ਦੋਹਰੇ ਕਤਲ ਨਾਲ ਮਚੀ ਸਨਸਨੀ, ਫੁੱਲ ਤੋੜਨ ਗਈਆਂ ਮਾਂ-ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Sunday, Aug 18, 2024 - 04:02 PM (IST)

ਦੋਹਰੇ ਕਤਲ ਨਾਲ ਮਚੀ ਸਨਸਨੀ, ਫੁੱਲ ਤੋੜਨ ਗਈਆਂ ਮਾਂ-ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸਹਰਸਾ- ਬਿਹਾਰ ਦੇ ਸਹਰਸਾ ਜ਼ਿਲ੍ਹੇ ਦੇ ਸਦਰ ਥਾਣਾ ਖੇਤਰ ਦੇ ਇਕ ਪਿੰਡ 'ਚ ਇਕ ਔਰਤ ਅਤੇ ਉਸ ਦੀ ਧੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਕ ਪੁਲਸ ਅਧਿਕਾਰੀ ਨੇ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਨਾਰੀਆਰ ਪਿੰਡ ਵਿਚ ਵਾਪਰੀ। ਸਹਰਸਾ ਦੇ ਐਸ.ਪੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਘਟਨਾ ਐਤਵਾਰ ਸਵੇਰੇ 9.30 ਵਜੇ ਦੇ ਕਰੀਬ ਵਾਪਰੀ। ਮ੍ਰਿਤਕਾਂ ਦੀ ਪਛਾਣ ਪਿੰਡ ਦੀ ਰਹਿਣ ਵਾਲੀ ਰਿੰਕੂ ਦੇਵੀ (32) ਅਤੇ ਉਸ ਦੀ ਧੀ ਨੈਨਾ ਕੁਮਾਰੀ (11) ਵਜੋਂ ਹੋਈ ਹੈ। ਘਟਨਾ ਮਗਰੋਂ ਪੂਰੇ ਪਿੰਡ ਵਿਚ ਸਨਸਨੀ ਫੈਲ ਗਈ।

ਇਹ ਵੀ ਪੜ੍ਹੋ- ਪ੍ਰਾਈਵੇਟ ਹਸਪਤਾਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ 'ਚ ਲਿਖਿਆ- ਸਾਰੇ ਮਾਰੇ ਜਾਓਗੇ

ਦੱਸਿਆ ਜਾ ਰਿਹਾ ਹੈ ਰੋਜ਼ਾਨਾ ਵਾਂਗ ਮਾਂ-ਧੀ ਫੁੱਲ ਤੋੜਨ ਲਈ ਸਵੇਰੇ ਘਰ ਤੋਂ ਨਿਕਲੀਆਂ ਸਨ ਅਤੇ ਇਸ ਦੌਰਾਨ ਬੇਖ਼ੌਫ ਬਦਮਾਸ਼ਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਮਾਂ-ਧੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਹਾਂ ਲਾਸ਼ਾਂ 'ਤੇ ਡੂੰਘੇ ਜ਼ਖਮ ਦੇ ਨਿਸ਼ਾਨ ਪਾਏ ਗਏ ਹਨ। ਘਟਨਾ ਮਗਰੋਂ ਲਾਸ਼ਾਂ ਨੂੰ ਵੇਖਣ ਲਈ ਲੋਕਾਂ ਦੀ ਭੀੜ ਇੱਕਠੀ ਹੋ ਗਈ। ਦੋਹਰੇ ਕਤਲਕਾਂਡ ਦੀ ਸੂਚਨਾ ਮਿਲਦੇ ਹੀ ਹੜਕੰਪ ਮਚ ਗਿਆ। ਪੁਲਸ ਸੁਪਰਡੈਂਟ (ਐਸ.ਪੀ) ਹਿਮਾਂਸ਼ੂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਸਥਾਨਕ ਪੁਲਸ ਸਟੇਸ਼ਨ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ। ਪੁਲਸ ਸੁਪਰਡੈਂਟ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਸਦਰ ਸਬ-ਡਿਵੀਜ਼ਨਲ ਪੁਲਸ ਅਧਿਕਾਰੀ ਦੀ ਅਗਵਾਈ 'ਚ ਇਕ ਵਿਸ਼ੇਸ਼ ਟੀਮ ਬਣਾਈ ਗਈ ਹੈ।

ਇਹ ਵੀ ਪੜ੍ਹੋ-  ਸਰਕਾਰ ਦਾ ਵੱਡਾ ਫ਼ੈਸਲਾ, ਬਿਨਾਂ ਵਿਦਿਆਰਥੀਆਂ ਵਾਲੇ 99 ਸਰਕਾਰੀ ਸਕੂਲ ਕੀਤੇ ਬੰਦ

ਘਟਨਾ ਵਾਲੀ ਥਾਂ ਤੋਂ ਚਾਕੂ ਬਰਾਮਦ ਕੀਤੀ ਗਿਆ ਹੈ ਅਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਜਾਂਚ ਮਗਰੋਂ ਹੀ ਪਤਾ ਲੱਗ ਸਕੇਗਾ ਕਿ ਘਟਨਾ ਦੇ ਪਿੱਛੇ ਦੀ ਅਸਲੀ ਵਜ੍ਹਾ ਕੀ ਸੀ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਜ਼ਿਲਾ ਹਸਪਤਾਲ ਭੇਜ ਦਿੱਤਾ ਹੈ। ਸਿਵਲ ਸਰਜਨ ਨੂੰ ਮੈਡੀਕਲ ਬੋਰਡ ਗਠਿਤ ਕਰਨ ਲਈ ਕਿਹਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


author

Tanu

Content Editor

Related News