ਪੁੱਤਰ ਨੂੰ ਬਚਾਉਣ ਲਈ ਮਾਂ ਨੇ ਅੱਗ 'ਚ ਮਾਰੀ ਛਾਲ, ਨਹੀਂ ਬਚਾ ਸਕੀ ਜਾਨ, ਰੌਂਗਟੇ ਖੜ੍ਹੇ ਕਰੇਗੀ ਵਾਇਰਲ ਵੀਡੀਓ
Saturday, Jun 14, 2025 - 11:34 AM (IST)

ਨੈਸ਼ਨਲ ਡੈਸਕ : 12 ਜੂਨ 2025 ਨੂੰ ਅਹਿਮਦਾਬਾਦ ਵਿੱਚ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ ਸੀ, ਜਿਸ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਇਸ ਹਾਦਸੇ ਵਿੱਚ 241 ਲੋਕਾਂ ਦੀ ਜਾਨ ਚਲੀ ਗਈ ਅਤੇ ਸਿਰਫ਼ ਇਕ ਵਿਅਕਤੀ ਦੀ ਜ਼ਿੰਦਾ ਬਚਿਆ। ਇਸ ਦੁਖਦਾਈ ਘਟਨਾ ਕਾਰਨ ਇੱਕ ਮਾਂ ਦੀ ਬਹਾਦਰੀ ਅਤੇ ਪਿਆਰ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ। ਹਾਦਸੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਇੱਕ ਔਰਤ ਸੜਦੇ ਜਹਾਜ਼ ਦੇ ਕੋਲ ਭੱਜਦੀ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ : ਘਰਵਾਲੀ ਦੀਆਂ ਅਸਥੀਆ ਲੈ ਆਇਆ ਭਾਰਤ, ਵਾਪਸ ਜਾਂਦਿਆਂ Plane Crash ਤੇ ਫਿਰ...
ਉਕਤ ਔਰਤ ਦਾ ਨਾਮ ਸੀਤਾਬੇਨ ਹੈ। ਜਿਵੇਂ ਹੀ ਜਹਾਜ਼ ਕਰੈਸ਼ ਹੋਇਆ, ਸੀਤਾਬੇਨ ਨੇ ਆਪਣੇ 15 ਸਾਲਾ ਪੁੱਤਰ ਆਕਾਸ਼ ਨੂੰ ਜੱਫੀ ਪਾ ਲਈ ਅਤੇ ਉਸਨੂੰ ਬਚਾਉਣ ਲਈ ਅੱਗ ਤੋਂ ਦੂਰ ਭੱਜਣ ਲੱਗੀ। ਉਸਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਆਪਣੇ ਪੁੱਤਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਦੁੱਖ ਦੀ ਗੱਲ ਇਹ ਹੈ ਕਿ ਮਾਂ ਵਲੋਂ ਕੋਸ਼ਿਸ਼ ਕੀਤੇ ਜਾਣ ਦੇ ਕਾਰਨ ਆਕਾਸ਼ ਨੂੰ ਬਚਾਇਆ ਨਹੀਂ ਜਾ ਸਕਿਆ। ਸੀਤਾਬੇਨ 50% ਸੜ ਗਈ ਹੈ ਅਤੇ ਇਸ ਸਮੇਂ ਹਸਪਤਾਲ ਵਿੱਚ ਦਾਖਲ ਹੈ। ਡਾਕਟਰ ਉਸਦੀ ਜਾਨ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਉਸਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਿਨਾਂ ਸੋਚੇ ਸਮਝੇ ਆਪਣੇ ਪੁੱਤਰ ਲਈ ਆਪਣੀ ਜਾਨ ਦਾਅ 'ਤੇ ਲਗਾ ਦਿੱਤੀ।
ਇਹ ਵੀ ਪੜ੍ਹੋ : ਅੱਜ ਤੋਂ ਮਹਿੰਗੀ ਹੋਈ ਸ਼ਰਾਬ, ਨਵੀਂ ਕੀਮਤਾਂ ਜਾਣ ਉੱਡ ਜਾਣਗੇ ਹੋਸ਼, ਬੀਅਰ ਦੇ ਵੀ ਵੱਧ ਗਏ ਰੇਟ
ਦੱਸ ਦੇਈਏ ਕਿ ਇਸ ਜਹਾਜ਼ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਦੀ ਵੀ ਮੌਤ ਹੋ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਪਾਨੀ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ। ਅਹਿਮਦਾਬਾਦ ਸ਼ਹਿਰ ਸੋਗ ਵਿੱਚ ਡੁੱਬਿਆ ਹੋਇਆ ਹੈ। ਸੀਤਾਬੇਨ ਦੇ ਘਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ ਅਤੇ ਹਰ ਕੋਈ ਉਨ੍ਹਾਂ ਲਈ ਪ੍ਰਾਰਥਨਾ ਕਰ ਰਿਹਾ ਹੈ।
ਇਹ ਵੀ ਪੜ੍ਹੋ : Rain Alert: 14, 15, 16, 17, 18 ਜੂਨ ਨੂੰ ਤੇਜ਼ ਹਨ੍ਹੇਰੀ-ਤੂਫਾਨ, IMD ਵਲੋਂ ਭਾਰੀ ਮੀਂਹ ਦਾ ਵੀ ਅਲਰਟ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।