ਦੇਵਰੀਆ ''ਚ ਮੋਟਰਸਾਈਕਲ ਦਰੱਖਤ ਨਾਲ ਟਕਰਾਇਆ, ਦੋ ਨੌਜਵਾਨਾਂ ਦੀ ਮੌਤ

Tuesday, Jan 13, 2026 - 09:52 AM (IST)

ਦੇਵਰੀਆ ''ਚ ਮੋਟਰਸਾਈਕਲ ਦਰੱਖਤ ਨਾਲ ਟਕਰਾਇਆ, ਦੋ ਨੌਜਵਾਨਾਂ ਦੀ ਮੌਤ

ਦੇਵਰੀਆ - ਦੇਵਰੀਆ ਜ਼ਿਲ੍ਹੇ ਦੇ ਖੁਖੁੰਦੂ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਮੋਟਰਸਾਈਕਲ ਦੇ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਜਾਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਪੁਲਸ ਸੂਤਰਾਂ ਅਨੁਸਾਰ, ਖੁਖੁੰਦੂ ਥਾਣਾ ਖੇਤਰ ਦੇ ਬਦੀਰਾਰ ਪਿੰਡ ਦਾ ਰਹਿਣ ਵਾਲਾ ਸੂਰਜ ਗੌੜ (23) ਆਪਣੇ ਦੋਸਤਾਂ ਅਨੁਜ ਗੌੜ ਅਤੇ ਪ੍ਰਿੰਸ ਗੌੜ (ਦੋਵੇਂ 18 ਸਾਲ) ਨਾਲ ਐਤਵਾਰ ਰਾਤ ਨੂੰ ਕਰੀਬ 8 ਵਜੇ ਭਲੂਆਣੀ ਜਾਣ ਲਈ ਘਰੋਂ ਨਿਕਲਿਆ ਸੀ। ਉਨ੍ਹਾਂ ਦੱਸਿਆ ਕਿ ਪਿੰਡ ਤੋਂ ਕੁਝ ਦੂਰੀ 'ਤੇ ਅਚਾਨਕ ਇਕ ਜਾਨਵਰ ਉਨ੍ਹਾਂ ਦੇ ਸਾਹਮਣੇ ਆ ਗਿਆ ਅਤੇ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਇਕ ਦਰੱਖਤ ਨਾਲ ਟਕਰਾ ਗਿਆ।

ਪੁਲਸ ਅਨੁਸਾਰ, ਇਸ ਘਟਨਾ ਵਿਚ ਮੋਟਰਸਾਈਕਲ ਸਵਾਰ ਤਿੰਨੋਂ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਦੇਵਰੀਆ ਮੈਡੀਕਲ ਕਾਲਜ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸੂਰਜ ਅਤੇ ਅਨੁਜ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਜ਼ਖਮੀ ਪ੍ਰਿੰਸ ਦਾ ਇਲਾਜ ਚੱਲ ਰਿਹਾ ਹੈ। ਸਟੇਸ਼ਨ ਹਾਊਸ ਅਫਸਰ ਦਿਨੇਸ਼ ਕੁਮਾਰ ਮਿਸ਼ਰਾ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਗਈਆਂ ਹਨ।  


author

Sunaina

Content Editor

Related News