ਦੁਸ਼ਮਣ ਬਣੀ ਮਾਂ! ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਚੁੱਪ-ਚਪੀਤੇ ਦਫਨਾਉਣ ਦੀ ਸੀ ਯੋਜਨਾ ਫਿਰ...
Saturday, Mar 08, 2025 - 05:39 PM (IST)

ਬਾਗਪਤ- ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ 'ਚ ਪ੍ਰੇਮ ਸਬੰਧਾਂ 'ਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸੁਣ ਕੇ ਸਾਰਿਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਕੁੜੀ ਦਾ ਕਤਲ ਉਸ ਦੀ ਮਾਂ ਨੇ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਚੁੱਪ-ਚੁਪੀਤੇ ਉਸ ਨੂੰ ਦਫ਼ਨਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਪੁਲਸ ਨੂੰ ਕਿਸੇ ਮੁਖਬਰ ਰਾਹੀਂ ਘਟਨਾ ਬਾਰੇ ਪਤਾ ਲੱਗਾ। ਜਿਸ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਧੀ ਦੀ ਦੁਸ਼ਮਣ ਬਣੀ ਮਾਂ
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਾਗਪਤ ਜ਼ਿਲ੍ਹੇ ਦੇ ਕੋਤਵਾਲੀ ਬੜੌਤ ਇਲਾਕੇ ਦੇ ਬਿਜਰੌਲ ਪਿੰਡ ਦੀ ਹੈ। ਜਿੱਥੇ ਧੀ ਦੇ ਪਿਆਰ ਤੋਂ ਨਾਰਾਜ਼ ਮਾਂ ਨੇ ਉਸ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਕੁੜੀ ਨੂੰ ਪਿੰਡ ਦੇ ਹੀ ਇਕ ਨੌਜਵਾਨ ਨਾਲ ਪਿਆਰ ਸੀ ਪਰ ਉਸ ਦੀ ਮਾਂ ਨੂੰ ਇਹ ਗੱਲ ਪਸੰਦ ਨਹੀਂ ਆਈ ਅਤੇ ਉਸ ਨੇ ਗੁੱਸੇ 'ਚ ਆ ਕੇ ਉਸ ਦਾ ਕਤਲ ਕਰ ਦਿੱਤਾ।
ਅੰਤਿਮ ਸੰਸਕਾਰ ਤੋਂ ਪਹਿਲਾਂ ਪਹੁੰਚੀ ਪੁਲਸ
ਦਰਅਸਲ ਘਟਨਾ ਤੋਂ ਬਾਅਦ ਪਰਿਵਾਰ ਨੇ ਚੁੱਪ-ਚੁਪੀਤੇ ਲਾਸ਼ ਨੂੰ ਦਫ਼ਨਾਉਣ ਦੀਆਂ ਤਿਆਰੀਆਂ ਕਰ ਲਈਆਂ ਸਨ ਪਰ ਜਿਵੇਂ ਹੀ ਪੁਲਸ ਨੂੰ ਭਿਣਕ ਮਿਲੀ ਤਾਂ ਉਹ ਅੰਤਿਮ ਸੰਸਕਾਰ ਤੋਂ ਪਹਿਲਾਂ ਪਹੁੰਚ ਗਏ। ਪੁਲਸ ਨੂੰ ਦੇਖ ਕੇ ਪਰਿਵਾਰ ਹੈਰਾਨ ਰਹਿ ਗਿਆ। ਪੁਲਸ ਨੇ ਮੌਕੇ ਤੋਂ ਮਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।