ਫੋਨ ਖਰੀਦਣ ਲਈ ਮਾਂ ਨੇ ਨਹੀਂ ਦਿੱਤੇ ਪੁੱਤ ਨੂੰ ਪੈਸੇ, ਗੁੱਸੇ 'ਚ ਆਏ ਨੇ ਕੱਢ ਲਈ ਤਲਵਾਰ ਤੇ ਫਿਰ...

Tuesday, Dec 03, 2024 - 06:41 PM (IST)

ਮਹਾਰਾਸ਼ਟਰ : ਮਹਾਰਾਸ਼ਟਰ ਦੇ ਨਾਗਪੁਰ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ 18 ਸਾਲ ਦੇ ਮੁੰਡੇ ਨੇ ਆਪਣੀ ਮਾਂ ਨੂੰ ਧਮਕਾਉਣ ਲਈ ਤਲਵਾਰ ਕੱਢ ਲਈ। ਦੱਸਿਆ ਜਾ ਰਿਹਾ ਹੈ ਕਿ ਮੁੰਡੇ ਨੇ ਫੋਨ ਖਰੀਦਣ ਲਈ ਆਪਣੀ ਮਾਂ ਤੋਂ 10 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ, ਜਿਸ ਨੂੰ ਲੜਕੇ ਦੀ ਮਾਂ ਨੇ ਇਨਕਾਰ ਕਰ ਦਿੱਤਾ। ਉਕਤ ਲੜਕੇ ਨੇ ਗੁੱਸੇ 'ਚ ਆ ਕੇ ਆਪਣੀ ਮਾਂ ਨੂੰ ਤਲਵਾਰ ਨਾਲ ਮਾਰਨ ਦੀ ਧਮਕੀ ਦਿੱਤੀ, ਜਿਸ ਨਾਲ ਇਲਾਕੇ 'ਚ ਸਨਸਨੀ ਫੈਲ ਗਈ। ਇਸ ਘਟਨਾ ਤੋਂ ਬਾਅਦ ਮੁੰਡੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ - ਵੱਡਾ ਝਟਕਾ : ਅੱਜ ਤੋਂ ਮਹਿੰਗਾ ਹੋਇਆ LPG Gas Cylinder, ਜਾਣੋ ਨਵੀਆਂ ਕੀਮਤਾਂ

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਐਤਵਾਰ ਸ਼ਾਮ ਦੀ ਹੈ। ਉਕਤ ਔਰਤ ਜਦੋਂ ਕੰਮ ਤੋਂ ਵਾਪਸ ਆਈ ਤਾਂ ਉਸ ਦੇ ਬੇਟੇ ਨੇ ਫੋਨ ਖਰੀਦਣ ਲਈ ਉਸ ਤੋਂ 10,000 ਰੁਪਏ ਦੀ ਮੰਗ ਕੀਤੀ। ਇਸ ਦੌਰਾਨ ਮਾਂ ਨੇ ਆਰਥਿਕ ਤੰਗੀ ਦਾ ਹਵਾਲਾ ਦੇ ਕੇ ਉਸ ਨੂੰ ਪੈਸੇ ਦੇਣ ਤੋਂ ਨਾਂਹ ਕਰ ਦਿੱਤੀ, ਜਿਸ ਤੋਂ ਬਾਅਦ ਮੁੰਡੇ ਨੇ ਆਪਣੀ ਮਾਂ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ। ਉਸਨੇ ਪੈਸੇ ਲੈਣ ਲਈ ਆਪਣੀ ਮਾਂ ਅਤੇ ਭੈਣ ਨੂੰ ਤਲਵਾਰ ਕੱਢ ਕੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਅਤੇ ਫਿਰ ਘਰ ਦੀ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ। ਮੁੰਡੇ ਦੀ ਮਾਂ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਘਟਨਾ ਦੇ ਕੁਝ ਸਮੇਂ ਬਾਅਦ ਲੜਕਾ ਘਰੋਂ ਭੱਜ ਗਿਆ ਸੀ।

ਇਹ ਵੀ ਪੜ੍ਹੋ - ਲੁਧਿਆਣਾ 'ਚ ਵੱਡੀ ਵਾਰਦਾਤ : ਦੋ ਧਿਰਾਂ 'ਚ ਝਗੜੇ ਤੋਂ ਬਾਅਦ ਚੱਲੀਆਂ ਧੜਾਧੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News