ਮੋਟਰਸਾਈਕਲ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ''ਚ 4 ਲੋਕਾਂ ਦੀ ਮੌਤ

Friday, Nov 01, 2024 - 03:16 PM (IST)

ਮੋਟਰਸਾਈਕਲ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ ''ਚ 4 ਲੋਕਾਂ ਦੀ ਮੌਤ

ਕੋਲਕਾਤਾ : ਪੱਛਮੀ ਬੰਗਾਲ ਦੇ ਪੂਰਬਾ ਬਰਧਮਾਨ ਜ਼ਿਲ੍ਹੇ 'ਚ ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਮੋਟਰਸਾਈਕਲ ਚਲਾ ਰਹੇ ਵਿਅਕਤੀ ਅਤੇ ਤਿੰਨ ਯਾਤਰੀਆਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਸੜਕ 'ਤੇ ਜਾਮ ਲਗਾ ਦਿੱਤਾ। ਪੁਲਸ ਨੇ ਸ਼ੁੱਕਰਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਕਾਲਨਾ ਉਪਮੰਡਲ 'ਚ ਕਾਲਨਾ-ਕਟਵਾ ਰੋਡ 'ਤੇ ਵੀਰਵਾਰ ਰਾਤ ਨੂੰ ਵਾਪਰਿਆ। ਇਸ ਹਾਦਸੇ ਦੌਰਾਨ ਟੱਕਰ ਵੱਜਣ ਨਾਲ ਕਾਰ ਪਲਟ ਗਈ।

ਇਹ ਵੀ ਪੜ੍ਹੋ - ਯਾਤਰੀਆਂ ਲਈ ਵੱਡੀ ਖ਼ਬਰ: ਰੇਲ ਗੱਡੀ ਦੀ ਟਿਕਟ ਬੁੱਕ ਕਰਵਾਉਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਮਾਰੇ ਗਏ ਮੋਟਰਸਾਈਕਲ ਸਵਾਰ ਚਾਰੇ ਵਿਅਕਤੀ ਬਿਨਾਂ ਹੈਲਮੇਟ ਦੇ ਸਨ। ਮ੍ਰਿਤਕਾਂ ਦੀ ਪਛਾਣ ਸਲੀਮ ਮੁੱਲਾ, ਅਬੂ ਬਕਰ ਮੰਡਲ, ਨਵਾਜ਼ ਮੰਡਲ ਅਤੇ ਆਰਿਫ ਸ਼ੇਖ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਕਾਲਨਾ ਸਬ-ਡਿਵੀਜ਼ਨਲ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਔਰਤ ਵੀ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਦੇ ਵਿਰੋਧ 'ਚ ਸਥਾਨਕ ਲੋਕਾਂ ਨੇ ਕੁਝ ਸਮੇਂ ਲਈ ਸੜਕ ਜਾਮ ਕਰ ਦਿੱਤੀ।

ਇਹ ਵੀ ਪੜ੍ਹੋ - Good News : ਦੀਵਾਲੀ 'ਤੇ ਅਧਿਆਪਕਾਂ ਨੂੰ ਮਿਲਿਆ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News