ਕੇਜਰੀਵਾਲ ਦਾ ਦਾਅਵਾ: ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਪੱਖ 'ਚ ਨਹੀਂ ਸਨ CBI ਦੇ ਜ਼ਿਆਦਾਤਰ ਅਧਿਕਾਰੀ

Monday, Feb 27, 2023 - 01:18 PM (IST)

ਕੇਜਰੀਵਾਲ ਦਾ ਦਾਅਵਾ: ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਪੱਖ 'ਚ ਨਹੀਂ ਸਨ CBI ਦੇ ਜ਼ਿਆਦਾਤਰ ਅਧਿਕਾਰੀ

ਨਵੀਂ ਦਿੱਲੀ (ਵਾਰਤਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਦੇ ਜ਼ਿਆਦਾਤਰ ਅਧਿਕਾਰੀ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਹਨ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,''ਮੈਨੂੰ ਦੱਸਿਆ ਗਿਆ ਹੈ ਕਿ ਜ਼ਿਆਦਾਤਰ ਸੀ.ਬੀ.ਆਈ. ਅਧਿਕਾਰੀ ਮਨੀਸ਼ ਦੀ ਗ੍ਰਿਫ਼ਤਾਰੀ ਦੇ ਖ਼ਿਲਾਫ਼ ਹਨ। ਉਹ ਸਾਰੇ ਉਨ੍ਹਾਂ ਦਾ ਬਹੁਤ ਸਨਮਾਨ ਕਰਦੇ ਹਨ ਅਤੇ ਉਨ੍ਹਾਂ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਪਰ ਸਿਸੋਦੀਆ ਨੂੰ ਗ੍ਰਿਫ਼ਤਾਰ ਕਰਨ ਦਾ ਰਾਜਨੀਤਕ ਦਬਾਅ ਇੰਨਾ ਵੱਧ ਸੀ ਕਿ ਉਨ੍ਹਾਂ ਨੂੰ ਆਪਣੇ ਰਾਜਨੀਤਕ ਆਕਾਵਾਂ ਦੀ ਗੱਲ ਮੰਨਣੀ ਪਈ।''

PunjabKesari

ਉਨ੍ਹਾਂ ਐਤਵਾਰ ਆਪਣੇ ਬਿਆਨ 'ਚ ਕਿਹਾ ਸੀ,''ਮਨੀਸ਼ ਬੇਕਸੂਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਗੰਦੀ ਰਾਜਨੀਤੀ ਹੈ। ਮਨੀਸ਼ ਦੀ ਗ੍ਰਿਫ਼ਤਾਰੀ ਨਾਲ ਲੋਕਾਂ 'ਚ ਬਹੁਤ ਗੁੱਸਾ ਹੈ। ਲੋਕ ਸਭ ਦੇਖ ਰਹੇ ਹਨ। ਲੋਕਾਂ ਨੂੰ ਸਭ ਸਮਝ ਆ ਰਿਹਾ ਹੈ। ਲੋਕ ਇਸ ਦਾ ਜਵਾਬ ਦੇਣਗੇ। ਇਸ ਨਾਲ ਸਾਡੇ ਹੌਂਸਲੇ ਹੋਰ ਵਧਣਗੇ। ਸਾਡਾ ਸੰਘਰਸ਼ ਹੋਰ ਮਜ਼ਬੂਤ ਹੋਵੇਗਾ।'' ਦੱਸਣਯੋਗ ਹੈ ਕਿ ਸ਼੍ਰੀ ਸਿਸੋਦੀਆ ਨੂੰ ਦਿੱਲੀ ਆਬਕਾਰੀ ਨੀਤੀ ਘਪਲਾ ਮਾਮਲੇ 'ਚ ਸੀ.ਬੀ.ਆਈ. ਨੇ ਲੰਮੀ ਪੁੱਛ-ਗਿੱਛ ਤੋਂ ਬਾਅਦ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News