ਫੋਨ ''ਤੇ ਗੱਲ ਕਰਨ ਤੇ ਘਰੋਂ ਬਾਹਰ ਜਾਣ ਤੋਂ ਰੋਕਦੀ ਸੀ ਮਾਂ, ਗੁੱਸੇ ''ਚ ਧੀ ਨੇ ਕਰ ਦਿੱਤਾ ਕ...

Monday, Sep 16, 2024 - 09:51 PM (IST)

ਫੋਨ ''ਤੇ ਗੱਲ ਕਰਨ ਤੇ ਘਰੋਂ ਬਾਹਰ ਜਾਣ ਤੋਂ ਰੋਕਦੀ ਸੀ ਮਾਂ, ਗੁੱਸੇ ''ਚ ਧੀ ਨੇ ਕਰ ਦਿੱਤਾ ਕ...

ਮੁੰਬਈ : ਮਹਾਰਾਸ਼ਟਰ ਦੇ ਪਨਵੇਲ ਤੋਂ ਕਤਲ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਬੇਟੀ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਮਾਂ ਦਾ ਕਤਲ ਕਰ ਦਿੱਤਾ। ਪੁਲਸ ਨੇ 48 ਘੰਟਿਆਂ ਵਿੱਚ ਹੀ ਇਸ ਘਟਨਾ ਦਾ ਖੁਲਾਸਾ ਕਰਦਿਆਂ ਮ੍ਰਿਤਕ ਦੀ ਧੀ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ।

ਦੱਸ ਦੇਈਏ ਕਿ 13 ਸਤੰਬਰ ਨੂੰ ਪ੍ਰਿਆ ਨਾਇਕ ਦੀ ਲਾਸ਼ ਘਰ 'ਚ ਖੂਨ ਨਾਲ ਲੱਥਪੱਥ ਹਾਲਤ 'ਚ ਮਿਲੀ ਸੀ। ਉਸ ਦੀ ਗਰਦਨ 'ਤੇ ਗੰਭੀਰ ਸੱਟਾਂ ਦੇ ਨਿਸ਼ਾਨ ਸਨ ਅਤੇ ਮੂੰਹ 'ਚੋਂ ਖੂਨ ਵੀ ਵਹਿ ਰਿਹਾ ਸੀ। ਪੁਲਸ ਨੇ ਜਾਂਚ ਲਈ ਫੋਰੈਂਸਿਕ ਮਾਹਿਰਾਂ, ਡੌਗ ਸਕੁਐਡ ਅਤੇ ਫਿੰਗਰਪ੍ਰਿੰਟ ਟੀਮ ਨੂੰ ਘਟਨਾ ਵਾਲੀ ਥਾਂ 'ਤੇ ਬੁਲਾਇਆ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਪ੍ਰਿਆ ਨਾਇਕ ਦੀ ਹੱਤਿਆ ਰੱਸੀ ਜਾਂ ਤਾਰ ਵਰਗੀ ਚੀਜ਼ ਨਾਲ ਗਲਾ ਘੁੱਟ ਕੇ ਕੀਤੀ ਗਈ ਸੀ। ਪੁਲਸ ਨੇ 15 ਸਤੰਬਰ ਨੂੰ ਕਤਲ ਦਾ ਕੇਸ ਦਰਜ ਕੀਤਾ ਸੀ।

ਪ੍ਰਣਾਲੀ ਨਾਇਕ, ਵਿਵੇਕ ਪਾਟਿਲ ਅਤੇ ਵਿਸ਼ਾਲ ਪਾਂਡੇ ਨੂੰ ਗ੍ਰਿਫਤਾਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਪ੍ਰਣਾਲੀ ਸ਼ਾਦੀਸ਼ੁਦਾ ਹੈ ਅਤੇ ਉਸ ਦੀ 5 ਸਾਲ ਦੀ ਬੇਟੀ ਹੈ, ਪਤੀ ਨਾਲ ਮਤਭੇਦ ਹੋਣ ਕਾਰਨ ਉਹ 2 ਸਾਲ ਤੋਂ ਪਨਵੇਲ ਰਹਿਣ ਆਈ ਸੀ। ਇਸ ਦੌਰਾਨ ਉਸ ਦੀ ਮਾਂ ਪ੍ਰਿਆ ਨੇ ਉਸ ਨੂੰ ਬਾਹਰ ਜਾਣ ਅਤੇ ਫੋਨ 'ਤੇ ਗੱਲ ਕਰਨ 'ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਗੱਲ ਨੂੰ ਲੈ ਕੇ ਮਾਂ-ਧੀ ਵਿਚਾਲੇ ਝਗੜਾ ਰਹਿੰਦਾ ਸੀ। ਉਸ ਨੇ ਆਪਣੀ ਮਾਂ ਤੋਂ ਛੁਟਕਾਰਾ ਪਾਉਣ ਲਈ ਇਹ ਕਦਮ ਚੁੱਕਿਆ।

ਤਿੰਨ ਮੁਲਜ਼ਮ ਗ੍ਰਿਫ਼ਤਾਰ
ਜਾਂਚ ਦੌਰਾਨ ਮਿਲੇ ਸੁਰਾਗ ਦੇ ਆਧਾਰ 'ਤੇ ਪੁਲਸ ਨੇ ਪਹਿਲੇ ਦੋ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਕੀਤੀ। ਫਿਰ ਸਾਹਮਣੇ ਆਇਆ ਕਿ ਇਸ ਕਤਲ ਵਿੱਚ ਪ੍ਰਿਆ ਦੀ ਬੇਟੀ ਦਾ ਵੀ ਹੱਥ ਸੀ। ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਪੁਲਸ ਕਤਲ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।


author

Baljit Singh

Content Editor

Related News