ਮਾਂ ਨੇ 6 ਮਹੀਨੇ ਦੀ ਮਾਸੂਮ ਧੀ ਨੂੰ ਲੱਕ ਨਾਲ ਬੰਨ੍ਹ ਕੇ ਪਾਣੀ ਦੀ ਟੈਂਕੀ 'ਚ ਮਾਰੀ ਛਾਲ

Thursday, Dec 02, 2021 - 03:31 PM (IST)

ਮਾਂ ਨੇ 6 ਮਹੀਨੇ ਦੀ ਮਾਸੂਮ ਧੀ ਨੂੰ ਲੱਕ ਨਾਲ ਬੰਨ੍ਹ ਕੇ ਪਾਣੀ ਦੀ ਟੈਂਕੀ 'ਚ ਮਾਰੀ ਛਾਲ

ਹੈਦਰਾਬਾਦ- ਤੇਲੰਗਾਨਾ ’ਚ ਮਹਿਬੂਬਨਗਰ ਜ਼ਿਲ੍ਹੇ ਦੇ ਮਿਦਿਜਿਲ ਮੰਡਲ ’ਚ ਵੀਰਵਾਰ ਨੂੰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਇੱਥੇ 20 ਸਾਲਾ ਮਾਂ ਨੇ ਆਪਣੀ 6 ਮਹੀਨੇ ਦੀ ਧੀ ਨੂੰ ਲੱਕ ਨਾਲ ਬੰਨ੍ਹ ਕੇ ਪਾਣੀ ਦੀ ਟੈਂਕੀ ’ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪਤਨੀ ਅਤੇ ਉਸ ਦੇ ਪਰਿਵਾਰ ਦੇ ਉਤਪੀੜਨ ਕਾਰਨ ਉਸ ਨੇ ਇਹ ਕਦਮ ਚੁੱਕਿਆ। ਸਰਿਤਾ ਆਪਣੀ ਧੀ ਭੂਮਿਕਾ ਨਾਲ 2 ਦਿਨ ਪਹਿਲਾਂ ਘਰੋਂ ਨਿਕਲੀ ਸੀ, ਜਿਸ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕੀਤੀ ਅਤੇ ਪੁਲਸ ’ਚ ਸ਼ਿਕਾਇਤ ਵੀ ਦਰਜ ਕਰਵਾਈ।

ਇਹ ਵੀ ਪੜ੍ਹੋ : ਰਾਹੁਲ ਦਾ ਸੰਸਦ ਕੰਪਲੈਕਸ ’ਚ ਧਰਨਾ, ਬੋਲੇ ਸਰਕਾਰ ਡਰਪੋਕ

ਸਥਾਨਕ ਲੋਕਾਂ ਨੇ ਵੀਰਵਾਰ ਸਵੇਰੇ ਪੀੜਤਾਂ ਦੀਆਂ ਲਾਸ਼ਾਂ ਪਾਣੀ ਦੀ ਟੈਂਕੀ ’ਚ ਤੈਰਦੀਆਂ ਦੇਖੀਆਂ ਅਤੇ ਪੁਲਸ ਨੂੰ ਸੂਚਨਾ ਦਿੱਤੀ। ਹਾਦਸੇ ਵਾਲੀ ਜਗ੍ਹਾ ਪਹੁੰਚੀ ਪੁਲਸ ਨੇ ਲਾਸ਼ਾਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਰਕਾਰੀ ਹਸਪਤਾਲ ਭਿਜਵਾਈਆਂ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਸਰਿਤਾ ਆਪਣੇ ਪਤੀ ਅਤੇ ਸਹੁਰਾ ਪਰਿਵਾਰ ਵਲੋਂ ਤੰਗ ਕੀਤੇ ਜਾਣ ਕਾਰਨ ਉਦਾਸ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ।

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


author

DIsha

Content Editor

Related News