ਪਰਬਤੀ ਖੇਤਰਾਂ 'ਚ ਜਾਨਵਰਾਂ ਤੋਂ ਫ਼ਸਲਾਂ ਨੂੰ ਹੋਣ ਵਾਲੇ ਨੁਕਸਾਨ ਦਾ ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ : ਟਿਕੈਤ

04/08/2021 1:29:44 PM

ਸ਼ਿਮਲਾ- ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕਿਹਾ ਕਿ ਸਰਕਾਰ ਪਰਬਤੀ ਖੇਤਰ ਦੇ ਕਿਸਾਨਾਂ ਨੂੰ ਜਾਨਵਰਾਂ ਵਲੋਂ ਨਸ਼ਟ ਕੀਤੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਪ੍ਰਦਾਨ ਕਰੇ। ਟਿਕੈਤ ਨੇ ਇਹ ਵੀ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੇ ਉਤਪਾਦਨ ਨੂੰ ਉਨ੍ਹਾਂ ਦੇ ਖੇਤਾਂ ਤੋਂ ਥੋਕ ਬਜ਼ਾਰਾਂ ਤੱਕ ਲਿਜਾਉਣ ਦੇ ਪ੍ਰਬੰਧ ਵੀ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਕਮਜ਼ੋਰ ਨਾ ਸਮਝੇ ਸਰਕਾਰ, ਇਹ ਅੰਦੋਲਨ ਹੁਣ ਪੂਰੇ ਦੇਸ਼ 'ਚ ਫੈਲ ਰਿਹੈ : ਟਿਕੈਤ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ 'ਚ ਪਾਉਂਟਾ ਸਾਹਿਬ ਕੋਲ ਹਰਿਪੁਰ ਟੋਹਾਨਾ ਪਿੰਡ 'ਚ ਕਿਸਾਨਾਂ ਦੀ ਮਹਾਪੰਚਾਇਤ ਨੂੰ ਸੰਬੋਧਨ ਕਰਦੇ ਹੋਏ ਟਿਕੈਤ ਨੇ ਕਿਹਾ,''ਸਰਕਾਰ ਜਦੋਂ ਗੱਲ ਕਰਨਾ ਚਾਹੇਗੀ, ਅਸੀਂ ਉਸ ਨਾਲ ਗੱਲ ਕਰਾਂਗੇ ਪਰ ਅਸੀਂ ਅੰਦੋਲਨ ਲਈ ਵੀ ਤਿਆਰ ਹਾਂ। ਅੰਦੋਲਨ ਦਾ ਪਹਿਲਾ ਪੜਾਅ ਨਵੰਬਰ-ਦਸੰਬਰ ਤੱਕ ਚੱਲੇਗਾ ਅਤੇ ਉਸ ਤੋਂ ਬਾਅਦ ਜੇਕਰ ਜ਼ਰੂਰੀ ਹੋਇਆ ਤਾਂ ਇਸ ਨੂੰ ਤੇਜ਼ ਕੀਤਾ ਜਾਵੇਗਾ।''

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਲਈ ‘ਸ਼ਹੀਦ ਸਮਾਰਕ’ ਦੀ ਰੱਖੀ ਗਈ ਨੀਂਹ

ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ 'ਚ ਸਾਰੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇਗਾ, ਕਿਉਂਕਿ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲੇ ਵੱਧ ਰਹੇ ਹਨ। ਟਿਕੈਤ ਨੇ ਕਿਹਾ ਕਿ ਹਾਲਾਂਕਿ ਕਰਫਿਊ ਜਾਂ ਤਾਲਾਬੰਦੀ ਦੇ ਬਾਵਜੂਦ ਅੰਦੋਲਨ ਜਾਰੀ ਰਹੇਗਾ, ਇਸ ਨੂੰ ਖ਼ਤਮ ਨਹੀਂ ਕੀਤਾ ਜਾਵੇਗਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News