ਮੋਦੀ ਅਤੇ ਰੱਖਿਆ ਮੰਤਰੀ ਖਿਲਾਫ ਵਿਸ਼ੇਸ਼ ਅਧਿਕਾਰ ਹਨਨ ਲਿਆਉਣ ਦੀ ਤਿਆਰੀ 'ਚ ਕਾਂਗਰਸ

Monday, Jul 23, 2018 - 05:56 PM (IST)

ਮੋਦੀ ਅਤੇ ਰੱਖਿਆ ਮੰਤਰੀ ਖਿਲਾਫ ਵਿਸ਼ੇਸ਼ ਅਧਿਕਾਰ ਹਨਨ ਲਿਆਉਣ ਦੀ ਤਿਆਰੀ 'ਚ ਕਾਂਗਰਸ

ਨਵੀਂ ਦਿੱਲੀ— ਕਾਂਗਰਸ ਨੇ ਅੱਜ ਸਰਕਾਰ 'ਤੇ ਰਾਫੇਲ ਸੌਦੇ ਨੂੰ ਲੈ ਕੇ ਦੇਸ਼ ਨੂੰ ਗੁਮਰਾਹ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ 2008 'ਚ ਇਸ ਲੜਾਕੂ ਜਹਾਜ਼ ਦੇ ਸੰਦਰਭ 'ਚ ਭਾਰਤ ਅਤੇ ਫਰਾਂਸ ਵਿਚਕਾਰ ਹੋਏ ਸਮਝੌਤੇ 'ਚ ਅਜਿਹਾ ਕੋਈ ਪ੍ਰਬੰਧ ਨਹੀਂ ਸੀ, ਜਿਸ ਕਾਰਨ ਕਰਕੇ ਇਸ ਸੌਦੇ ਦੀ ਕੀਮਤ ਦਾ ਖੁਲਾਸਾ ਨਹੀਂ ਕੀਤਾ ਜਾ ਸਕਦਾ। ਸਾਬਕਾ ਰੱਖਿਆ ਮੰਤਰੀ ਅਤੇ ਕਾਂਗਰਸ ਸੀਨੀਅਰ ਨੇਤਾ ਏ.ਕੇ.ਐਂਟਨੀ ਨੇ ਸੰਸਦ ਭਵਨ 'ਚ ਗੱਲਬਾਤ ਦੌਰਾਨ ਕਿਹਾ ਕਿ ਸਮਝੌਤੇ ਨੂੰ ਗੁਪਤ ਰੱਖਣ ਸੰਬੰਧੀ ਪ੍ਰਬੰਧ ਦਾ ਸਰਕਾਰ ਦਾ ਦਾਅਵਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਹਰੇਕ ਜਹਾਜ਼ ਦੀ ਕੀਮਤ ਦਾ ਖੁਲਾਸਾ ਕਰਨਾ ਹੋਵੇਗਾ। ਐਂਟਨੀ ਨੇ ਕਿਹਾ ਕਿ ਸਰਕਾਰ ਜਹਾਜ਼ ਦੀ ਕੀਮਤ ਦੱਸਣ ਤੋਂ ਇਨਕਾਰ ਨਹੀਂ ਕਰ ਸਕਦੀ।
ਪਾਰਟੀ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਕਿਹਾ ਕਿ ਸੰਸਦ ਨੂੰ ਇਹ ਦੱਸਣਾ ਸਰਕਾਰ ਦਾ ਕਰਤੱਵ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਜਹਾਜ਼ ਦੀ ਕੀਮਤ ਦੇ ਮੁੱਦੇ 'ਤੇ ਰਾਸ਼ਟਰ ਨੂੰ ਗੁਮਰਾਹ ਕਿਉਂ ਕੀਤਾ। ਸ਼ਰਮਾ ਨੇ ਕਿਹਾ ਕਿ ਫਰਾਂਸ ਦੀ ਸਰਕਾਰ ਨੂੰ ਰਾਫੇਲ ਜਹਾਜ਼ ਦੀ ਕੀਮਤ ਦੱਸੇ ਜਾਣ 'ਤੇ ਕੋਈ ਇਤਰਾਜ਼ ਨਹੀਂ ਹੈ। ਫਰਾਂਸ ਦੇ ਰਾਸ਼ਟਰਪਤੀ ਨੇ ਰਾਹੁਲ ਗਾਂਧੀ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਸੀ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦੋਸ਼ ਲਗਾਇਆ ਕਿ ਪ੍ਰਧਾਨਮੰਤਰੀ ਅਤੇ ਰੱਖਿਆ ਮੰਤਰੀ ਨੇ ਇਸ ਮੁੱਦੇ 'ਤੇ ਸੰਸਦ ਨੂੰ ਗੁਮਰਾਹ ਕੀਤਾ ਅਤੇ ਇਹ ਵਿਸ਼ੇਸ਼ ਅਧਿਕਾਰ ਹਨਨ ਦਾ ਮਾਮਲਾ ਬਣਦਾ ਹੈ। 
