ਨਹੀਂ ਸਹਿ ਸਕੀ ਮਾਂ ਦੀ ਮੌਤ ਦਾ ਸਦਮਾ, 23 ਸਾਲਾ ਕੁੜੀ ਨੇ ਕੀਤੀ ਖੁਦਕੁਸ਼ੀ
Saturday, May 09, 2020 - 04:00 PM (IST)

ਨਵੀਂ ਦਿੱਲੀ- ਦੇਸ਼ ਦੀ ਰਾਜਧਾਨੀ ਦਿੱਲੀ ਦੇ ਏਮਜ਼ 'ਚ 23 ਸਾਲ ਦੀ ਇਕ ਕੁੜੀ ਨੇ ਖੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਉਹ ਏਮਜ਼ 'ਚ ਆਪਣੀ ਮਾਂ ਦੇ ਕੈਂਸਰ ਦਾ ਇਲਾਜ ਕਰਵਾਉਣ ਲਈ ਆਈ ਸੀ, ਜਿੱਥੇ ਇਲਾਜ ਦੌਰਾਨ ਕੈਂਸਰ ਪੀੜਤ ਔਰਤ ਦੀ ਮੌਤ ਹੋ ਗਈ। ਮਾਂ ਦੀ ਮੌਤ ਦਾ ਸਦਮਾ ਉਹ ਬਰਦਾਸ਼ਤ ਨਹੀਂ ਕਰ ਸਕੀ ਅਤੇ ਸ਼ੁੱਕਰਵਾਰ ਦੇਰ ਰਾਤ ਹਸਪਤਾਲ 'ਚ ਹੀ ਖੁਦਕੁਸ਼ੀ ਕਰ ਲਈ।
ਸ਼ਨੀਵਾਰ ਸਵੇਰੇ ਜਦੋਂ ਕਰਮਚਾਰੀਆਂ ਨੇ ਏਮਜ਼ ਦੀ ਛੱਤ 'ਤੇ ਲਾਸ਼ ਦੇਖੀ ਤਾਂ ਹਸਪਤਾਲ ਪ੍ਰਸ਼ਾਸਨ ਅਤੇ ਪੁਲਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਲਈ। ਨਾਲ ਹੀ ਪੁਲਸ ਨੇ ਮਾਮਲੇ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ। ਉੱਥੇ ਹੀ ਪੁਲਸ ਨੇ ਮ੍ਰਿਤਕ ਔਰਤ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਹੈ।