ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਤੇ 14 ਜ਼ਖ਼ਮੀ

Thursday, May 18, 2023 - 10:33 AM (IST)

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 4 ਲੋਕਾਂ ਦੀ ਮੌਤ ਤੇ 14 ਜ਼ਖ਼ਮੀ

ਸ਼ਾਜਾਪੁਰ- ਮੱਧ ਪ੍ਰਦੇਸ਼ ਦੇ ਸ਼ਾਜਾਪੁਰ ਜ਼ਿਲ੍ਹੇ ਦੇ ਮਕਸੀ ਕਸਬੇ ਕੋਲ ਵੀਰਵਾਰ ਸਵੇਰੇ ਇਕ ਪ੍ਰਾਈਵੇਟ ਬੱਸ ਅਤੇ ਟਰੱਕ ਵਿਚਾਲੇ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਮਕਸੀ ਥਾਣਾ ਮੁਖੀ ਗੋਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ 5 ਵਜੇ ਵਾਪਰਿਆ, ਜਦੋਂ ਪੀੜਤ ਉੱਤਰ ਪ੍ਰਦੇਸ਼ ਦੇ ਜਾਲੌਨ ਜ਼ਿਲ੍ਹੇ ਤੋਂ ਇਕ ਵਿਆਹ ਸਮਾਰੋਹ 'ਚ ਸ਼ਾਮਲ ਹੋਣ ਲਈ ਅਹਿਮਦਾਬਾਦ ਜਾ ਰਹੇ ਸਨ। 

ਥਾਣਾ ਮੁਖੀ ਨੇ ਦੱਸਿਆ ਕਿ ਸ਼ਾਜਾਪੁਰ ਜ਼ਿਲ੍ਹੇ ਦੇ ਦੋਂਟਾ ਪਿੰਡ ਕੋਲ ਬੱਸ ਦੀ ਇਕ ਟਰੱਕ ਨਾਲ ਟੱਕਰ ਹੋ ਗਈ। ਇਸ ਘਟਨਾ 'ਚ 4 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਵਿਚ ਦੋ ਔਰਤਾਂ ਅਤੇ ਇਕ ਨਾਬਾਲਗ ਸ਼ਾਮਲ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਉੱਜੈਨ ਲਿਜਾਇਆ ਗਿਆ ਹੈ।


author

Tanu

Content Editor

Related News