''ਡਿਜੀਟਲ ਅਰੈਸਟ'' ਗਿਰੋਹ ਦੇ 1,400 ਸਿਮ ਕਾਰਡ ਬਰਾਮਦ, ਇੰਜੀਨੀਅਰ ਕੁੜੀ ਨੂੰ ਬਣਾਇਆ ਸੀ ਨਿਸ਼ਾਨਾ

Friday, Oct 04, 2024 - 05:45 PM (IST)

ਇੰਦੌਰ- ਇੰਦੌਰ ਦੀ ਇਕ ਸਾਫਟਵੇਅਰ ਇੰਜੀਨੀਅਰ ਕੁੜੀ ਤੋਂ 'ਡਿਜੀਟਲ ਅਰੈਸਟ' ਦੇ ਨਾਂ 'ਤੇ 12 ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ 'ਚ ਪੁਲਸ ਨੇ ਇਕ ਸੰਗਠਿਤ ਗਿਰੋਹ ਦੇ 34 ਬੈਂਕ ਖਾਤਿਆਂ ਅਤੇ 1400 ਸਿਮ ਕਾਰਡਾਂ ਦੀ ਪਛਾਣ ਕੀਤੀ ਹੈ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। 'ਡਿਜੀਟਲ ਅਰੈਸਟ' ਸਾਈਬਰ ਧੋਖਾਧੜੀ ਦਾ ਨਵਾਂ ਤਰੀਕਾ ਹੈ। ਅਜਿਹੇ ਮਾਮਲਿਆਂ ਵਿਚ ਠੱਗ ਖ਼ੁਦ ਨੂੰ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਹੋਣ ਦਾ ਬਹਾਨਾ ਬਣਾ ਕੇ, ਆਡੀਓ ਜਾਂ ਵੀਡੀਓ ਕਾਲਾਂ ਕਰ ਕੇ ਲੋਕਾਂ ਨੂੰ ਡਰਾਉਂਦੇ ਹਨ ਅਤੇ ਗ੍ਰਿਫਤਾਰੀ ਦੇ ਬਹਾਨੇ ਉਨ੍ਹਾਂ ਨੂੰ ਆਪਣੇ ਘਰਾਂ ਵਿਚ ਡਿਜੀਟਲ ਤਰੀਕੇ ਨਾਲ ਬੰਧਕ ਬਣਾ ਲੈਂਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਆਫ਼ ਪੁਲਸ ਰਾਜੇਸ਼ ਦੰਡੋਤੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਗਿਰੋਹ ਨੇ ਇਕ ਬਹੁਰਾਸ਼ਟਰੀ ਕੰਪਨੀ ਵਿਚ ਸਾਫਟਵੇਅਰ ਇੰਜੀਨੀਅਰ ਦੇ ਰੂਪ ਵਿਚ ਕੰਮ ਕਰ ਰਹੀ ਕੁੜੀ ਨੂੰ ਪੰਜ ਮਹੀਨੇ ਪਹਿਲਾਂ ਕਾਲ ਕੀਤੀ ਅਤੇ ਉਸ ਨੂੰ ਨਸ਼ੀਲੇ ਪਦਾਰਥਾਂ ਅਤੇ ਜਾਅਲੀ ਪਾਸਪੋਰਟ ਦੇ ਮਾਮਲੇ 'ਚ ਫਸਾਉਣ ਦੀ ਧਮਕੀ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਗਿਰੋਹ ਨੇ ਕੁੜੀ ਨੂੰ ਡਿਜੀਟਲ ਤਰੀਕੇ ਨਾਲ ਗ੍ਰਿਫਤਾਰ ਕਰਨ ਦਾ ਝਾਂਸਾ ਦਿੱਤੇ ਅਤੇ ਉਸ ਦੇ ਵੱਖ-ਵੱਖ ਬੈਂਕ ਖਾਤਿਆਂ 'ਚ ਕੁੱਲ 12 ਲੱਖ ਰੁਪਏ ਟਰਾਂਸਫਰ ਕਰਵਾ ਲਏ। 

ਦੰਡੋਟੀਆ ਨੇ ਕਿਹਾ ਕਿ ਹੁਣ ਤੱਕ ਦੀ ਜਾਂਚ 'ਚ ਇਸ ਗਿਰੋਹ ਦੇ 34 ਬੈਂਕ ਖਾਤੇ ਅਤੇ 1400 ਸਿਮ ਕਾਰਡ ਸਾਹਮਣੇ ਆਏ ਹਨ। ਸੁਰਾਗ ਮਿਲੇ ਹਨ ਕਿ ਇਹ ਸਿਮ ਕਾਰਡ ਚਾਰ ਮੋਬਾਈਲ ਫੋਨਾਂ ਵਿਚ ਵਰਤੇ ਗਏ ਸਨ। ਇਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹ ਇਕ ਸੰਗਠਿਤ ਗਿਰੋਹ ਹੈ। ਉਨ੍ਹਾਂ ਦੱਸਿਆ ਕਿ ਇਸ ਗਿਰੋਹ ਦਾ ਇਕ ਮੈਂਬਰ ਰਾਜਸਥਾਨ ਦੇ ਝਾਲਾਵਾੜ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਉਸ ਕੋਲੋਂ 2 ਲੱਖ ਰੁਪਏ ਵੀ ਬਰਾਮਦ ਕੀਤੇ ਗਏ ਹਨ। ਦੰਡੋਤੀਆ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਦੀ ਭਾਲ ਦੇ ਨਾਲ-ਨਾਲ ਪੁਲਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।


Tanu

Content Editor

Related News