3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ ਦੇ ਹੋਸ਼
Friday, Jul 17, 2026 - 02:35 PM (IST)
ਬਸਤੀ : ਉੱਤਰ ਪ੍ਰਦੇਸ਼ ਦੇ ਬਸਤੀ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿਆਰ ਨੇ ਦੋ ਹੱਸਦੇ ਪਰਿਵਾਰਾਂ ਨੂੰ ਤੋੜ ਕੇ ਰੱਖ ਦਿੱਤਾ। ਇੱਥੇ ਪੰਜ ਬੱਚਿਆਂ ਦੀ ਮਾਂ ਆਪਣੇ ਗੁਆਂਢ ਵਿੱਚ ਰਹਿਣ ਵਾਲੇ ਤਿੰਨ ਬੱਚਿਆਂ ਦੇ ਪਿਤਾ ਨਾਲ ਭੱਜ ਗਈ, ਜਿਸ ਨਾਲ ਇਲਾਕੇ ਵਿਚ ਹਫ਼ੜਾ-ਦਫ਼ੜੀ ਮਚ ਗਈ। ਪੀੜਤ ਪਤੀ ਨੇ ਪੁਲਸ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਇਹ ਚਰਚਾ ਦਾ ਵਿਸ਼ਾ ਬਣ ਗਿਆ।
ਪੜ੍ਹੋ ਇਹ ਵੀ - ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ ਗਈ ਜਾਨ
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਪੂਰੀ ਘਟਨਾ ਬਸਤੀ ਦੇ ਲਾਲਗੰਜ ਥਾਣਾ ਖੇਤਰ ਦੇ ਇੱਕ ਪਿੰਡ ਵਿੱਚ ਵਾਪਰੀ ਹੈ। ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਪੀੜਤ ਪਤੀ ਨੇ ਦੱਸਿਆ ਕਿ ਉਸਦੀ ਪਤਨੀ 12 ਜੁਲਾਈ ਨੂੰ ਅਚਾਨਕ ਘਰੋਂ ਗਾਇਬ ਹੋ ਗਈ। ਕਾਫ਼ੀ ਭਾਲ ਕਰਨ ਤੋਂ ਬਾਅਦ ਜਦੋਂ ਉਹ ਘਰ ਵਾਪਸ ਆਇਆ ਅਤੇ ਅਲਮਾਰੀ ਦੀ ਜਾਂਚ ਕੀਤੀ, ਤਾਂ ਉਹ ਹੈਰਾਨ ਰਹਿ ਗਿਆ। ਔਰਤ ਆਪਣੇ ਨਾਲ ਘਰ ਦੀ ਅਲਮਾਰੀ ਵਿਚ ਰੱਖੇ 50,000 ਰੁਪਏ ਨਕਦ, ਕੀਮਤੀ ਗਹਿਣੇ ਅਤੇ ਇੱਕ ਮੋਬਾਈਲ ਫ਼ੋਨ ਵੀ ਲੈ ਗਈ। ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲੇ ਲੋਕਾਂ ਦੇ ਘਰਾਂ ਵਿਚ ਕੀਤੀ ਗਈ ਭਾਲ ਤੋਂ ਬਾਅਦ ਪਤੀ ਨੂੰ ਪਤਾ ਲੱਗਾ ਕਿ ਉਸਦੀ ਪਤਨੀ ਉਸੇ ਪਿੰਡ ਦੇ ਸੰਜੇ ਨਾਮ ਦੇ ਇੱਕ ਵਿਅਕਤੀ ਨਾਲ ਭੱਜ ਗਈ ਹੈ।
ਪੜ੍ਹੋ ਇਹ ਵੀ - ਅੱਜ ਤੋਂ ਇਕ ਮਹੀਨੇ ਲਈ ਲਾਲ ਕਿਲ੍ਹੇ 'ਚ ਐਂਟਰੀ ਬੈਨ! ਘੁੰਮਣ ਦੇ ਸ਼ੌਕੀਨ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
ਪਤੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸਦੀ ਪਤਨੀ ਅਤੇ ਸੰਜੇ ਦਾ ਕਾਫ਼ੀ ਸਮੇਂ ਤੋਂ ਅਫੇਅਰ ਚੱਲ ਰਿਹਾ ਸੀ। ਉਨ੍ਹਾਂ ਦੇ ਅਫੇਅਰ ਦੀ ਚਰਚਾ ਪੂਰੇ ਪਿੰਡ ਵਿੱਚ ਹੁੰਦੀ ਸੀ ਪਰ ਕੋਈ ਵੀ ਇਸ ਤਰ੍ਹਾਂ ਦੇ ਆਤਮਘਾਤੀ ਕਦਮ ਦੀ ਭਵਿੱਖਬਾਣੀ ਨਹੀਂ ਕਰ ਸਕਦਾ ਸੀ। ਵਿਅਕਤੀ ਨੇ ਦੱਸਿਆ ਕਿ ਉਸ ਦਾ ਘਰ ਉਜਾੜਨ ਤੋਂ ਬਾਅਦ ਦੋਸ਼ੀ ਸੰਜੇ ਹੁਣ ਉਸਨੂੰ ਲਗਾਤਾਰ ਫੋਨ 'ਤੇ ਧਮਕੀਆਂ ਦੇ ਰਿਹਾ ਹੈ ਕਿ ਉਹ ਕੇਸ ਦਰਜ ਨਾ ਕਰੇ ਅਤੇ ਆਪਣੀ ਪਤਨੀ ਨੂੰ ਭੁੱਲ ਜਾਵੇ। ਜੇਕਰ ਉਸ ਨੇ ਅਜਿਹਾ ਨਾ ਕੀਤਾ ਤਾਂ ਉਸਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਦੁਖੀ ਪਤੀ ਨੇ ਲਾਲਗੰਜ ਪੁਲਸ ਸਟੇਸ਼ਨ ਨੂੰ ਅਪੀਲ ਕੀਤੀ ਹੈ ਕਿ ਉਸਦੀ ਪਤਨੀ ਨੂੰ ਵਾਪਸ ਲਿਆਂਦਾ ਜਾਵੇ ਅਤੇ ਦੋਸ਼ੀ ਸੰਜੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪੜ੍ਹੋ ਇਹ ਵੀ - ਬਦਲ ਜਾਵੇਗਾ ਸਕੂਲਾਂ ਦਾ SYLLABUS, ਹੁਣ ਇਹ ਵਿਸ਼ਾ ਹੋਵੇਗਾ ਲਾਜ਼ਮੀ, ਕੇਂਦਰ ਨੇ SC ਨੂੰ ਦਿੱਤਾ ਹਲਫਨਾਮਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
