ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ ''ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

Sunday, Aug 09, 2026 - 11:56 AM (IST)

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ ''ਚ ਵਿਛ ਗਏ ਸੱਥਰ ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ

ਮੰਡੀ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 11 ਸਾਲ ਦੀ ਕੁੜੀ ਨੇ ਮੋਬਾਈਲ ਫੋਨ ਨਾ ਮਿਲਣ ਤੋਂ ਨਾਰਾਜ਼ ਹੋ ਕੇ ਕਥਿਤ ਤੌਰ 'ਤੇ ਫਾਹਾ ਲੈ ਲਿਆ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਸ ਘਟਨਾ ਨਾਲ ਇਲਾਕੇ ਵਿੱਚ ਵਿਆਪਕ ਦਹਿਸ਼ਤ ਫੈਲ ਗਈ। ਰਿਪੋਰਟਾਂ ਅਨੁਸਾਰ, ਇਹ ਘਟਨਾ ਜ਼ਿਲ੍ਹੇ ਦੇ ਧਰਮਪੁਰ ਸਬ-ਡਿਵੀਜ਼ਨ ਵਿੱਚ ਵਾਪਰੀ ਹੈ।

ਪੜ੍ਹੋ ਇਹ ਵੀ - Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ IMD ਵਲੋਂ ਅਲਰਟ ਜਾਰੀ

ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ ਸ਼ਾਮ ਨੂੰ ਬੱਚੀ ਦੀ ਮਾਂ ਅਤੇ ਦਾਦੀ ਨੇ ਉਸ ਨੂੰ ਲਗਾਤਾਰ ਮੋਬਾਈਲ ਫੋਨ ਚਲਾਉਣ ਤੋਂ ਰੋਕਦੇ ਹੋਏ ਝਿੜਕਿਆ ਅਤੇ ਉਸ ਤੋਂ ਫ਼ੋਨ ਵਾਪਸ ਲੈ ਲਿਆ। ਇਸ ਤੋਂ ਬਾਅਦ ਦੋਵੇਂ ਔਰਤਾਂ ਰਾਤ ਦਾ ਖਾਣਾ ਬਣਾਉਣ ਲਈ ਰਸੋਈ ਵਿੱਚ ਚੱਲੀਆਂ ਗਈਆਂ। ਖਾਣਾ ਤਿਆਰ ਹੋਣ ਤੋਂ ਬਾਅਦ ਜਦੋਂ ਕੁੜੀ ਨੂੰ ਉਸ ਦੀ ਮਾਂ ਨੇ ਬਾਹਰ ਬੁਲਾਇਆ, ਤਾਂ ਕੋਈ ਜਵਾਬ ਨਹੀਂ ਆਇਆ। ਇਸ ਦੌਰਾਨ ਜਦੋਂ ਮਾਂ ਕਮਰੇ ਦੇ ਅੰਦਰ ਗਈ ਤਾਂ ਉਸਨੇ ਆਪਣੀ ਧੀ ਨੂੰ ਲੋਹੇ ਦੀ ਖਿੜਕੀ ਦੀ ਗਰਿੱਲ ਨਾਲ ਲਟਕਦਾ ਹੋਇਆ ਦੇਖਿਆ।

ਪੜ੍ਹੋ ਇਹ ਵੀ - 95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ

ਘਟਨਾ ਦਾ ਅਜਿਹਾ ਦ੍ਰਿਸ਼ ਦੇਖ ਕੇ ਮਾਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ, ਜਿਨ੍ਹਾਂ ਨੂੰ ਸੁਣਦੇ ਸਾਰ ਗੁਆਂਢੀ ਤੁਰੰਤ ਘਟਨਾ ਸਥਾਨ 'ਤੇ ਇਕੱਠੇ ਹੋ ਗਏ। ਪਰਿਵਾਰ ਨੇ ਬੱਚੇ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਦੀ ਇੱਕ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਧਰਮਪੁਰ ਸੰਜੀਵ ਸੂਦ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਕੁੜੀ ਦੇ ਪਿਤਾ ਚੰਡੀਗੜ੍ਹ ਵਿੱਚ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੇ ਹਨ।

ਪੜ੍ਹੋ ਇਹ ਵੀ - ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ ਸੱਚਾਈ ਜਾਣ ਉੱਡਣਗੇ ਹੋਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

rajwinder kaur

Content Editor

Related News