ਮਾਂ ਨੇ ਦੋ ਬੱਚਿਆਂ ਸਮੇਤ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, 4 ਸਾਲਾ ਪੁੱਤਰ ਦੀ ਮੌਤ
Tuesday, Oct 01, 2024 - 02:20 PM (IST)

ਕੋਰਬਾ : ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਦੇ ਬਾਂਕੀਮੋਂਗੜਾ ਥਾਣਾ ਅਧੀਨ ਪੈਂਦੇ ਪਿੰਡ ਬੁੰਦੇਲੀ ਦੀ ਰਹਿਣ ਵਾਲੀ ਇੱਕ ਔਰਤ ਨੇ ਆਪਣੇ ਦੋ ਬੱਚਿਆਂ ਸਮੇਤ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦੌਰਾਨ ਚਾਰ ਸਾਲਾ ਪੁੱਤਰ ਦੀ ਮੌਤ ਹੋ ਗਈ, ਜਦੋਂ ਕਿ ਮਾਂ ਅਤੇ ਸੱਤ ਸਾਲਾ ਬੱਚੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ - ਸਹੇਲੀ ਨੂੰ ਸਕੂਟਰੀ 'ਤੇ ਲੈ ਜਾਂਦੇ ਪਤੀ ਨੂੰ ਫੜ੍ਹਿਆ ਰੰਗੇ ਹੱਥੀਂ, ਕੁੜੀ ਕਹਿੰਦੀ-ਅਸੀਂ ਤਾਂ ਭੈਣ-ਭਰਾ
ਦੱਸਿਆ ਜਾ ਰਿਹਾ ਹੈ ਕਿ ਖ਼ੁਦਕੁਸ਼ੀ ਦੀ ਘਟਨਾ ਤੋਂ ਬਾਅਦ ਉਕਤ ਸਾਰਿਆਂ ਨੂੰ ਸੋਮਵਾਰ ਦੇਰ ਰਾਤ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿੱਥੇ ਚਾਰ ਸਾਲ ਦੇ ਬੱਚੇ ਦੀ ਮੌਤ ਹੋ ਗਈ। ਔਰਤ ਅਤੇ ਉਸ ਦੀ 7 ਸਾਲਾ ਬੇਟੀ ਨੂੰ ਗੰਭੀਰ ਹਾਲਤ 'ਚ ਕਟਘੋਰਾ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਔਰਤ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੀ ਅਸਲੀਅਤ ਜਾਣਨ ਲਈ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾਵੇਗੀ। ਇਸ ਘਟਨਾ ਨੂੰ ਲੈ ਕੇ ਸਥਾਨਕ ਲੋਕਾਂ ਵਿਚ ਸੋਗ ਦੀ ਲਹਿਰ ਹੈ।
ਇਹ ਵੀ ਪੜ੍ਹੋ - ਭਿਆਨਕ ਹਾਦਸੇ 4 ਦੋਸਤਾਂ ਦੀ ਇਕੱਠਿਆਂ ਮੌਤ, ਪਲਟੀਆਂ ਖਾਂਦੀ ਕਾਰ ਦੇ ਉੱਡੇ ਪਰਖੱਚੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8