ਮਸਜਿਦ ਵਿਵਾਦ: ਨਹੀਂ ਰੁਕ ਰਿਹੈ ਹਿੰਦੂ ਭਾਈਚਾਰੇ ਦਾ ਵਿਰੋਧ ਪ੍ਰਦਰਸ਼ਨ

Saturday, Sep 14, 2024 - 05:37 PM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ 'ਚ ਮਸਜਿਦ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼ਿਮਲਾ ਦੇ ਸੰਜੌਲੀ ਤੋਂ ਸ਼ੁਰੂ ਹੋਇਆ ਵਿਵਾਦ ਹੁਣ ਹਿਮਾਚਲ ਦੇ ਕਈ ਇਲਾਕਿਆਂ ਵਿਚ ਪਹੁੰਚ ਚੁੱਕਾ ਹੈ। ਸਰਕਾਰ ਦੀਆਂ ਸ਼ਾਂਤੀ ਦੀਆਂ ਕੋਸ਼ਿਸ਼ਾਂ ਸਫ਼ਲ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ ਹਨ। ਸ਼ਨੀਵਾਰ ਨੂੰ ਹਿੰਦੂ ਭਾਈਚਾਰੇ ਨੇ ਸਿਰਮੌਰ ਦੇ ਪਾਊਂਟਾ ਸਾਹਿਬ ਅਤੇ ਸ਼ਿਮਲਾ ਦੇ ਸੁੰਨੀ ਵਿਚ ਗੈਰ-ਕਾਨੂੰਨੀ ਮਸਜਿਦਾਂ ਖਿਲਾਫ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਵਿਸ਼ਵ ਹਿੰਦੂ ਪ੍ਰੀਸ਼ਦ (ਵੀ. ਐੱਚ. ਪੀ) ਦੇ ਦੋ ਘੰਟੇ ਦੇ ਬੰਦ ਦੇ ਮੱਦੇਨਜ਼ਰ ਕਈ ਥਾਵਾਂ 'ਤੇ ਬਾਜ਼ਾਰ ਬੰਦ ਰਹੇ। ਹਿੰਦੂ ਭਾਈਚਾਰੇ ਦੀ ਮੰਗ ਹੈ ਕਿ ਮਸਜਿਦ ਦਾ ਗੈਰ-ਕਾਨੂੰਨੀ ਨਿਰਮਾਣ ਤੁੜਵਾਇਆ ਜਾਵੇ। ਬੀਤੇ ਦਿਨੀਂ ਮਲਯਾਨਾ 'ਚ ਦੋਹਾਂ ਭਾਈਚਾਰਿਆਂ ਵਿਚਾਲੇ ਲੜਾਈ ਮਗਰੋਂ ਇਹ ਮਾਮਲਾ ਭੜਕ ਉੱਠਿਆ।

ਇਹ ਵੀ ਪੜ੍ਹੋ- ਮਸਜਿਦ ਵਿਵਾਦ: ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਤੋੜੇ ਬੈਰੀਕੇਡਜ਼, ਪੁਲਸ ਵਲੋਂ ਲਾਠੀਚਾਰਜ

ਹਿਮਾਚਲ ਪ੍ਰਦੇਸ਼ ਵਿਚ ਚੱਲ ਰਹੇ ਮਸਜਿਦ ਵਿਵਾਦ ਬਾਰੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ ਅਤੇ ਸ਼ਾਂਤੀ ਬਣਾਈ ਰੱਖਣ ਅਤੇ ਗੈਰ-ਕਾਨੂੰਨੀ ਉਸਾਰੀ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕਰਨ ਦੀ ਗੱਲ ਕੀਤੀ ਹੈ। ਉਨ੍ਹਾਂ ਹੋਰ ਮੁੱਦਿਆਂ ’ਤੇ ਵੀ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਜਨਤਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਆਮ ਲੋਕਾਂ ਦੇ ਨਾਲ ਖੜ੍ਹੀ ਹੈ। ਸਰਕਾਰ ਹਿੰਦੂ ਭਾਈਚਾਰੇ ਨਾਲ ਗੱਲਬਾਤ ਲਈ ਤਿਆਰ ਹੈ, ਸਰਕਾਰ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Tanu

Content Editor

Related News