ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਦਿੱਲੀ 'ਚ ਅੱਜ ਸਵੇਰ ਦੀ ਸ਼ਿਫਟ ਦੇ ਸਕੂਲ ਰਹਿਣਗੇ ਬੰਦ
Sunday, Jan 21, 2024 - 09:59 PM (IST)
ਨਵੀਂ ਦਿੱਲੀ - ਅਯੁੱਧਿਆ 'ਚ ਅੱਜ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦਾ ਆਯੋਜਨ ਹੋਣ ਜਾ ਰਿਹਾ ਹੈ। ਇਸ ਮੌਕੇ ਦਿੱਲੀ ਸਰਕਾਰ ਵੱਲੋਂ ਚਲਾਏ ਜਾ ਰਹੇ ਸਕੂਲ ਸੋਮਵਾਰ ਨੂੰ ਬੰਦ ਰਹਿਣਗੇ। ਹਾਲਾਂਕਿ ਸ਼ਾਮ ਦੀ ਸ਼ਿਫਟ 'ਚ ਚੱਲਣ ਵਾਲੇ ਸਕੂਲ ਦੁਪਹਿਰ 2:30 ਵਜੇ ਸ਼ੁਰੂ ਹੋਣਗੇ। ਐਤਵਾਰ ਨੂੰ ਜਾਰੀ ਇੱਕ ਨੋਟੀਫਿਕੇਸ਼ਨ 'ਚ ਦਿੱਲੀ ਦੇ ਸਿੱਖਿਆ ਵਿਭਾਗ ਨੇ ਕਿਹਾ ਕਿ ਸਵੇਰ ਦੀਆਂ ਸ਼ਿਫਟਾਂ 'ਚ ਚੱਲਣ ਵਾਲੇ ਦਿੱਲੀ ਦੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ 22 ਜਨਵਰੀ ਨੂੰ ਬੰਦ ਰਹਿਣਗੇ।
ਇਹ ਵੀ ਪੜ੍ਹੋ : ਆਸਾਮ 'ਚ 'ਭਾਰਤ ਜੋੜੋ ਨਿਆਂ ਯਾਤਰਾ' ਦੌਰਾਨ ਭੀੜ ਨੇ ਰੋਕੀ ਰਾਹੁਲ ਗਾਂਧੀ ਦੀ ਬੱਸ, ਲਾਏ ਮੋਦੀ-ਮੋਦੀ ਦੇ ਨਾਅਰੇ
ਇਸ ਤੋਂ ਪਹਿਲਾਂ ਦਿੱਲੀ ਸਰਕਾਰ ਦੇ ਸਾਰੇ ਅਦਾਰੇ ਅਤੇ ਦਫ਼ਤਰਾਂ ਨੂੰ ਅੱਧੇ ਦਿਨ ਲਈ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਸੀ, ਤਾਂ ਜੋ ਇਨ੍ਹਾਂ ਸੰਸਥਾਵਾਂ ਦੇ ਕਰਮਚਾਰੀ ਭਲਕੇ ਹੋਣ ਵਾਲੇ ਰਾਮਲੱਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ 'ਚ ਸ਼ਾਮਲ ਹੋ ਸਕਣ। ਸ਼ਨੀਵਾਰ ਨੂੰ ਦਿੱਲੀ ਦੇ ਉਪਰਾਜਪਾਲ ਵੀ.ਕੇ. ਸਕਸੈਨਾ ਨੇ ਅਯੁੱਧਿਆ 'ਚ ਰਾਮ ਮੰਦਰ ਦੇ ਉਦਘਾਟਨ ਮੌਕੇ ਸਾਰੇ ਸਰਕਾਰੀ ਦਫ਼ਤਰਾਂ, ਸ਼ਹਿਰੀ ਸਥਾਨਕ ਸੰਸਥਾਵਾਂ (ਯੂ.ਐਲ.ਬੀ.), ਖੁਦਮੁਖਤਿਆਰ ਸੰਸਥਾਵਾਂ, ਅੰਡਰਟੇਕਿੰਗ ਅਤੇ ਬੋਰਡਾਂ ਨੂੰ ਅੱਧੇ ਦਿਨ ਲਈ ਬੰਦ ਰੱਖਣ ਦੀ ਮਨਜ਼ੂਰੀ ਦਿੱਤੀ ਗਈ ਸੀ।
ਦਿੱਲੀ ਪ੍ਰਸ਼ਾਸਨ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ ਦੇ ਨਾਲ ਹੀ ਮੱਧ ਪ੍ਰਦੇਸ਼, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਛੱਤੀਸਗੜ੍ਹ ਅਤੇ ਗੋਆ ਸਰਕਾਰਾਂ ਨੇ ਵੀ ਅੱਧੇ ਦਿਨ ਦੀ ਛੁੱਟੀ ਦੇ ਨਿਰਦੇਸ਼ ਦਿੱਤੇ ਹਨ। ਮੱਧ ਪ੍ਰਦੇਸ਼ 'ਚ ਵੀ 22 ਜਨਵਰੀ ਨੂੰ ਅਯੁੱਧਿਆ ਦੇ ਰਾਮ ਮੰਦਰ 'ਚ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦਿਨ ਸੂਬੇ ਭਰ ਦੇ ਸਕੂਲਾਂ 'ਚ ਛੁੱਟੀ ਦਾ ਹੁਕਮ ਦਿੱਤਾ ਹੈ। ਕੁੱਝ ਸੂਬਿਆਂ ਨੇ ਸ਼ਰਾਬ ਅਤੇ ਮੀਟ ਦੀ ਵਿਕਰੀ 'ਤੇ ਵੀ ਰੋਕ ਲਗਾਈ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8