ਕਲਯੁੱਗੀ ਮਾਂ ਨੇ ਪ੍ਰੇਮ ਪ੍ਰਸੰਗ ਕਾਰਨ ਡੇਢ ਸਾਲਾ ਧੀ ਨੂੰ ਮਿਲੀ ਦਰਦਨਾਕ ਮੌਤ

Monday, Nov 28, 2022 - 12:20 PM (IST)

ਬਿਜਨੌਰ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ 'ਚ ਇਕ ਮਾਂ ਨੇ ਆਪਣੀ ਡੇਢ ਸਾਲਾ ਧੀ ਦਾ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਦੋਸ਼ ਹੈ ਕਿ ਔਰਤ ਦਾ ਕਿਸੇ ਸ਼ਖਸ ਨਾਲ ਪ੍ਰੇਮ ਪ੍ਰਸੰਗ ਸੀ, ਜਿਸ ਕਾਰਨ ਉਸ ਨੇ ਆਪਣੀ ਧੀ ਦਾ ਕਤਲ ਕਰ ਦਿੱਤਾ। ਘਟਨਾ ਮੰਡਾਵਲੀ ਥਾਣਾ ਖੇਤਰ ਦੇ ਇਕ ਪਿੰਡ ਦੀ ਹੈ।

ਇਹ ਵੀ ਪੜ੍ਹੋ : ਤੇਲੰਗਾਨਾ : ਪਿਤਾ ਵਲੋਂ ਵਿਦੇਸ਼ ਤੋਂ ਲਿਆਂਦੀ ਚਾਕਲੇਟ ਖਾਣ ਨਾਲ 8 ਸਾਲਾ ਬੱਚੇ ਦੀ ਮੌਤ

ਮੰਡਾਵਲੀ ਦੇ ਥਾਣਾ ਇੰਚਾਰਜ ਇੰਸਪੈਕਟਰ (ਐੱਸ.ਐੱਚ.ਓ.) ਨਰੇਂਦਰ ਗੌੜ ਨੇ ਸ਼ਨੀਵਾਰ ਦੇਰ ਸ਼ਾਮ ਦੱਸਿਆ ਕਿ ਦੋਸ਼ੀ ਔਰਤ ਸ਼ਿਵਾਨੀ ਦਾ ਪਤੀ ਅੰਕਿਤ ਸਰਹੱਦੀ ਸੁਰੱਖਿਆ ਫ਼ੋਰਸ (ਬੀ.ਐੱਸ.ਐੱਫ.) 'ਚ ਤਾਇਨਾਤ ਹੈ, ਜੋ ਇੱਥੇ ਪਿੰਡ ਔਰੰਗਪੁਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰ ਵਾਲਿਆਂ ਨੇ ਦੋਸ਼ ਲਗਾਇਆ ਕਿ ਪ੍ਰੇਮ ਪ੍ਰਸੰਗ ਕਾਰਨ ਸ਼ਿਵਾਨੀ ਨੇ ਸ਼ਨੀਵਾਰ ਨੂੰ ਆਪਣੀ ਧੀ ਦ੍ਰਿਸ਼ਟੀ ਦਾ ਗਲ਼ਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਈ ਸੀ। ਜਿਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਐੱਫ.ਆਈ.ਆਰ. ਦਰਜ ਕਰ ਕੇ ਬੱਚੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News