ਕਲਯੁਗੀ ਮਾਂ ਦਾ ਖ਼ੌਫ਼ਨਾਕ ਕਾਰਾ ! ਆਪਣੇ ਹੱਥੀਂ ਉਜਾੜ ਲਈ ਕੁੱਖ, ਨਿੱਕੀ ਜਿਹੀ ਜਿੰਦੜੀ...
Tuesday, Nov 18, 2025 - 04:45 PM (IST)
ਨੈਸ਼ਨਲ ਡੈਸਕ- ਰਾਜਸਥਾਨ 'ਚ ਖੈਰਥਲ ਤਿਜਾਰਾ ਜ਼ਿਲ੍ਹੇ ਦੇ ਕਿਸ਼ਨਗੜ੍ਹ ਬਾਸ ਥਾਣਾ ਖੇਤਰ 'ਚ ਪੁਲਸ ਨੇ ਇਕ 9 ਮਹੀਨੇ ਦੀ ਬੱਚੀ ਦੇ ਕਤਲ ਮਾਮਲੇ 'ਚ ਉਸ ਦੀ ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਜਿਤੇਂਦਰ ਸਿੰਘ ਨੇ ਮੰਗਲਵਾਰ ਨੂੰ ਦੱਸਿਆ ਕਿ 16 ਨਵੰਬਰ ਨੂੰ ਮੂਸਾ ਖੇੜਾ 'ਚ ਇਕ 9 ਮਹੀਨੇ ਦੀ ਕੁੜੀ ਦਾ ਕਤਲ ਕਰ ਦਿੱਤਾ ਗਿਆ ਸੀ।
ਕੁੜੀ ਦੇ ਦਾਦਾ ਨੇ ਆਪਣੀ ਨੂੰਹ ਰੂਮੀਜਾ 'ਤੇ ਕਤਲ ਦਾ ਦੋਸ਼ ਲਗਾਇਆ ਸੀ। ਪੁਲਸ ਨੇ ਮੰਗਲਵਾਰ ਨੂੰ ਰੂਮੀਜਾ ਨੂੰ ਹਿਰਾਸਤ 'ਚ ਲੈ ਕੇ ਉਸ ਤੋਂ ਪੁੱਛ-ਗਿੱਛ ਕੀਤੀ ਤਾਂ ਉਸ ਨੇ ਆਪਣਾ ਜ਼ੁਰਮ ਕਬੂਲ ਕਰਦੇ ਹੋਏ ਦੱਸਿਆ ਕਿ ਉਸ ਨੇ ਪਰਿਵਾਰਕ ਕਲੇਸ਼ ਕਾਰਨ ਆਪਣੀ 9 ਮਹੀਨਿਆਂ ਦੀ ਧੀ ਅਕਸਾ ਦਾ ਨੱਕ ਤੇ ਮੂੰਹ ਦਬਾ ਕੇ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਗ੍ਰਹਿ ਪ੍ਰਵੇਸ਼ ਦੌਰਾਨ ਲਾੜੀ ਪੈਰ ਨਾਲ ਕਿਉਂ ਸੁੱਟਦੀ ਹੈ ਚੌਲਾਂ ਦਾ ਕਲਸ਼? ਜਾਣੋ ਇਸ ਪਰੰਪਰਾ ਦਾ ਰਹੱਸ
