ਚੀਨ ਤੋਂ ਸ਼੍ਰੀਲੰਕਾ ਰਾਹੀਂ ਤਮਿਲਨਾਡੂ ਪਹੁੰਚੀ ਮਾਂ-ਧੀ ਕੋਰੋਨਾ ਪਾਜ਼ੇਟਿਵ, ਕੀਤਾ ਆਈਸੋਲੇਟ

12/28/2022 1:00:55 AM

ਨੈਸ਼ਨਲ ਡੈਸਕ: ਚੀਨ ਤੋਂ ਸ਼੍ਰੀਲੰਕਾ ਦੇ ਰਸਤੇ ਤਮਿਲਨਾਡੂ ਦੇ ਮਦੁਰੈ ਪਹੁੰਚੀ 6 ਸਾਲਾ ਬੱਚੀ ਅਤੇ ਉਸ ਦੀ ਮਾਂ ਨੂੰ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਦੋਵਾਂ ਨੂੰ ਆਈਸੋਲੇਟ ਕਰ ਦਿੱਤਾ ਗਿਆ ਹੈ। ਮਦੁਰੈ ਦੇ ਜ਼ਿਲ੍ਹਾ ਕਲੈਕਟਰ ਨੇ ਦੱਸਿਆ ਕਿ ਦੋਵਾਂ ਦੇ ਸੈਂਪਲ ਜਾਂਚ ਲਈ ਲੈਬ ਵਿਚ ਭੇਜ ਦਿੱਤੇ ਗਏ ਹਨ। ਇਸ ਦੌਰਾਨ, ਤਾਮਿਲਨਾਡੂ ਦੇ ਸਿਹਤ ਮੰਤਰੀ ਐੱਮ ਸੁਬਰਾਮਨੀਅਨ ਨੇ ਮੰਗਲਵਾਰ ਨੂੰ ਚੇਨਈ ਦੇ ਰਾਜੀਵ ਗਾਂਧੀ ਸਰਕਾਰੀ ਹਸਪਤਾਲ ਵਿਚ ਮੌਕ ਡਰਿੱਲ ਦਾ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਵੀ ਸੰਸਥਾਵਾਂ ਵਿਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈ ਕੇ ਰਿਪੋਰਟ ਸਿਹਤ ਵਿਭਾਗ ਨੂੰ ਜਲਦੀ ਸੌਂਪਣ ਲਈ ਕਿਹਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਇਨਸਾਨੀਅਤ ਸ਼ਰਮਸਾਰ! 40 ਸਾਲਾ ਵਿਅਕਤੀ ਦੀ ਕਰਤੂਤ, 4 ਸਾਲ ਦੀ ਬੱਚੀ ਨਾਲ ਕੀਤਾ ਸ਼ਰਮਨਾਕ ਕਾਰਾ 

ਦੂਜੇ ਪਾਸੇ, ਕੋਵਿਡ-19 ਦੇ ਮਾਮਲਿਆਂ ਵਿਚ ਵਾਧੇ ਦੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਦਾ ਮੁਲਾਂਕਣ ਕਰਨ ਲਈ ਮੰਗਲਵਾਰ ਨੂੰ ਦੇਸ਼ ਦੇ ਕਈ ਹਸਪਤਾਲਾਂ ਵਿਚ ਇੱਕ ਮੌਕ ਡਰਿੱਲ ਕਰਵਾਈ ਗਈ ਅਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਉਪਕਰਨਾਂ ਦੀ ਉਪਲਬਧਤਾ ਅਤੇ ਮਨੁੱਖੀ ਸਰੋਤ ਤਿਆਰ ਕਰਨਾ ਮਹੱਤਵਪੂਰਨ ਹੈ। ਮਾਂਡਵੀਆ ਨੇ ਕੋਰੋਨਾ ਵਾਇਰਸ ਦੀ ਲਾਗ ਦੇ ਵਧਦੇ ਮਾਮਲਿਆਂ ਦੀ ਸਥਿਤੀ ਨਾਲ ਨਜਿੱਠਣ ਲਈ ਹਸਪਤਾਲ ਦੀ ਤਿਆਰੀ ਦਾ ਮੁਲਾਂਕਣ ਕਰਨ ਲਈ ਨਵੀਂ ਦਿੱਲੀ ਦੇ ਕੇਂਦਰ ਸਰਕਾਰ ਦੁਆਰਾ ਸੰਚਾਲਿਤ ਸਫਦਰਜੰਗ ਹਸਪਤਾਲ ਵਿਚ ਆਯੋਜਿਤ ਮੌਕ ਡਰਿੱਲ ਦਾ ਨਿਰੀਖਣ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News