ਪਤੀ ਨੇ ਕਰਵਾਇਆ ਦੂਜਾ ਵਿਆਹ ਤਾਂ ਗਰੀਬੀ ਤੋਂ ਤੰਗ ਆਈ ਜਨਾਨੀ ! ਆਪਣੇ ਪੁੱਤਾਂ ਨਾਲ ਜੋ ਕੀਤਾ ਸੁਣ ਕੰਬ ਜਾਏਗੀ ਰੂਹ

Thursday, Aug 27, 2026 - 06:03 PM (IST)

ਪਤੀ ਨੇ ਕਰਵਾਇਆ ਦੂਜਾ ਵਿਆਹ ਤਾਂ ਗਰੀਬੀ ਤੋਂ ਤੰਗ ਆਈ ਜਨਾਨੀ ! ਆਪਣੇ ਪੁੱਤਾਂ ਨਾਲ ਜੋ ਕੀਤਾ ਸੁਣ ਕੰਬ ਜਾਏਗੀ ਰੂਹ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਤੋਂ ਇੱਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ, ਜਿੱਥੇ ਖਾਨਪੁਰ ਥਾਣਾ ਖੇਤਰ ਦੇ ਪਿੰਡ ਰਾਜਾਹਾਟੀ ਵਿਖੇ ਇੱਕ ਔਰਤ ਨੇ ਆਪਣੇ ਦੋ ਨਾਬਾਲਗ ਪੁੱਤਾਂ ਨੂੰ ਖਾਣੇ 'ਚ ਨੀਂਦ ਦੀਆਂ ਗੋਲ਼ੀਆਂ ਮਿਲਾ ਕੇ ਖਵਾਉਣ ਤੋਂ ਬਾਅਦ ਲੋਹੇ ਦੀ ਚੀਜ਼ ਨਾਲ ਸਿਰ 'ਤੇ ਵਾਰ ਕਰਕੇ ਉਨ੍ਹਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੁਲਸ ਨੇ ਦੋਸ਼ੀ ਮਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਸੁਪਰਡੈਂਟ ਡਾ. ਇਰਾਜ ਰਾਜਾ ਨੇ ਦੱਸਿਆ ਕਿ ਬੁੱਧਵਾਰ ਨੂੰ ਵਾਪਰੀ ਇਸ ਘਟਨਾ ਵਿੱਚ ਮਾਰੇ ਗਏ ਬੱਚਿਆਂ ਦੀ ਪਛਾਣ ਕਰਨ ਰਾਜਭਰ (13) ਅਤੇ ਆਰੀਅਨ ਰਾਜਭਰ (11) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਘਰ ਦੇ ਕਮਰੇ ਵਿੱਚ ਮੰਜੇ 'ਤੇ ਪਈਆਂ ਮਿਲੀਆਂ, ਜਿਨ੍ਹਾਂ ਦੇ ਸਿਰ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ।

ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਚਿਆਂ ਦੇ ਪਿਤਾ ਅਰਜੁਨ ਰਾਜਭਰ ਨੇ ਲਗਭਗ 15 ਸਾਲ ਪਹਿਲਾਂ ਪੂਜਾ ਰਾਜਭਰ ਨਾਲ ਵਿਆਹ ਕਰਵਾਇਆ ਸੀ, ਪਰ ਲਗਭਗ ਦੋ ਸਾਲ ਪਹਿਲਾਂ ਉਸ ਨੇ ਦੂਜਾ ਵਿਆਹ ਕਰ ਲਿਆ ਅਤੇ ਪਰਿਵਾਰ ਨੂੰ ਛੱਡ ਕੇ ਚਲਾ ਗਿਆ।

ਪਤੀ ਦੇ ਛੱਡ ਜਾਣ ਤੋਂ ਬਾਅਦ ਪੂਜਾ ਅਤੇ ਉਸ ਦੇ ਬੱਚੇ ਭਾਰੀ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਸਨ। ਇਸੇ ਪਰੇਸ਼ਾਨੀ ਅਤੇ ਮਾਨਸਿਕ ਤਣਾਅ ਦੇ ਚਲਦਿਆਂ ਪੂਜਾ ਨੇ ਇਹ ਖੌਫਨਾਕ ਕਦਮ ਚੁੱਕਿਆ। ਐੱਸ.ਪੀ. ਨੇ ਘਟਨਾ ਸਥਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਦੱਸਿਆ ਕਿ ਪੁਲਸ ਨੇ ਦੋਸ਼ੀ ਮਾਂ ਪੂਜਾ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


author

Harpreet SIngh

Content Editor

Related News