ਕਿਹੋ ਜਿਹੀ ਮਾਂ! 45 ਦਿਨਾਂ ਦੇ ਜਵਾਕ ਨੂੰ ਉਬਲਦੇ ਪਾਣੀ ''ਚ ਪਾ ਕਰ ''ਤਾ ਕਤਲ, ਕੰਬ ਗਿਆ ਪੂਰਾ ਇਲਾਕਾ
Wednesday, Jul 09, 2025 - 11:09 AM (IST)

ਨੈਸ਼ਨਲ ਡੈਸਕ - ਬੰਗਲੁਰੂ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਇਕ ਔਰਤ ਨੇ ਮਾਂ ਬਣਨ ਅਤੇ ਮਨੁੱਖਤਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਨੇਲਮੰਗਲਾ ਦੇ ਵਿਸ਼ਵੇਸ਼ਵਰਪੁਰਾ ਇਲਾਕੇ ਵਿੱਚ ਇੱਕ ਔਰਤ, ਜੋ ਕਥਿਤ ਤੌਰ 'ਤੇ ਡਿਪਰੈਸ਼ਨ ਅਤੇ ਪਰਿਵਾਰਕ ਅਤੇ ਵਿੱਤੀ ਸਮੱਸਿਆਵਾਂ ਤੋਂ ਪੀੜਤ ਸੀ, ਨੇ ਆਪਣੇ ਹੀ 45 ਦਿਨਾਂ ਦੇ ਬੱਚੇ 'ਤੇ ਉਬਲਦਾ ਪਾਣੀ ਪਾ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਾਂ ਵਲੋਂ ਕੀਤੀ ਗਈ ਇਸ ਘਟਨਾ ਦਾ ਜਦੋਂ ਪਰਿਵਾਰ ਅਤੇ ਪੂਰੇ ਇਲਾਕੇ ਨੂੰ ਪਤਾ ਲੱਗਾ ਤਾਂ ਉਹ ਕੰਬ ਗਏ।
ਇਹ ਵੀ ਪੜ੍ਹੋ - ਭਾਰਤ ਬੰਦ ਦੌਰਾਨ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਸਕੂਲਾਂ 'ਚ ਛੁੱਟੀ ਜਾਂ...
ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਦੀ ਮੁੱਢਲੀ ਜਾਂਚ ਅਨੁਸਾਰ ਦੋਸ਼ੀ ਔਰਤ ਰਾਧਾ ਡਿਪਰੈਸ਼ਨ ਤੋਂ ਪੀੜਤ ਸੀ। ਦੱਸਿਆ ਜਾ ਰਿਹਾ ਹੈ ਕਿ ਉਸਦਾ ਪਤੀ ਸ਼ਰਾਬੀ ਹੈ, ਜੋ ਆਟੋ ਚਲਾਉਂਦਾ ਹੈ। ਪਰਿਵਾਰਕ ਕਲੇਸ਼ ਅਤੇ ਵਿੱਤੀ ਸੰਕਟ ਨੇ ਉਸਦੀ ਮਾਨਸਿਕ ਸਥਿਤੀ ਨੂੰ ਬਹੁਤ ਜ਼ਿਆਦਾ ਵਿਗਾੜ ਕੇ ਰੱਖ ਦਿੱਤਾ ਸੀ। ਮੀਡੀਆ ਰਿਪੋਰਟਾਂ ਅਨੁਸਾਰ, ਰਾਧਾ ਨੇ ਦੇਰ ਰਾਤ ਇਸ ਅਣਮਨੁੱਖੀ ਘਟਨਾ ਨੂੰ ਅੰਜਾਮ ਦਿੱਤਾ। ਜਦੋਂ ਪਰਿਵਾਰ ਦੇ ਬਾਕੀ ਮੈਂਬਰ ਸੌਂ ਰਹੇ ਸਨ ਤਾਂ ਔਰਤ ਨੇ ਚੁੱਪਚਾਪ ਆਪਣੇ ਮਾਸੂਮ ਬੱਚੇ ਨੂੰ ਆਪਣੀ ਗੋਦ ਵਿੱਚ ਚੁੱਕ ਲਿਆ ਅਤੇ ਗਰਮ ਪਾਣੀ ਵਿੱਚ ਪਾ ਦਿੱਤਾ, ਜਿਸ ਕਾਰਨ ਥੋੜ੍ਹੀ ਦੇਰ ਬਾਅਦ ਬੱਚੇ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸਿੱਖਿਆ ਮੰਤਰੀ ਦੇ ਕਾਫ਼ਲੇ ਦੀਆਂ ਗੱਡੀਆਂ ਭਿਆਨਕ ਹਾਦਸੇ ਦਾ ਸ਼ਿਕਾਰ, ਦੇਖੋ Live Video
ਮਾਂ ਵਲੋਂ ਆਪਣੇ ਹੀ ਮਾਸੂਮ ਬੱਚੇ ਨੂੰ ਮਾਰਨ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਤੁਰੰਤ ਉਕਤ ਸਥਾਨ 'ਤੇ ਪਹੁੰਚ ਗਈ ਅਤੇ ਮਾਮਲਾ ਦਰਜ ਕਰਕੇ ਦੋਸ਼ੀ ਔਰਤ ਰਾਧਾ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਉਸ ਤੋਂ ਪੁੱਛਗਿੱਛ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਘਟਨਾ ਦੇ ਪਿੱਛੇ ਦੇ ਸਾਰੇ ਪਹਿਲੂਆਂ ਨੂੰ ਸਮਝਣ ਲਈ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਬੁਆਏਫ੍ਰੈਂਡ ਨਾਲ ਹੋਟਲ ਪੁੱਜੀ MSc student, ਬੁੱਕ ਕਰਵਾਇਆ ਕਮਰਾ, ਜਦੋਂ ਖੋਲ੍ਹਿਆ ਦਰਵਾਜ਼ਾ ਤਾਂ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8