ਮਾਂ ਤੇ ਚਾਚਾ ਬਣੇ ਹੈਵਾਨ, 8 ਸਾਲ ਦੇ ਮਾਸੂਮ ਨੂੰ ਉਤਾਰਿਆਂ ਮੌ.ਤ ਦੇ ਘਾਟ, ਵਜ੍ਹਾ ਕਰੇਗੀ ਹੈਰਾਨ

Thursday, Dec 05, 2024 - 10:33 AM (IST)

ਨੈਸ਼ਨਲ ਡੈਸਕ- ਇਕ 8 ਸਾਲ ਦੇ ਬੱਚੇ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਦੀ ਹੈ। ਬੱਚੇ ਦਾ ਨਾਂ ਰੌਣਕ ਹੈ, ਜੋ 29 ਨਵੰਬਰ ਤੋਂ ਲਾਪਤਾ ਸੀ। ਉਸ ਦੇ ਪਰਿਵਾਰ ਨੇ ਪੁਲਸ 'ਚ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਪੁਲਸ ਬੱਚੇ ਦੀ ਭਾਲ ਕਰ ਰਹੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ 2 ਦਸੰਬਰ ਨੂੰ ਪੁਲਸ ਨੇ ਘਰ ਦੇ ਪਿੱਛੇ ਇਕ ਬੋਰੇ 'ਚ ਰੌਣਕ ਦੀ ਲਾਸ਼ ਬਰਾਮਦ ਕੀਤੀ। ਲਾਸ਼ 'ਤੇ ਸੱਟਾਂ ਦੇ ਨਿਸ਼ਾਨ ਸਨ, ਜਿਸ ਤੋਂ ਇਹ ਸਪੱਸ਼ਟ ਹੋਇਆ ਕਿ ਉਸ ਦਾ ਕਤਲ ਕੀਤਾ ਗਿਆ ਹੈ। ਜਾਂਚ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਰੌਣਕ ਦੀ ਮਾਂ ਦੇ ਆਪਣੇ ਦਿਓਰ ਨਾਲ ਨਾਜਾਇਜ਼ ਸੰਬੰਧ ਸਨ ਅਤੇ ਰੌਣਕ ਨੇ ਉਨ੍ਹਾਂ ਨੂੰ ਇਤਰਾਜ਼ਯੋਗ ਹਾਲਤ 'ਚ ਦੇਖ ਲਿਆ ਸੀ।

ਇਹ ਵੀ ਪੜ੍ਹੋ : ਗੰਗਾ ਜਲ ਲੈ ਕੇ ਘਰ ਆਇਆ ਵਿਅਕਤੀ, ਮਾਈਕ੍ਰੋਸਕੋਪ ਨਾਲ ਦੇਖਣ 'ਤੇ ਉੱਡੇ ਹੋਸ਼

ਦੱਸਿਆ ਜਾ ਰਿਹਾ ਹੈ ਕਿ ਡਰ ਕਾਰਨ ਰੌਣਕ ਦੀ ਮਾਂ ਅਤੇ ਉਸ ਦੇ ਚਾਚੇ ਨੇ ਮਿਲ ਕੇ ਉਸ ਦਾ ਕਤਲ ਕਰਨ ਦਾ ਫ਼ੈਸਲਾ ਕੀਤਾ। ਪੁਲਸ ਡਿਪਟੀ ਕਮਿਸ਼ਨਰ ਪੂਰਬੀ, ਅਤੁਲ ਸ਼ਰਮਾ ਨੇ ਦੱਸਿਆ ਕਿ ਮਾਂ ਅਤੇ ਚਾਚੇ ਨੇ ਡਰ ਕਾਰਨ ਰੌਣਕ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਘਰ ਦੀ ਛੱਤ 'ਤੇ ਲੁਕਾ ਦਿੱਤੀ। ਪੋਸਟਮਾਰਟਮ ਰਿਪੋਰਟ ਤੋਂ ਪੁਸ਼ਟੀ ਹੋਈ ਕਿ ਬੱਚੇ ਦਾ ਕਤਲ ਉਸੇ ਦਿਨ ਹੋਇਆ ਸੀ, ਜਦੋਂ ਉਹ ਲਾਪਤਾ ਹੋਇਆ ਸੀ। ਉੱਥੇ ਹੀ ਪੁਲਸ ਨੇ ਦੱਸਿਆ ਕਿ ਚਾਚਾ ਭਾਨੂੰ ਨੇ ਬੱਚੇ ਦੇ ਸਿਰ 'ਤੇ ਵਾਰ ਕੀਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਕਤਲ ਤੋਂ ਬਾਅਦ ਦੋਹਾਂ ਦੋਸ਼ੀਆਂ ਨੇ ਲਾਸ਼ ਨੂੰ 3 ਦਿਨ ਤੱਕ ਲੁਕਾ ਕੇ ਰੱਖਿਆ ਅਤੇ ਸਾਰਿਆਂ ਦੇ ਸਾਹਮਣੇ ਰੋਣ ਦਾ ਨਾਟਕ ਕੀਤਾ ਤਾਂ ਕਿ ਕਿਸੇ ਨੂੰ ਸ਼ੱਕ ਨਾ ਹੋਵੇ। ਪੁਲਸ ਨੇ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਘਟਨਾ ਨੇ ਪੂਰੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ ਅਤੇ ਲੋਕ ਇਸ ਤੋਂ ਹੈਰਾਨ ਹਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


DIsha

Content Editor

Related News