ਵਿਧਾਨਸਭਾ, ਵਿਧਾਨ ਪਰਿਸ਼ਦ ਅਤੇ ਸੰਸਦ ਦੇ ਮੈਂਬਰਾਂ ਕੋਲ ਕੁਝ ਵਿਸ਼ੇਸ਼ ਅਧਿਕਾਰ ਹੁੰਦੇ ਹਨ, ਜਿਨ੍ਹਾਂ 'ਚ ਉਹ ਆਪਣੇ ਕਰਤੱਵਾਂ ਨੂੰ ਪ੍ਰਭਾਵੀ ਢੰਗ ਨਾਲ ਪੂਰਾ ਕਰ ਸਕਦੇ ਹਨ। ਜੇਕਰ ਕੋਈ ਮੈਂਬਰ ਇਨ੍ਹਾਂ ਅਧਿਕਾਰਾਂ ਦਾ ਹਨਨ ਕਰਦਾ ਹੈ ਤਾਂ ਉਸ ਦੇ ਖਿਲਾਫ ਸਪੀਕਰ ਨੂੰ ਲਿਖਿਤ ਰੂਪ 'ਚ ਇਕ ਨੋਟਿਸ ਦਿੱਤਾ ਜਾਵੇਗਾ। ਇਸ ਸ਼ਿਕਾਇਤ ਨੂੰ ਵਿਸ਼ੇਸ਼ ਅਧਿਕਾਰ ਹਨਨ ਨੋਟਿਸ ਕਹਿੰਦੇ ਹਨ। ਵਿਸ਼ੇਸ਼ ਅਧਿਕਾਰ ਹਨਨ ਨੋਟਿਸ ਦਾ ਸਦਨ ਦਾ ਕੋਈ ਵੀ ਮੈਂਬਰ, ਕਿਸੇ ਵੀ ਹੋਰ ਮੈਂਬਰ ਖਿਲਾਫ ਲਿਆ ਸਕਦਾ ਹੈ। ਜੇਕਰ ਕੋਈ ਇਨ੍ਹਾਂ ਅਧਿਕਾਰਾਂ ਦਾ ਹਨਨ ਕਰਦਾ ਹੈ ਤਾਂ ਸੰਸਦ ਦੇ ਨਿਯਮਾਂ ਮੁਤਾਬਕ ਉਸ ਨੂੰ ਦੋਸ਼ੀ ਮੰਨਿਆ ਜਾਂਦਾ ਹੈ ਅਤੇ ਉਸ ਮੈਂਬਰ ਖਿਲਾਫ ਕਾਰਵਾਈ ਕੀਤੀ ਜਾ ਸਕਦੀ ਹੈ।
ਪਾਰਟੀ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਕਿਹਾ ਕਿ ਸੰਸਦ ਨੂੰ ਇਹ ਦੱਸਣਾ ਸਰਕਾਰ ਦਾ ਕਰਤੱਵ ਹੈ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਜਹਾਜ਼ ਦੀ ਕੀਮਤ ਦੇ ਮੁੱਦੇ 'ਤੇ ਰਾਸ਼ਟਰ ਨੂੰ ਗੁਮਰਾਹ ਕਿਉਂ ਕੀਤਾ। ਸ਼ਰਮਾ ਨੇ ਕਿਹਾ ਕਿ ਫਰਾਂਸ ਦੀ ਸਰਕਾਰ ਨੂੰ ਰਾਫੇਲ ਜਹਾਜ਼ ਦੀ ਕੀਮਤ ਦੱਸੇ ਜਾਣ 'ਤੇ ਕੋਈ ਇਤਰਾਜ਼ ਨਹੀਂ ਹੈ। ਫਰਾਂਸ ਦੇ ਰਾਸ਼ਟਰਪਤੀ ਨੇ ਰਾਹੁਲ ਗਾਂਧੀ ਨੂੰ ਇਸ ਗੱਲ ਤੋਂ ਜਾਣੂ ਕਰਵਾਇਆ ਸੀ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਵੀ ਦੋਸ਼ ਲਗਾਇਆ ਕਿ ਪ੍ਰਧਾਨਮੰਤਰੀ ਅਤੇ ਰੱਖਿਆ ਮੰਤਰੀ ਨੇ ਇਸ ਮੁੱਦੇ 'ਤੇ ਸੰਸਦ ਨੂੰ ਗੁਮਰਾਹ ਕੀਤਾ ਅਤੇ ਇਹ ਵਿਸ਼ੇਸ਼ ਅਧਿਕਾਰੀ ਹਨਨ ਦਾ ਮਾਮਲਾ ਬਣਦਾ ਹੈ। 

 


Related News