ਖ਼ੌਫਨਾਕ ਵਾਰਦਾਤ! ਮਾਂ ਨੇ ਆਪਣੇ 6 ਬੱਚਿਆਂ ਨੂੰ ਖੂਹ 'ਚ ਸੁੱਟਿਆ, ਮੌਤ
Tuesday, May 31, 2022 - 09:46 AM (IST)

ਮੁੰਬਈ (ਭਾਸ਼ਾ)- ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ 'ਚ ਇਕ ਦਿਲ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਮਾਂ ਨੇ ਘਰੇਲੂ ਵਿਵਾਦ ਤੋਂ ਬਾਅਦ ਆਪਣੇ 6 ਨਾਬਾਲਗ ਬੱਚਿਆਂ ਨੂੰ ਖੂਹ 'ਚ ਸੁੱਟ ਦਿੱਤਾ। ਪੁਲਸ ਨੇ ਦੱਸਿਆ ਕਿ ਮ੍ਰਿਤਕ ਬੱਚਿਆਂ 'ਚ 5 ਕੁੜੀਆਂ ਸ਼ਾਮਲ ਹਨ।
ਇਕ ਅਧਿਕਾਰੀ ਨੇ ਦੱਸਿਆ ਕਿ ਇਹ ਹੈਰਾਨ ਕਰਨ ਵਾਲੀ ਘਟਨਾ ਮੁੰਬਈ ਤੋਂ ਕਰੀਬ 100 ਕਿਲੋਮੀਟਰ ਦੂਰ ਮਹਾਡ ਤਾਲੁਕ ਦੇ ਖਾਰਾਵਲੀ ਪਿੰਡ 'ਚ ਵਾਪਰੀ। ਉਨ੍ਹਾਂ ਦੱਸਿਆ ਕਿ 30 ਸਾਲਾ ਔਰਤ ਨਾਲ ਸਹੁਰੇ ਪਰਿਵਾਰ ਦੇ ਮੈਂਬਰਾਂ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਉਸ ਨੇ ਇਹ ਕਦਮ ਚੁੱਕਿਆ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਬੱਚਿਆਂ ਦੀ ਉਮਰ 18 ਮਹੀਨੇ ਤੋਂ 10 ਸਾਲ ਦਰਮਿਆਨ ਸੀ।
ਇਹ ਵੀ ਪੜ੍ਹੋ : ਹਿਮਾਚਲ ਦੇ CM ਜੈਰਾਮ ਠਾਕੁਰ ਨੇ ਮੂਸੇਵਾਲਾ ਦੇ ਕਤਲ ਲਈ 'ਆਪ' ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