2 ਤੋਂ ਵੱਧ ਬੱਚੇ ਪੈਦਾ ਕਰਨ ਵਾਲਿਆਂ ਨੂੰ ਵੋਟ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਜਾਵੇ : ਤੋਗੜੀਆ

01/08/2020 2:00:09 AM

ਨੋਇਡਾ – ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਪ੍ਰਵੀਨ ਤੋਗੜੀਆ ਨੇ ਕਿਹਾ ਕਿ ਦੇਸ਼ ਨੂੰ ‘ਪਾਪੂਲੇਸ਼ਨ ਬੰਬ’ ਤੋਂ ਬਚਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਨਾਗਰਿਕਤਾ (ਸੋਧ) ਕਾਨੂੰਨ ਬਣਾ ਕੇ ਇਕ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਇਹ ਗੱਲ ਨੋਇਡਾ ਵਿਖੇ ਹਿੰਦੂ ਸੰਗਠਨ ਅਤੇ ਰਾਸ਼ਟਰੀ ਬਜਰੰਗ ਦਲ ਦੇ ਵਰਕਰਾਂ ਨੂੰ ਸੰਬੋਧਨ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਜੇਕਰ ਕੋਈ ਵੀ ਵਿਅਕਤੀ 2 ਬੱਚਿਆਂ ਤੋਂ ਵੱਧ ਬੱਚੇ ਪੈਦਾ ਕਰਦਾ ਹੈ ਤਾਂ ਭਾਰਤ ਵਿਚ ਜੋ ਵੀ ਸਰਕਾਰੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉਹ ਉਸ ਪਰਿਵਾਰ ਨੂੰ ਨਾ ਦਿੱਤੀਆਂ ਜਾਣ ਅਤੇ ਉਸ ਨੂੰ ਚੋਣਾਂ ਲੜਨ ਅਤੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਜਾਵੇ।


Inder Prajapati

Content Editor

Related News