ਮਾਸੂਮ ਪੁੱਤਰ ਪੜ੍ਹਾਈ 'ਚ ਨਹੀਂ ਦਿੰਦਾ ਸੀ ਧਿਆਨ, ਕਤਲ ਕਰ ਮਾਂ ਨੇ ਕੀਤੀ ਖ਼ੁਦਕੁਸ਼ੀ

Thursday, Aug 12, 2021 - 01:58 PM (IST)

ਮਾਸੂਮ ਪੁੱਤਰ ਪੜ੍ਹਾਈ 'ਚ ਨਹੀਂ ਦਿੰਦਾ ਸੀ ਧਿਆਨ, ਕਤਲ ਕਰ ਮਾਂ ਨੇ ਕੀਤੀ ਖ਼ੁਦਕੁਸ਼ੀ

ਨਾਸਿਕ- ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਨਲਾਈਨ ਕਲਾਸ ਦੌਰਾਨ ਪੜ੍ਹਾਈ 'ਤੇ ਧਿਆਨ ਨਹੀਂ ਦਿੱਤੇ ਜਾਣ ਤੋਂ ਨਾਰਾਜ਼ ਇਕ ਮਾਂ ਨੇ ਆਪਣੇ ਸਾਢੇ 3 ਸਾਲ ਦੇ ਪੁੱਤਰ ਦਾ ਕਤਲ ਕਰ ਦਿੱਤਾ। ਮਾਂ ਨੇ ਪੁੱਤਰ ਦਾ ਸਿਰਹਾਣੇ ਨਾਲ ਮੂੰਹ ਦਬਾ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਜਦੋਂ ਉਸ ਨੂੰ ਪਛਤਾਵਾ ਹੋਇਆ ਤਾਂ ਉਸ ਨੇ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਨਾਸਿਕ ਪੁਲਸ ਅਨੁਸਾਰ ਘਟਨਾ ਪਾਥਡੀ ਫਾਟਾ ਇਲਾਕੇ ਦੇ ਸਾਈਂ ਸਿੱਧੀ ਅਪਾਰਟਮੈਂਟ ਦੀ ਹੈ। 

ਇਹ ਵੀ ਪੜ੍ਹੋ : ਹੈਰਾਨੀਜਨਕ : ਪੜ੍ਹਾਈ ਕਰਨ ਲਈ ਕਿਹਾ ਤਾਂ 15 ਸਾਲਾ ਧੀ ਨੇ ਮਾਂ ਨੂੰ ਦਿੱਤੀ ਰੂਹ ਕੰਬਾਊ ਮੌਤ

ਸੋਮਵਾਰ ਰਾਤ ਕਰੀਬ 9.30 ਵਜੇ 30 ਸਾਲ ਦੀ ਸ਼ਿਖਾ ਸਾਗਰ ਪਾਠਕ ਦੀ ਲਾਸ਼ ਫਾਹੇ ਨਾਲ ਲਟਕੀ ਮਿਲੀ। ਉਸ ਨੇ ਸੁਸਾਈਡ ਨੋਟ 'ਚ ਲਿਖਿਆ ਕਿ ਇਨ੍ਹਾਂ ਦੋਹਾਂ ਮੌਤਾਂ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ। ਜਨਾਨੀ ਨੇ ਸੁਸਾਈਡ ਨੋਟ 'ਚ ਇਹ ਸਪੱਸ਼ਟ ਰੂਪ ਨਾਲ ਨਹੀਂ ਲਿਖਿਆ ਕਿ ਪੁੱਤਰ ਦਾ ਕਤਲ ਉਸ ਨੇ ਹੀ ਕੀਤਾ ਹੈ। ਹਾਲਾਂਕਿ ਦੋਹਾਂ ਦੀਆਂ ਲਾਸ਼ਾਂ ਕਮਰੇ ਦੇ ਅੰਦਰ ਸਨ। ਕਮਰਾ ਬਾਹਰੋਂ ਬੰਦ ਸੀ ਅਤੇ ਬੱਚੇ ਦੇ ਨੱਕ 'ਚੋਂ ਖੂਨ ਵਗ ਰਿਹਾ ਸੀ। ਜਨਾਨੀ ਦੇ ਮਾਤਾ-ਪਿਤਾ ਨੇ ਵੀ ਆਪਣੇ ਨਾਤੀ ਦਾ ਕਤਲ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ : ਹਰਿਆਣਾ 'ਚ ਸਕੀਆਂ ਭੈਣਾਂ ਨਾਲ ਮਾਂ ਦੇ ਸਾਹਮਣੇ ਕੀਤਾ ਜਬਰ ਜ਼ਿਨਾਹ, ਫਿਰ ਦਿੱਤੀ ਦਰਦਨਾਕ 

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

DIsha

Content Editor

Related News