ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਜ਼ਿਆਦਾਤਰ ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ : ਦਿਲਬਾਗ ਸਿੰਘ

08/13/2023 4:47:09 PM

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਜ਼ਿਆਦਾ ਕੋਸ਼ਿਸ਼ਾਂ ਅਸਫ਼ਲ ਕਰ ਦਿੱਤੀਆਂ ਗਈਆਂ ਅਤੇ ਇਸ ਪਾਰ ਆਉਣ ਦੀ ਕੋਸ਼ਿਸ਼ ਕਰ ਰਹੇ ਜ਼ਿਆਦਾਤਰ ਅੱਤਵਾਦੀਆਂ ਨੂੰ ਮਾਰ ਸੁੱਟਿਆ ਗਿਆ। ਡੀ.ਜੀ.ਪੀ. ਨੇ ਇੱਥੇ ਇਕ 'ਤਿਰੰਗਾ ਰੈਲੀ' ਮੌਕੇ ਕਿਹਾ,''ਇਸ ਸਾਲ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਕੋਸ਼ਿਸ਼ਾਂ ਦੌਰਾਨ ਸਰਹੱਦ 'ਤੇ ਸਾਰੇ ਵੱਡੇ ਮੁਕਾਬਲੇ ਹੋਏ। ਅਸੀਂ ਘੁਸਪੈਠ ਦੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਸਫ਼ਲਤਾਪੂਰਵਕ ਅਸਫ਼ਲ ਕਰ ਦਿੱਤਾ ਹੈ ਅਤੇ ਜੋ ਅੱਤਵਾਦੀ ਇਸ ਵੱਲ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਉਨ੍ਹਾਂ ਨੂੰ ਮਾਰ ਸੁੱਟਿਆ ਗਿਆ।''

ਇਹ ਵੀ ਪੜ੍ਹੋ : ਪਛਾਣ ਲੁਕਾ ਕੇ ਕੁੜੀ ਨਾਲ ਵਿਆਹ ਕਰਨ 'ਤੇ ਹੁਣ ਹੋਵੇਗੀ ਜੇਲ੍ਹ, ਰੇਪ ਦੇ ਮਾਮਲਿਆਂ 'ਚ ਮਿਲੇਗੀ ਫਾਂਸੀ

ਉਨ੍ਹਾਂ ਕਿਹਾ ਕਿ ਹੁਣ ਤੱਕ ਸਰਹੱਦ ਪਾਰ ਤੋਂ ਘੁਸਪੈਠ ਦੀਆਂ ਸਾਰੀਆਂ ਵੱਡੀਆਂ ਕੋਸ਼ਿਸ਼ਾਂ ਨੂੰ ਸਫ਼ਲਤਾਪੂਰਵਕ ਅਸਫ਼ਲ ਕਰ ਦਿੱਤਾ ਗਿਆ ਹੈ। ਸ਼੍ਰੀ ਸਿੰਘ ਨੇ ਕਿਹਾ,''ਮੌਜੂਦ ਅੱਤਵਾਦੀਆਂ ਦੀ ਗਿਣਤੀ ਗਿਣਨ ਦੀ ਕੋਈ ਜ਼ਰੂਰਤ ਨਹੀਂ ਹੈ ਪਰ ਸਾਨੂੰ ਲਗਾਤਾਰ ਸਾਵਧਾਨ ਰਹਿਣਾ ਚਾਹੀਦਾ, ਕਿਉਂਕਿ ਪਾਕਿਸਤਾਨ ਅਜੇ ਵੀ ਸੋਸ਼ਲ ਮੀਡੀਆ ਦੇ ਮਾਧਿਅਮ ਨਾਲ ਨੌਜਵਾਨਾਂ ਨੂੰ ਲਾਲਚ ਦੇਣ ਲਈ ਸਾਰੀਆਂ ਕੋਸ਼ਿਸ਼ਾਂ ਕਰ ਰਿਹਾ ਹੈ।'' ਡੀ.ਜੀ.ਪੀ. ਨੇ ਕਿਹਾ,''ਮੈਨੂੰ ਖੁਸ਼ੀ ਹੈ ਕਿ ਲੋਕਾਂ ਨੂੰ ਇਹ ਅਹਿਸਾਸ ਹੋ ਗਿਆ ਹੈ ਕਿ ਅੱਤਵਾਦ ਹੀ ਵਿਨਾਸ਼ ਦਾ ਰਸਤਾ ਹੈ।'' ਉਨ੍ਹਾਂ ਨੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ,''ਅਜੇ ਵੀ ਕੁਝ ਗੁੰਮਰਾਹ ਲੋਕ ਹਨ, ਜਿਨ੍ਹਾਂ ਨੂੰ ਸ਼ਾਂਤੀ ਤੋਂ ਆਪਣਾ ਜੀਵਨ ਜਿਊਂਣ ਲਈ ਮੁੱਖ ਧਾਰਾ 'ਚ ਸ਼ਾਮਲ ਹੋਮ ਦੀ ਜ਼ਰੂਰਤ ਹੈ।'' ਉਨ੍ਹਾਂ ਨੇ ਕਿਹਾ ਕਿ ਲੋਕਾਂ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਵੀ ਆਪਣੇ ਬੱਚਿਆਂ 'ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਸਾਵਧਾਨ ਰਹਿਣ ਦੀ ਜ਼ਰੂਰਤ ਹੈ ਤਾਂ ਕਿ ਉਹ ਪਾਕਿਸਤਾਨ ਦੇ ਨਾਪਾਕ ਕੋਸ਼ਿਸ਼ਾਂ ਦਾ ਸ਼ਿਕਾਰ ਨਾ ਬਣਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

DIsha

This news is Content Editor DIsha