ, ਜਿਨ੍ਹਾਂ ਵਿਚ ਸਾਰੀਆਂ 25 ਹਾਈ ਕੋਰਟਾਂ ਵਿਚ 61 ਲੱਖ ਤੋਂ ਵੱਧ ਕੇਸ ਪੈਂਡਿੰਗ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਅਧੀਨ ਅਦਾਲਤਾਂ ਵਿਚ 4.46 ਕਰੋੜ ਤੋਂ ਵੱਧ ਕੇਸ ਪੈਂਡਿੰਗ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਭਾਰਤੀ ਨਿਆਂਪਾਲਿਕਾ ਵਿਚ ਜੱਜਾਂ ਦੀ ਕੁੱਲ ਪ੍ਰਵਾਨਿਤ ਗਿਣਤੀ 26,568 ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿਚ ਜੱਜਾਂ ਦੀ ਮਨਜ਼ੂਰ ਗਿਣਤੀ 34 ਹੈ, ਜਦੋਂ ਕਿ ਹਾਈ ਕੋਰਟਾਂ ਵਿਚ ਇਹ ਗਿਣਤੀ 1114 ਹੈ। ਜ਼ਿਲਾ ਅਤੇ ਅਧੀਨ ਅਦਾਲਤਾਂ ਵਿਚ ਜੱਜਾਂ ਦੀ ਪ੍ਰਵਾਨਿਤ ਗਿਣਤੀ 25,420 ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8