ਪਤੀ ਅਤੇ ਉਸ ਦੀ ਪ੍ਰੇਮਿਕਾ ਤੋਂ ਦੁਖੀ ਔਰਤ ਨੇ ਕੀਤੀ ਖ਼ੁਦਕੁਸ਼ੀ, ਹੱਥ ''ਤੇ ਲਿਖੀ ਦੁੱਖ ਭਰੀ ਦਾਸਤਾਨ
Wednesday, Apr 17, 2024 - 04:26 PM (IST)
ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ 'ਚ 40 ਸਾਲ ਦੀ ਇਕ ਔਰਤ ਨੂੰ ਤੰਗ-ਪਰੇਸ਼ਾਨ ਕਰ ਕੇ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ 'ਚ ਉਸ ਦੇ ਪਤੀ ਅਤੇ ਉਸ ਦੀ ਪ੍ਰੇਮਿਕਾ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਸ ਦੇ ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਔਰਤ ਨੇ ਆਪਣੇ ਪਤੀ ਅਤੇ ਉਸ ਦੀ ਪ੍ਰੇਮਿਕਾ ਦੀ ਤੰਗ-ਪਰੇਸ਼ਾਨ ਕੀਤੇ ਜਾਣ ਦੀ ਦਾਸਤਾਨ ਆਪਣੇ ਹੱਥ 'ਤੇ ਮਰਾਠੀ ਭਾਸ਼ਾ ਵਿਚ ਲਿਖ ਕੇ ਖੁਦਕੁਸ਼ੀ ਦਾ ਕਦਮ ਚੁੱਕਿਆ, ਜਿਸ ਨੂੰ ਪੁਲਸ ਨੇ ਸੁਸਾਈਡ ਨੋਟ ਮੰਨ ਕੇ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਰਾਜੇਸ਼ ਦੰਡੋਤੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਤੇਜਾਜੀ ਨਗਰ ਖੇਤਰ ਵਿਚ 15 ਅਪ੍ਰੈਲ ਦੀ ਸਵੇਰ ਨੂੰ ਕਵਿਤਾ ਪਾਟਿਲ (40) ਨੇ ਆਪਣੇ ਘਰ 'ਚ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ ਸੀ।
ਇਹ ਵੀ ਪੜ੍ਹੋ- ਅੱਜ ਥੰਮ ਜਾਵੇਗਾ ਪਹਿਲੇ ਪੜਾਅ ਦੀਆਂ 102 ਲੋਕ ਸਭਾ ਸੀਟਾਂ 'ਤੇ ਚੋਣ ਪ੍ਰਚਾਰ, 19 ਅਪ੍ਰੈਲ ਨੂੰ ਵੋਟਿੰਗ
ਦੰਡੋਤੀਆ ਨੇ ਦੱਸਿਆ ਕਿ ਕਵਿਤਾ ਨੇ ਖੁਦਕੁਸ਼ੀ ਤੋਂ ਪਹਿਲਾਂ ਆਪਣੇ ਹੱਥ 'ਤੇ ਪੈੱਨ ਨਾਲ ਮਰਾਠੀ ਭਾਸ਼ਾ ਵਿਚ ਲਿਖਿਆ ਸੀ ਕਿ ਉਨ੍ਹਾਂ ਦਾ ਪਤੀ ਪੰਕਜ ਪਾਟਿਲ ਅਤੇ ਉਸ ਦੀ ਪ੍ਰੇਮਿਕਾ ਨਮਰਤਾ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹਨ ਅਤੇ ਇਹ ਦੋਵੇਂ ਉਸ ਦੀ ਮੌਤ ਦੇ ਜ਼ਿੰਮੇਵਾਰ ਹਨ। ਪੁਲਸ ਮੁਤਾਬਕ ਇਸ ਸੁਸਾਈਡ ਨੋਟ ਦੇ ਆਧਾਰ 'ਤੇ ਕਵਿਤਾ ਦੇ ਪਤੀ ਅਤੇ ਉਸ ਦੀ ਪ੍ਰੇਮਿਕਾ ਖਿਲਾਫ ਆਈ. ਪੀ. ਸੀ. ਦੀ ਧਾਰਾ-306 (ਖੁਦਕੁਸ਼ੀ ਲਈ ਉਕਸਾਉਣ) ਤਹਿਤ ਮਾਮਲਾ ਦਰਜ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਨੇ ਦੱਸਿਆ ਕਿ ਦੋਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਵਿਆਹੁਤਾ ਦੀ ਮੌਤ ਦੇ ਮਾਮਲੇ ਦੀ ਵਿਸਥਾਰਪੂਰਵਕ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮਾਨਸੂਨ ਨੂੰ ਲੈ ਕੇ ਆਇਆ ਨਵਾਂ ਅਪਡੇਟ, ਭਾਰਤੀ ਮੌਸਮ ਵਿਭਾਗ ਨੇ ਜਾਰੀ ਕੀਤੀ ਇਹ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8